ਟ੍ਰਿਨਿਟੀ ਕਾਲਜ ਜਲੰਧਰ ਵਿਖੇ ਅੰਤਰ ਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Wednesday, 21 February 2018

ਟ੍ਰਿਨਿਟੀ ਕਾਲਜ ਜਲੰਧਰ ਵਿਖੇ ਅੰਤਰ ਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ

ਜਲੰਧਰ 21 ਫਰਵਰੀ (ਜਸਵਿੰਦਰ ਆਜ਼ਾਦ)- ਸਥਾਨਕ ਟ੍ਰਿਨਿਟੀ ਕਾਲਜ ਜਲੰਧਰ ਵਿਖੇ ਪੰਜਾਬੀ ਵਿਭਾਗ ਵੱਲੋਂ ਅੰਤਰ-ਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ ਗਿਆ। ਇਸ ਮੌਕੇ ਪੀ.ਸੀ.ਐਮ. ਐਸ.ਡੀ ਕਾਲਜ ਫਾਰ ਵੁਮੈਨ ਕਾਲਜ ਦੇ ਪੰਜਾਬੀ ਵਿਭਾਗ ਦੇ ਮੁਖੀ ਸ਼੍ਰੀਮਤੀ ਸੁਰਿੰਦਰ ਨਰੂਲਾ ਜੀ ਵਿਸ਼ੇਸ਼ ਤੌਰ ਤੇ ਪਹੁੰਚੇ। ਇਨ੍ਹਾਂ ਤੋਂ ਇਲਾਵਾ ਪ੍ਰੋ. ਬਲਜੀਤ ਕੌਰ, ਪ੍ਰੋ. ਅਸ਼ੋਕ ਕੁਮਾਰ, ਪ੍ਰੋ. ਮਲਕੀਅਤ ਸਿੰਘ, ਪ੍ਰੋ. ਪਰਮਿੰਦਰ ਕੌਰ, ਪ੍ਰੋ, ਨੈਨਸੀ ਅਤੇ ਕਾਲਜ ਦੇ ਵਿਦਿਆਰਥੀਆਂ ਨੇ ਵੀ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ। ਸ਼੍ਰੀਮਤੀ ਸੁਰਿੰਦਰ ਨਰੂਲਾ ਜੀ ਨੇ ਵਿਦਿਆਰਥੀਆਂ ਨੂੰ ਮਾਤ ਭਾਸ਼ਾ ਦੇ ਮਹੱਤਵ ਤੋਂ ਜਾਣੂ ਕਰਵਾਇਆ ਅਤੇ ਕਿਹਾ ਕਿ ਦੁਨੀਆਂ ਦੀਆਂ ਸਾਰੀਆਂ ਭਾਸ਼ਾਵਾਂ ਬਾਰੇ ਜਾਨਣਾ ਜਰੂਰੀ ਹੈ ਪਰ ਆਪਣੀ ਮਾਤ ਭਾਸ਼ਾ ਨੂੰ ਕਦੇ ਵੀ ਵਿਸਾਰਨਾ ਨਹੀਂ ਚਾਹੀਦਾ। ਵਿਦਅਿਾਰਥੀਆਂ ਨੇ ਇਸ ਮੌਕੇ ਮਾਤ ਭਾਸ਼ਾ ਨਾਲ ਸੰਬੰਧਿਤ ਕਵਿਤਾਵਾਂ, ਨਿੱਜੀ ਵਿਚਾਰ ਪੇਸ਼ ਕੀਤੇ। ਇਸ ਮੌਕੇ ਲੇਖ ਰਚਨਾ ਮੁਕਾਬਲਾ ਵੀ ਕਰਵਾਇਆ ਗਿਆ।

No comments:

Post Top Ad

Your Ad Spot