ਪੰਜਾਬ ਸ਼ਰਕਾਰ ਨੇ ਸਹੀਦ ਦੇ ਨਾਮ ਲਾਈਬਰੇਰੀ ਬਣਾਉਣ ਲਈ 10 ਲੱਖ ਰੁਪਏ ਦਾ ਚੈੱਕ ਦਿੱਤਾ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Tuesday, 13 March 2018

ਪੰਜਾਬ ਸ਼ਰਕਾਰ ਨੇ ਸਹੀਦ ਦੇ ਨਾਮ ਲਾਈਬਰੇਰੀ ਬਣਾਉਣ ਲਈ 10 ਲੱਖ ਰੁਪਏ ਦਾ ਚੈੱਕ ਦਿੱਤਾ

ਖੁਸ਼ਬਾਜ ਜਟਾਣਾ ਨੇ ਸ਼ਹੀਦ ਲਾਂਸ ਨਾਇਕ ਦੀ ਪਤਨੀ ਨੂੰ ਦਿੱਤਾ ਨਿਯੁਕਤੀ ਪੱਤਰ
ਤਲਵੰਡੀ ਸਾਬੋ, 13 ਮਾਰਚ (ਗੁਰਜੰਟ ਸਿੰਘ ਨਥੇਹਾ)- ਜੰਮੂ ਕਸ਼ਮੀਰ ਦੇ ਰਾਜੌਰੀ ਸੈਕਟਰ ਵਿੱਚ ਪਾਕਿਸਤਾਨੀ ਫੌਜ ਦੀ ਗੋਲੀਬਾਰੀ ਦੌਰਾਨ ਬੀਤੇ ਸਮੇਂ ਵਿੱਚ ਸ਼ਹੀਦ ਹੋਏ ਸਬ ਡਵੀਜਨ ਤਲਵੰਡੀ ਸਾਬੋ ਦੇ ਪਿੰਡ ਕੌਰੇਆਣਾ ਦੇ ਲਾਂਸ ਨਾਇਕ ਸ਼ਹੀਦ ਕੁਲਦੀਪ ਸਿੰਘ ਦੀ ਪਤਨੀ ਜਸਪ੍ਰੀਤ ਕੌਰ ਨੂੰ ਸ਼ਹੀਦ ਦੇ ਭੋਗ ਮੌਕੇ ਸਰਕਾਰੀ ਨੌਕਰੀ ਦੇਣ ਦਾ ਐਲਾਨ ਅੱਜ ਅਮਲ ਵਿੱਚ ਆ ਗਿਆ ਤੇ ਸਰਕਾਰ ਵੱਲੋਂ ਉਨਾਂ ਨੂੰ ਸਰਕਾਰੀ ਨੌਕਰੀ ਸਬੰਧੀ ਨਿਯੁਕਤੀ ਪੱਤਰ ਸੌਂਪ ਦਿੱਤਾ ਗਿਆ ਨਾਲ ਹੀ ਸ਼ਹੀਦ ਦੀ ਯਾਦ ਵਿੱਚ ਪਿੰਡ ਦੇ ਸਰਕਾਰੀ ਸਕੂਲ ਵਿਖੇ ਬਣਾਈ ਜਾਣ ਵਾਲੀ ਲਾਇਬਰੇਰੀ ਲਈ ਖਜਾਨਾ ਮੰਤਰੀ ਵੱਲੋਂ ਐਲਾਨੇ 10 ਲੱਖ ਰੁਪਏ ਦਾ ਚੈੱਕ ਵੀ ਸਕੂਲ ਪ੍ਰਬੰਧਕਾਂ ਨੂੰ ਸਰਕਾਰ ਦੇ ਨੁਮਾਇੰਦਿਆਂ ਨੇ ਦਿੱਤਾ। ਸਕੂਲ ਦਾ ਨਾਮ ਵੀ ਸ਼ਹੀਦ ਦੇ ਨਾਮ 'ਤੇ ਰੱਖਣ ਦੀ ਸਰਕਾਰ ਵੱਲੋਂ ਮਨਜੂਰੀ ਦੇ ਦਿੱਤੀ ਗਈ ਹੈ।
ਦੱਸਣਾ ਬਣਦਾ ਹੈ ਕਿ 23 ਦਸੰਬਰ 2017 ਨੂੰ ਜੰਮੂ ਕਸ਼ਮੀਰ ਵਿਖੇ ਭਾਰਤ-ਪਾਕਿਸਤਾਨ ਸਰਹੱਦ ਨੇੜੇ ਗਸ਼ਤ ਕਰ ਰਹੇ ਫੌਜੀ ਜਵਾਨਾਂ ਤੇ ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਭਾਰਤ ਦੇ ਚਾਰ ਫੌਜੀ ਜਵਾਨ ਸ਼ਹੀਦ ਹੋ ਗਏ ਸਨ ਜਿੰਨਾਂ ਵਿੱਚ ਨੇੜਲੇ ਪਿੰਡ ਕੌਰੇਆਣਾ ਦੇ ਸ਼ਹੀਦ ਕੁਲਦੀਪ ਸਿੰਘ ਵੀ ਸ਼ਾਮਿਲ ਸੀ। ਸ਼ਹੀਦ ਦੀ ਅੰਤਿਮ ਅਰਦਾਸ ਮੌਕੇ ਪੰਜਾਬ ਸਰਕਾਰ ਵੱਲੋਂ ਪੁੱਜੇ ਖਜਾਨਾ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਵੱਲੋਂ ਸ਼ਹੀਦ ਦੀ ਪਤਨੀ ਨੂੰ ਸਰਕਾਰੀ ਨੌਕਰੀ ਦੇਣ, ਪਿੰਡ ਦੇ ਸਕੂਲ ਵਿੱਚ ਸ਼ਹੀਦ ਦੀ ਯਾਦ ਵਿੱਚ ਲਾਇਬਰੇਰੀ ਬਨਾਉਣ ਅਤੇ ਸਕੂਲ ਦਾ ਨਾਮ ਸ਼ਹੀਦ ਦੇ ਨਾਮ ਤੇ ਰੱਖਣ ਦਾ ਐਲਾਨ ਕੀਤਾ ਸੀ। ਜਿੰਨਾਂ ਨੂੰ ਅੱਜ ਆਖਿਰ ਪੰਜਾਬ ਸਰਕਾਰ ਨੇ ਪੂਰਾ ਕਰ ਦਿੱਤਾ ਹੈ। ਅੱਜ ਪਿੰਡ ਦੇ ਸਰਕਾਰੀ ਸਕੂਲ ਵਿਖੇ ਰੱਖੇ ਸਾਦੇ ਸਮਾਗਮ ਦੌਰਾਨ ਸੱਤਾਧਿਰ ਕਾਂਗਰਸ ਦੇ ਬੁਲਾਰੇ ਅਤੇ ਹਲਕਾ ਸੇਵਾਦਾਰ ਖੁਸਬਾਜ ਸਿੰਘ ਜਟਾਣਾ ਨੇ ਸ਼ਹੀਦ ਦੀ ਪਤਨੀ ਜਸਪ੍ਰੀਤ ਕੌਰ ਨੂੰ ਸਰਕਾਰੀ ਸੈਕੰਡਰੀ ਸਕੂਲ ਮੰਡੀ ਕਲਾਂ (ਬਠਿੰਡਾ) ਵਿੱਚ ਐਸ. ਐੱਲ. ਏ ਦੀ ਪੋਸਟ ਤੇ ਨਿਯੁਕਤ ਕਰਨ ਸਬੰਧੀ ਪੱਤਰ ਸੌਂਪਿਆ। ਇਸ ਦੇ ਨਾਲ ਹੀ ਜਟਾਣਾ ਨੇ ਸਕੂਲ ਵਿੱਚ ਸ਼ਹੀਦ ਦੀ ਯਾਦ ਵਿੱਚ ਬਣਾਏ ਜਾਣ ਵਾਲੀ ਲਾਈਬਰੇਰੀ ਬਣਾਉਣ ਲਈ ਸਰਕਾਰ ਵੱਲੋਂ ਆਇਆ 10 ਲੱਖ ਰੁਪਏ ਦਾ ਚੈੱਕ ਵੀ ਸਕੂਲ ਪ੍ਰਬੰਧਕਾਂ ਅਤੇ ਪਿੰਡ ਵਾਸੀਆਂ ਨੂੰ ਭੇਂਟ ਕੀਤਾ। ਆਪਣੇ ਸੰਬੋਧਨ ਦੌਰਾਨ ਜਟਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸ਼ਹੀਦ ਪਰਿਵਾਰ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ ਉਹਨਾਂ ਕਿਹਾ ਕਿ ਪਿੰਡ ਦੇ ਸਰਕਾਰੀ ਸਕੂਲ ਦਾ ਨਾਮ ਸ਼ਹੀਦ ਕੁਲਦੀਪ ਸਿੰਘ ਦੇ ਨਾਮ 'ਤੇ ਰੱਖਣ ਲਈ ਵੀ ਸਰਕਾਰ ਵੱਲੋਂ ਮਨਜੂਰੀ ਦੇ ਦਿੱਤੀ ਗਈ ਹੈ ਉਹਨਾਂ ਕਿਹਾ ਕਿ ਜਲਦੀ ਹੀ ਸ਼ਹੀਦ ਪਰਿਵਾਰ ਦੀ ਮੰਗ ਅਨੁਸਾਰ ਉਨਾਂ ਦੇ ਖੇਤ ਲਈ ਟਿਊਬਵੈੱਲ ਦਾ ਕੁਨੈਕਸ਼ਨ ਵੀ ਦੇ ਦਿੱਤਾ ਜਾਵੇਗਾ। ਇਸ ਮੌਕੇ ਸ਼ਹੀਦ ਦੀ ਮਾਤਾ ਰਾਣੀ ਕੌਰ ਵੀ ਹਜਰ ਸਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਭੁਪਿੰਦਰ ਕੌਰ ਉਪ ਜਿਲ੍ਹਾ ਸਿੱਖਿਆ ਅਫਸਰ, ਸੰਦੀਪ ਭੁੱਲਰ ਜਿਲਾ ਸਕੱਤਰ ਯੂਥ ਕਾਂਗਰਸ, ਰਣਜੀਤ ਸੰਧੂ ਨਿੱਜੀ ਸਹਾਇਕ, ਯੂਥ ਕਾਂਗਰਸੀ ਆਗੂ ਲਖਵਿੰਦਰ ਲੱਕੀ, ਸੀਨੀਅਰ ਕਾਂਗਰਸੀ ਆਗੂ ਅੰਮ੍ਰਿਤਪਾਲ ਕਾਕਾ, ਜਗਤਾਰ ਸਿੰਘ ਮੈਨੂੰਆਣਾ, ਦਿਲਪ੍ਰੀਤ ਸਿੰਘ ਅਤੇ ਜਸਕਰਨ ਸਿੰਘ ਮੈਂਬਰ ਟਰੱਕ ਯੂਨੀਅਨ, ਯੂਥ ਆਗੂ ਮਨਜੀਤ ਲਾਲੇਆਣਾ, ਮਾਸਟਰ ਦਲ ਸਿੰਘ, ਦਰਸ਼ਨ ਸਿੰਘ ਮਾਨ, ਬਲਜੀਤ ਸਿੰਘ ਲਹਿਰੀ, ਬਲਬੀਰ ਸਿੰਘ ਲਾਲੇਆਣਾ, ਸਤਪਾਲ ਲਹਿਰੀ ਆਦਿ ਵੀ ਹਾਜਰ ਸਨ।

No comments:

Post Top Ad

Your Ad Spot