ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਿਪਤ ਖੂਨਦਾਨ ਕੈਂਪ,ਕਵੀਸ਼ਰੀ ਦਰਬਾਰ ਤੇ ਪੁਸਤਕ ਮੇਲਾ 25 ਮਾਰਚ ਨੂੰ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Friday, 23 March 2018

ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਿਪਤ ਖੂਨਦਾਨ ਕੈਂਪ,ਕਵੀਸ਼ਰੀ ਦਰਬਾਰ ਤੇ ਪੁਸਤਕ ਮੇਲਾ 25 ਮਾਰਚ ਨੂੰ

ਤਲਵੰਡੀ ਸਾਬੋ, 22 ਮਾਰਚ (ਗੁਰਜੰਟ ਸਿੰਘ ਨਥੇਹਾ)- ਦੇਸ਼ ਦੀ ਆਜਾਦੀ ਲਈ ਸ਼ਹਾਦਤ ਦਾ ਜਾਮ ਪੀਣ ਵਾਲੇ ਸ਼ਹੀਦ ਏ ਆਜਮ ਸ੍ਰ.ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਕੇ ਤਲਵੰਡੀ ਸਾਬੋ ਵਿਖੇ ਦੋ ਉੱਘੀਆਂ ਸਮਾਜ ਸੇਵੀ ਸੰਸਥਾਵਾਂ ਮਾਲਵਾ ਸਪੋਰਟਸ ਐਂਡ ਵੈੱਲਫੇਅਰ ਕਲੱਬ ਅਤੇ ਸਹਾਰਾ ਕਲੱਬ ਵੱਲੋਂ 25 ਮਾਰਚ ਨੂੰ ਖੂਨਦਾਨ ਕੈਂਪ, ਮੈਡੀਕਲ ਚੈਕਅਪ ਕੈਂਪ, ਕਵੀਸ਼ਰੀ ਦਰਬਾਰ ਅਤੇ ਪੁਸਤਕ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਉਕਤ ਜਾਣਕਾਰੀ ਦਿੰਦਿਆਂ ਸਹਾਰਾ ਕਲੱਬ ਦੇ ਸਕੱਤਰ ਬਰਿੰਦਰਪਾਲ ਮਹੇਸ਼ਵਰੀ ਤੇ ਮਾਲਵਾ ਕਲੱਬ ਦੇ ਅੰਮ੍ਰਿਤਪਾਲ ਬਰਾੜ ਨੇ ਦੱਸਿਆ ਕਿ 25 ਮਾਰਚ ਐਤਵਾਰ ਨੂੰ ਖਾਲਸਾ ਸੈਕ: ਸਕੂਲ (ਲੜਕੇ) ਵਿੱਚ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਕੇ ਖੂਨਦਾਨ ਕੈਂਪ, ਮੁਫਤ ਮੈਡੀਕਲ ਚੈਕਅਪ ਕੈਂਪ, ਕਵੀਸ਼ਰੀ ਦਰਬਾਰ ਅਤੇ ਪੁਸਤਕ ਮੇਲਾ ਲਗਾਇਆ ਜਾਵੇਗਾ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਡੀ. ਐੱਸ. ਪੀ ਤਲਵੰਡੀ ਸਾਬੋ ਬਰਿੰਦਰ ਸਿੰਘ ਗਿੱਲ ਜਦੋਂਕਿ ਵਿਸ਼ੇਸ ਮਹਿਮਾਨ ਵਜੋਂ ਗੁਰਪ੍ਰੀਤ ਸਿੰਘ ਮਾਨਸ਼ਾਹੀਆ ਪ੍ਰਧਾਨ ਨਗਰ ਪੰਚਾਇਤ ਸ਼ਿਰਕਤ ਕਰਨਗੇ। ਉਨਾਂ ਦੱਸਿਆ ਕਿ ਖੂਨਦਾਨੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ ਤੇ ਮੈਡੀਕਲ ਕੈਂਪ ਵਿੱਚ ਪੁੱਜਣ ਵਾਲਿਆਂ ਦਾ ਚੈਕਅਪ ਵੱਖ ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰ ਕਰਨਗੇ  ਤੇ ਦਵਾਈਆਂ ਮੁਫਤ ਦਿੱਤੀਆਂ ਜਾਣਗੀਆਂ ਨਾਲ ਹੀ ਲੈਬੋਰੇਟਰੀ ਟੈਸਟ ਅਤੇ ਈ. ਸੀ. ਜੀ ਮੁਫਤ ਕੀਤੀ ਜਾਵੇਗੀ। ਉਨਾਂ ਕਿਹਾ ਕਿ ਪੁਸਤਕ ਮੇਲੇ ਮੌਕੇ ਦਰਸ਼ਨ ਭੰਮੇ ਦੀ ਰਚਨਾ ਰੂਪ ਬਸੰਤ ਲੋਕ ਅਰਪਣ ਕੀਤੀ ਜਾਵੇਗੀ।

No comments:

Post Top Ad

Your Ad Spot