ਸ੍ਰੀ ਗੁਰੂੁ ਹਰਰਾਇ ਸਾਹਿਬ ਦੀ ਗੁਰੂਤਾਗੱਦੀ ਨੂੰ ਸਮਰਪਿਤ ਵਾਤਾਵਰਨ ਦਿਵਸ ਆਯੋਜਿਤ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Thursday, 15 March 2018

ਸ੍ਰੀ ਗੁਰੂੁ ਹਰਰਾਇ ਸਾਹਿਬ ਦੀ ਗੁਰੂਤਾਗੱਦੀ ਨੂੰ ਸਮਰਪਿਤ ਵਾਤਾਵਰਨ ਦਿਵਸ ਆਯੋਜਿਤ

ਸ਼੍ਰੋਮਣੀ ਕਮੇਟੀ ਵੱਲੋਂ ਮਨਾਏ ਵਾਤਾਵਰਨ ਦਿਵਸ ਮੌਕੇ ਪੌਦੇ ਲਾਉਂਦੇ ਤਖਤ ਸਾਹਿਬ ਪ੍ਰਬੰਧਕ।
ਤਲਵੰਡੀ ਸਾਬੋ, 15 ਮਾਰਚ (ਗੁਰਜੰਟ ਸਿੰਘ ਨਥੇਹਾ)- ਸਿੱਖਾਂ ਦੇ ਸੱਤਵੇਂ ਗੁਰੂ ਸ਼੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰੁਤਾ ਗੱਦੀ ਦਿਵਸ ਨੂੰ ਸਮਰਪਿਤ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਤਾਵਰਣ ਦਿਵਸ ਮਨਾਉਣ ਦੇ ਦਿੱਤੇ ਸੱਦੇ ਦੇ ਤਹਿਤ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵਾਤਾਵਰਨ ਦਿਵਸ ਆਯੋਜਿਤ ਕੀਤਾ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਿਰਕਤ ਕੀਤੀ।
ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਤਖਤ ਸਾਹਿਬ ਦੇ ਹੈਡ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਬੂਟੇ ਲਗਾ ਕੇ ਸੰਗਤਾਂ ਨੂੰ ਬੂਟੇ ਵੰਡੇ।ਹੈਡ ਗ੍ਰੰਥੀ ਨੇ ਸੰਗਤਾਂ ਨੂੰ ਗੁਰੂੁ ਸਾਹਿਬ ਦੇ ਦੱਸੇ ਮਾਰਗ ਤੇ ਚਲਦੇ ਹੋਏ ਪੌਦੇ ਲਗਾ ਕੇ ਵਾਤਾਵਰਨ ਨੂੰ ਹਰਾ ਭਰਾ ਰੱਖਣ ਦੀ ਪ੍ਰੇਰਨਾ ਦਿੱਤੀ ਤਾਂਕਿ ਮੌਜੂਦਾ ਸਮੇਂ ਵਧ ਰਹੇ ਪ੍ਰਦੂਸ਼ਣ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ। ਇਸ ਮੌਕੇ ਹੋਰਨਾਂ ਤੋ ਇਲਾਵਾ ਭੋਲਾ ਸਿੰਘ ਇੰਚਾਰਜ ਧਰਮ ਪ੍ਰਚਾਰ, ਗੁਰਦੇਵ ਸਿੰਘ ਸੁਪਰਵਾਈਜਰ, ਕੁਲਵਿੰਦਰ ਸਿੰਘ ਬੰਗੀ, ਤਰਸੇਮ ਸਿੰਘ, ਕ੍ਰਿਸ਼ਨ ਸਿੰਘ ਮਾਲੀ, ਰਾਮ ਸਿੰਘ ਮਾਲੀ, ਬਲਕਾਰ ਸਿੰਘ ਨਿਵਾਸ ਇੰਚਾਰਜ, ਪਰਮਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਵੀ ਹਾਜਰ ਸਨ।

No comments:

Post Top Ad

Your Ad Spot