ਸਿਹਤ ਵਿਭਾਗ ਵੱਲੋਂ ਬਿਮਾਰੀਆਂ ਨੂੰ ਰੋਕਣ ਲਈ ਨਵਾਂ ਉਪਰਾਲਾ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Wednesday, 28 March 2018

ਸਿਹਤ ਵਿਭਾਗ ਵੱਲੋਂ ਬਿਮਾਰੀਆਂ ਨੂੰ ਰੋਕਣ ਲਈ ਨਵਾਂ ਉਪਰਾਲਾ

ਤਲਵੰਡੀ ਸਾਬੋ, 28 ਮਾਰਚ (ਗੁਰਜੰਟ ਸਿੰਘ ਨਥੇਹਾ)- ਗਰਮੀ ਵਿੱਚ ਮੱਛਰ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਨੂੰ ਰੋਕਣ ਲਈ ਅੱਜ ਸਥਾਨਕ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਅਸ਼ਵਨੀ ਕੁਮਾਰ ਦੀ ਯੋਗ ਰਹਿਨੁਮਾਈ ਹੇਠ ਸਿਹਤ ਵਿਭਾਗ ਦੀ ਟੀਮ ਵੱਲੋਂ ਡੇਂਗੂ, ਮਲੇਰੀਆ ਤੇ ਹੋਰ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਵੱਖ-ਵੱਖ ਪਿੰਡਾਂ ਦੇ ਛੱਪੜਾਂ ਵਿੱਚ ਗੰਬੂਜ਼ੀਆ ਮੱਛੀਆਂ ਛੱਡੀਆਂ ਗਈਆਂ। ਇਸ ਮਿਸ਼ਨ ਦੇ ਤਹਿਤ ਅੱਜ ਸਬ ਡਵੀਜਨ ਦੇ ਪਿੰਡ ਨੱਤ, ਬਘੇਰ ਚੜਤ ਸਿੰਘ, ਜੀਵਨ ਸਿੰਘ ਵਾਲਾ, ਭਾਗੀਵਾਂਦਰ ਦੇ ਛੱਪੜਾਂ ਅਤੇ ਤਲਵੰਡੀ ਸਾਬੋ ਦੇ ਸੀਵਰੇਜ ਵਾਟਰ ਟਰੀਟਮੈਂਟ ਪਲਾਂਟ ਵਿੱਚ ਗੰਬੂਜ਼ੀਆ ਮੱਛੀਆਂ ਛੱਡੀਆਂ ਗਈਆਂ ਹਨ। ਡਾ. ਅਸ਼ਵਨੀ ਕੁਮਾਰ ਨੇ ਇਸ ਬਾਬਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਨਾਲ ਛੱਪੜਾਂ ਵਿੱਚ ਪਲਣ ਵਾਲਾ ਮੱਛਰ ਮੱਛੀਆਂ ਦੁਆਰਾ ਖਤਮ ਕਰਨ ਨਾਲ ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਤੋਂ ਛੁਟਕਾਰਾ ਮਿਲੇਗਾ। ਇਸ ਟੀਮ ਵਿੱਚ ਸ. ਸੁਖਦੇਵ ਸਿੰਘ ਐਸ. ਆਈ, ਸ. ਗੁਰਪ੍ਰੀਤ ਸਿੰਘ ਲਾਲੀ ਅਤੇ ਸ. ਜਗਸੀਰ ਸਿੰਘ ਮਲਟੀਪਰਪਜ਼ ਹੈਲਥ ਵਰਕਰਜ਼ ਹਾਜਰ ਸਨ।

No comments:

Post Top Ad

Your Ad Spot