ਭਾਈ ਕੇਵਲ ਸਿੰਘ ਭੂਰਾ ਕੋਹਨਾ ਸ਼੍ਰੋਮਣੀ ਕਮੇਟੀ ਦੇ ਦਮਦਮਾ ਸਾਹਿਬ ਸਬ ਦਫਤਰ ਦੇ ਸਕੱਤਰ ਨਿਯੁਕਤ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Monday, 12 March 2018

ਭਾਈ ਕੇਵਲ ਸਿੰਘ ਭੂਰਾ ਕੋਹਨਾ ਸ਼੍ਰੋਮਣੀ ਕਮੇਟੀ ਦੇ ਦਮਦਮਾ ਸਾਹਿਬ ਸਬ ਦਫਤਰ ਦੇ ਸਕੱਤਰ ਨਿਯੁਕਤ

ਭਾਈ ਲੌਂਗੋਵਾਲ ਤੇ ਸਿੰਘ ਸਾਹਿਬ ਨੇ ਸਕੱਤਰ ਨੂੰ ਅਹੁਦੇ 'ਤੇ ਬਿਰਾਜਮਾਨ ਕਰ ਸੌਂਪੀ ਨਵੀਂ ਜਿੰਮੇਵਾਰੀ
 
ਤਲਵੰਡੀ ਸਾਬੋ, 12 ਮਾਰਚ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਦੀ ਲੜੀ ਨੂੰ ਹੋਰ ਤੇਜ ਕਰਨ ਲਈ ਤਖਤ ਸਾਹਿਬਾਨ ਤੇ ਖੋਲੇ ਜਾਣ ਵਾਲੇ ਉੱਪ ਦਫਤਰਾਂ ਦੀ ਲੜੀ ਵਿੱਚ ਬੀਤੇ ਦਿਨ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਖੋਲੇ ਸਬ ਦਫਤਰ ਦਾ ਭਾਈ ਕੇਵਲ ਸਿੰਘ ਭੂਰਾ ਕੋਹਨਾ ਨੂੰ ਸਕੱਤਰ ਨਿਯੁਕਤ ਕਰਦਿਆਂ ਉਨਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਤਖਤ ਸਾਹਿਬ ਦੇ ਸਿੰਘ ਸਾਹਿਬ ਨੇ ਸਕੱਤਰ ਅਹੁਦੇ ਤੇ ਬਿਰਾਜਮਾਨ ਕੀਤਾ।
ਜਿਕਰਯੋਗ ਹੈ ਕਿ ਬੀਤੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਨਵਾਂ ਉਪ ਦਫਤਰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ੁਰੂ ਕਰ ਦਿੱਤਾ ਗਿਆ ਜਿਸਦਾ ਰਸਮੀ ਉਦਘਾਟਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ ਹੈ।ਦਫਤਰ ਦੇ ਉਦਘਾਟਨ ਸਮੇਂ ਭਾਈ ਲੌਂਗੋਵਾਲ ਨੇ ਭਾਈ ਕੇਵਲ ਸਿੰਘ ਭੂਰਾ ਕੋਹਨਾ ਨੂੰ ਉਕਤ ਦਫਤਰ ਦਾ ਨਵਾਂ ਸਕੱਤਰ ਲਾਉਣ ਦਾ ਐਲਾਨ ਕਰ ਦਿੱਤਾ ਤੇ ਮੌਕੇ ਤੇ ਹਾਜਿਰ ਭਾਈ ਕੇਵਲ ਸਿੰਘ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਿਰੋਪਾਓ ਦੇ ਕੇ ਸਨਮਾਨਿਤ ਕਰਨ ਉਪਰੰਤ ਉਸਨੂੰ ਸਕੱਤਰ ਦੇ ਅਹੁਦੇ ਵਾਲੀ ਕੁਰਸੀ ਤੇ ਬੈਠਾ ਕੇ ਨਵੀਂ ਜਿੰਮੇਵਾਰੀ ਚਲਾਉਣ ਦੀ ਰਸਮੀ ਇਜਾਜਤ ਦੇ ਦਿੱਤੀ। ਭਾਈ ਕੇਵਲ ਸਿੰਘ ਨੇ ਇਸ ਮੌਕੇ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ ਤੇ ਮਾਲਵਾ ਜੋਨ ਵਿੱਚ ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ ਕਰਨ ਲਈ ਨਵੀਆਂ ਯੋਜਨਾਵਾਂ ਉਲੀਕ ਕੇ ਉਨਾਂ ਤੇ ਅਮਲ ਵੀ ਕਰਵਾਉਣ ਦਾ ਯਤਨ ਕਰਨਗੇ। ਇਸ ਮੌਕੇ ਬੁੰਗਾ ਮਸਤੂਆਣਾ ਮੁਖੀ ਬਾਬਾ ਛੋਟਾ ਸਿੰਘ, ਜਥੇਦਾਰ ਗੁਰਤੇਜ ਸਿੰਘ ਢੱਡੇ ਤੇ ਭਾਈ ਨਵਤੇਜ ਸਿੰਘ ਕਾਉਣੀ ਦੋਵੇਂ ਅੰਤ੍ਰਿਗ ਮੈਂਬਰ, ਭਾਈ ਮੋਹਣ ਸਿੰਘ ਬੰਗੀ, ਭਾਈ ਅਮਰੀਕ ਸਿੰਘ ਕੋਟਸ਼ਮੀਰ, ਭਾਈ ਗੁਰਪ੍ਰੀਤ ਸਿੰਘ ਝੱਬਰ, ਭਾਈ ਸੁਰਜੀਤ ਸਿੰਘ ਰਾਏਪੁਰ ਚਾਰੇ ਮੈਂਬਰ ਸ਼੍ਰੋਮਣੀ ਕਮੇਟੀ, ਭਾਈ ਮਨਜੀਤ ਸਿੰਘ ਬੱਪੀਆਣਾ ਮੈਂਬਰ ਧਰਮ ਪ੍ਰਚਾਰ ਕਮੇਟੀ, ਭਾਈ ਕਰਨ ਸਿੰਘ ਮੈਨੇਜਰ ਤਖਤ ਸਾਹਿਬ, ਭਾਈ ਗੁਰਦੀਪ ਸਿੰਘ ਦੁਫੇੜਾ ਮੀਤ ਮੈਨੇਜਰ, ਭਾਈ ਜਗਤਾਰ ਸਿੰਘ, ਭਾਈ ਜਗਤਾਰ ਸਿੰਘ ਕੀਰਤਪੁਰੀ ਤੇ ਭਾਈ ਗੁਰਜੰਟ ਸਿੰਘ ਹੈੱਡ ਗ੍ਰੰਥੀ, ਭਾਈ ਦਲਬਾਰਾ ਸਿੰਘ ਆਦਿ ਹਾਜਰ ਸਨ।

No comments:

Post Top Ad

Your Ad Spot