ਨਾਨਕ ਸ਼ਾਹ ਫਕੀਰ ਦੇ ਨਿਰਮਾਤਾ ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਹੋਵੇ ਦਰਜ-ਗਿਆਨੀ ਹਰਪ੍ਰੀਤ ਸਿੰਘ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Friday, 30 March 2018

ਨਾਨਕ ਸ਼ਾਹ ਫਕੀਰ ਦੇ ਨਿਰਮਾਤਾ ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਹੋਵੇ ਦਰਜ-ਗਿਆਨੀ ਹਰਪ੍ਰੀਤ ਸਿੰਘ

ਤਲਵੰਡੀ ਸਾਬੋ, 30 ਮਾਰਚ (ਗੁਰਜੰਟ ਸਿੰਘ ਨਥੇਹਾ)- ਸਿੱਖਾਂ ਦੇ ਪਹਿਲੇ ਗੁਰੂੁ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਲੈ ਕੇ ਬਣੀ ਫਿਲਮ ਨਾਨਕ ਸ਼ਾਹ ਫਕੀਰ ਤੇ ਪੈਦਾ ਹੋਏ ਵਿਵਾਦ ਤੋਂ ਬਾਅਦ ਭਾਵੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਿਲਮ ਕਿਸੇ ਹਾਲਤ ਵਿੱਚ ਰਿਲੀਜ ਨਾ ਹੋਣ ਦੇ ਦੀ ਗੱਲ ਕਹੀ ਹੈ ਪਰ ਹੁਣ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਫਿਲਮ ਦੇ ਨਿਰਮਾਤਾ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕਰਨ ਦੀ ਮੰਗ ਕਰਨ ਦੇ ਨਾਲ ਨਾਲ ਸਿੱਖ ਜਥੇਬੰਦੀਆਂ ਨੂੰ ਵੀ ਨਿਰਮਾਤਾ ਖਿਲਾਫ ਮਾਮਲੇ ਦਰਜ ਕਰਨ ਲਈ ਕਿਹਾ ਹੈ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਂਵੇ ਉਨਾਂ ਨੇ ਇਹ ਫਿਲਮ ਨਹੀ ਦੇਖੀ ਪ੍ਰੰਤੂ ਮੀਡੀਆ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਕਤ ਫਿਲਮ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਤਿਕਾਰਯੋਗ ਪਿਤਾ ਜੀ, ਮਾਤਾ ਜੀ ਅਤੇ ਭੈਣ ਜੀ ਦਾ ਰੋਲ ਪੇਸ਼ੇਵਰ ਅਭਿਨੇਤਾਵਾਂਫ਼ਅਭਿਨੇਤਰੀਆਂ ਵੱਲੋਂ ਨਿਭਾਇਆ ਗਿਆ ਹੈ ਜੋ ਸਵੀਕਾਰਯੋਗ ਨਹੀ।ਉਨਾਂ ਕਿਹਾ ਕਿ ਮਾਡਰਨ ਜਮਾਨੇ ਦੀ ਕੋਈ ਨੰਗੇਜ ਨੂੰ ਪੇਸ਼ ਕਰਨ ਵਾਲੀ ਅਭਿਨੇਤਰੀ ਗੁਰੂ ਸਾਹਿਬ ਦੀ ਭੈਣ ਬੇਬੇ ਨਾਨਕੀ ਜੀ ਦਾ ਰੋਲ ਅਦਾ ਕਰੇ ਇਹ ਕਿਵੇਂ ਵੀ ਬਰਦਾਸ਼ਤਯੋਗ ਨਹੀ। ਉਨਾਂ ਨੇ ਕਿਹਾ ਕਿ ਕੇਵਲ ਫਿਲਮ ਨੂੰ ਰਿਲੀਜ ਨਾ ਹੋਣ ਦੇਣਾ ਹੀ ਕਾਫੀ ਨਹੀ ਸਗੋਂ ਸਮੁੱਚੀਆਂ ਸਿੱਖ ਜਥੇਬੰਦੀਆਂ ਦੇ ਆਗੂ ਆਪੋ ਆਪਣੇ ਇਲਾਕਿਆਂ ਵਿੱਚ ਫਿਲਮ ਦੇ ਨਿਰਮਾਤਾ ਨਿਰਦੇਸ਼ਕ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਦਰਜ ਕਰਵਾਉਣ ਅਤੇ ਫਿਲਮ ਸੈਂਸਰ ਬੋਰਡ ਤੇ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਿੱਖਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਉਕਤ ਫਿਲਮ ਦਾ ਸਾਰਾ ਡਾਟਾ ਕਬਜੇ ਵਿੱਚ ਲੈ ਕੇ ਨਸ਼ਟ ਕਰ ਦੇਵੇ ਤਾਂ ਕਿ ਅਜਿਹੀ ਹਿਮਾਕਤ ਕੋਈ ਦੁਬਾਰਾ ਨਾ ਕਰ ਸਕੇ।

No comments:

Post Top Ad

Your Ad Spot