ਪਿੰਡ ਬਹਿਮਣ ਕੌਰ ਸਿੰਘ ਵਿਖੇ ਦਸਤਾਰ ਸਿਖਲਾਈ ਕੈਂਪ ਲਾਇਆ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Monday, 19 March 2018

ਪਿੰਡ ਬਹਿਮਣ ਕੌਰ ਸਿੰਘ ਵਿਖੇ ਦਸਤਾਰ ਸਿਖਲਾਈ ਕੈਂਪ ਲਾਇਆ

ਤਲਵੰਡੀ ਸਾਬੋ, 19 ਮਾਰਚ (ਗੁਰਜੰਟ ਸਿੰਘ ਨਥੇੇਹਾ)- ਖੇਤਰ ਦੇ ਪਿੰਡ ਬਹਿਮਣ ਕੌਰ ਸਿੰਘ ਦੇ ਗੁਰਦੁਆਰਾ ਸਾਹਿਬ ਵਿਖੇ 6 ਰੋਜ਼ਾ ਦਸਤਾਰ ਸਿਖਲਾਈ ਕੈਂਪ ਲਾਇਆ ਗਿਆ, ਇਹ ਕੈਂਪ ਸਿੱਖ ਧਰਮ ਦੇ ਪ੍ਰਚਾਰ ਅਤੇ ਨੌਜਵਾਨਾਂ ਨੂੰ ਨਸ਼ਿਆਂ ਅਤੇ ਲੱਚਰਤਾ ਤੋਂ ਦੂਰ ਕਰਨ ਲਈ ਭਾਈ ਗੁਰਮੀਤ ਸਿੰਘ ਖਾਲਸਾ ਅਤੇ ਭਾਈ ਬਿੰਦਰ ਸਿੰਘ ਖਾਲਸਾ ਵੱਲੋਂ ਲਾਇਆ ਗਿਆ। ਦਸਤਾਰ ਸਿਖਲਾਈ ਕੈਂਪ ਦੀ ਸਮਾਪਤੀ ਮੌਕੇ ਨੌਜਵਾਨਾਂ ਨੂੰ ਧਾਰਮਿਕ ਲਟਰੇਚਰ ਵੀ ਵੰਡਿਆ ਗਿਆ। ਇਸ ਬਾਰੇ ਗੱਲਬਾਤ ਕਰਦਿਆਂ ਭਾਈ ਗੁਰਮੀਤ ਸਿੰਘ ਅਤੇ ਭਾਈ ਬਿੰਦਰ ਸਿੰਘ ਨੇ ਕਿਹਾ ਕਿ ਇਸ ਕੈਂਪ ਦੌਰਾਨ ਨੌਜਵਾਨਾਂ ਅਤੇ ਬੱਚਿਆਂ ਨੂੰ ਵੱਖ-ਵੱਖ ਤਰੀਕਿਆਂ ਨਾਲ ਦਸਤਾਰ ਸਜਾਉਣ ਦੀ ਸਿਖਲਾਈ ਦੇ ਨਾਲ-ਨਾਲ ਦਸਤਾਰ ਦੇ ਮਹੱਤਬ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ। ਇਸ ਮੌਕੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਦਸਤਾਰ ਸਜਾਉਣ ਦੇ ਨਾਲ-ਨਾਲ ਸਾਨੂੰ ਆਪਣਾ ਕਿਰਦਾਰ ਵੀ ਸੁੰਦਰ ਬਣਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਦਸਤਾਰ ਸਜਾਉਣ ਨਾਲ ਸਾਨੂੰ ਸਰਦਾਰ ਕਹਾਉਣ ਦਾ ਮਾਨ ਪ੍ਰਾਪਤ ਹੁੰਦਾ ਹੈ ਪ੍ਰੰਤੂ ਗੁਰੂ ਸਾਹਿਬ ਨੇ ਜੋ ਸਾਨੂੰ ਅਸੂਲ ਬਖਸ਼ੇ ਹਨ ਉਹਨਾਂ ਅਸੂਲਾਂ ਨੂੰ ਆਪਣੀ ਜਿੰਦਗੀ ਵਿੱਚ ਲਾਗੂ ਕਰਨਾ ਸਾਡਾ ਫਰਜ ਹੈ। ਉਹਨਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨੌਜਵਾਨ ਨਸ਼ਿਆਂ ਅਤੇ ਲੱਚਰਵਾਦ ਦਾ ਤਿਆਗ ਕਰਕੇ ਸਿੱਖ ਸਿਧਾਂਤਾਂ ਨੂੰ ਆਪਣੇ ਜੀਵਨ ਵਿੱਚ ਲਾਗੂ ਕਰਨ।

No comments:

Post Top Ad

Your Ad Spot