ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਸਾਇੰਸ ਵਿਭਾਗ ਦੀਆਂ ਵਿਦਿਆਰਥਣਾਂ ਨੇ ਲਗਾਇਆ ਵਿੱਦਿਅਕ ਟੂਰ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Saturday, 24 March 2018

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਸਾਇੰਸ ਵਿਭਾਗ ਦੀਆਂ ਵਿਦਿਆਰਥਣਾਂ ਨੇ ਲਗਾਇਆ ਵਿੱਦਿਅਕ ਟੂਰ

ਤਲਵੰਡੀ ਸਾਬੋ, 24 ਮਾਰਚ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚਲ ਰਹੇ ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੂੰ ਰਿਸਰਚ ਦੇ ਕੰਮ ਵਿੱਚ ਵੱਧ ਤੋਂ ਵੱਧ ਰੂਚੀ ਪੈਦਾ ਕਰਨ ਦੇ ਮੰਤਵ ਹਿੱਤ ਗਿਆਨੀ ਜੈਲ ਸਿੰਘ ਕਾਲਜ ਆਫ ਇੰਜੀਨੀਅਰਇੰਗ ਅਤੇ ਤਕਨਾਲੋਜੀ ਬਠਿੰਡਾ ਵਿਖੇ ਲਿਜਾਇਆ ਗਿਆ ਜਿੱਥੇ ਵਿਦਿਆਰਥਣਾਂ ਨੂੰ ਵੱਖ-ਵੱਖ ਪ੍ਰਕਾਰ ਦੀਆਂ ਰਿਸਰਚ ਪ੍ਰਯੋਗਸ਼ਾਲਾਵਾਂ ਵਿਖਾਈਆਂ ਗਈਆਂ।
ਕਾਲਜ ਦੇ ਪ੍ਰੋਫੈਸਰ ਸਾਹਿਬਾਨਾਂ ਨੇ ਹਰ ਇੱਕ ਉਪਕਰਨ ਦੀ ਭਰਪੂਰ ਜਾਣਕਾਰੀ ਵਿਦਿਆਰਥਣਾਂ ਨੂੰ ਦਿੰਦਿਆਂ ਦੱਸਿਆ ਕਿ ਕਿਵੇਂ ਇਹ ਉਪਕਰਨ ਆਉਣ ਵਾਲੇ ਸਮੇਂ ਵਿੱਚ ਹੋਣ ਵਾਲੇ ਰਿਸਰਚ ਕੰਮ ਬਾਰੇ ਕਿਵੇਂ ਇਹ ਉਹਨਾਂ ਲਈ ਲਾਹੇਵੰਦ ਸਿੱਧ ਹੋ ਸਕਦੇ ਹਨ। ਉਨ੍ਹਾਂ ਵਿਦਿਆਰਥਣਾਂ ਨੂੰ ਨਿਊਕਲੀਅਰ ਰੇਡੀਅੇਸ਼ਨ ਰਿਸਰਚ ਲੈਬ, ਰੇਡੀਏਸ਼ਨ ਫਿਜ਼ਿਕਸ ਲੈਬ ਆਦਿ ਦਿਖਾਉਣ ਦੇ ਨਾਲ ਨਾਲ ਰਿਸਰਚ ਦੇ ਕੰਮ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਅਤੇ ਦੇਸ਼ ਦੇ ਵਿਕਾਸ ਲਈ ਯਤਨਸ਼ੀਲ ਹੋਣ ਲਈ ਕਿਹਾ। ਵਿਦਿਆਰਥਣਾਂ ਨੇ ਸਾਰੀ ਜਾਣਕਾਰੀ ਭਰਪੂਰ ਰੁਚੀ ਨਾਲ ਸੁਣੀ ਅਤੇ ਆਪਣੇ ਉਲਝੇ ਹੋਏ ਸਵਾਲਾਂ ਦੇ ਉੱਤਰ ਪ੍ਰਾਪਤ ਕੀਤੇ।
ਕਾਲਜ ਪ੍ਰਿੰਸੀਪਲ ਡਾ. ਕਵਲਜੀਤ ਕੌਰ ਅਤੇ ਸਾਇੰਸ ਵਿਭਾਗ ਦੇ ਮੁਖੀ ਡਾ. ਨਵਨੀਤ ਦਾਬੜਾ ਨੇ ਗਿਆਨੀ ਜੈਲ ਸਿੰਘ ਕਾਲਜ ਦੇ ਫਿਜ਼ਿਕਸ ਵਿਭਾਗ ਦੇ ਮੁਖੀ ਅਤੇ ਪ੍ਰੋਫੈਸਰ ਸਾਹਿਬਾਨਾਂ ਦਾ ਧੰਨਵਾਦ ਕੀਤਾ।

No comments:

Post Top Ad

Your Ad Spot