ਸੇਟ ਸੋਲਜਰ ਸਕੂਲ ਵਿੱਚ ਸ਼ਹੀਦ ਭਗਤ ਸਿੰਘ ਜੀ ਦਾ ਸ਼ਹੀਦੀ ਦਿਵਸ ਮਨਾਇਆ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Monday, 26 March 2018

ਸੇਟ ਸੋਲਜਰ ਸਕੂਲ ਵਿੱਚ ਸ਼ਹੀਦ ਭਗਤ ਸਿੰਘ ਜੀ ਦਾ ਸ਼ਹੀਦੀ ਦਿਵਸ ਮਨਾਇਆ

ਅੰਮ੍ਰਿਤਸਰ,ਜੰਡਿਆਲਾ ਗੁ੍ਰੂ 26 ਮਾਰਚ  (ਕੰਵਲਜੀਤ ਸਿੰਘ)- ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਵਿਖੇ ਸ਼ਹੀਦ ਭਗਤ ਸਿੰਘ ਜੀ ਦਾ ਸ਼ਹੀਦੀ ਦਿਵਸ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ ਇਸ ਮੌਕੇ ਸ਼ਹੀਦ ਭਗਤ ਸਿੰਘ ਜੀ ਦੀ ਤਸਵੀਰ ਅੱਗੇ ਸ਼ਰਧਾ ਦੇ ਫੁੱਲ ਭੇਟ ਕਰਕੇ ਉਹਨਾਂ ਦੀ ਯਾਦ ਨੂੰ ਤਾਜਾ ਕੀਤਾ ਗਿਆ। ਸਕੂਲ ਵਿੱਚ ਸਰਕਾਰ ਵੱਲੋਂ ਚਲਾਈ ਮੁਹਿੰਮ ਦੇ ਅਧੀਨ ਵਲੰਟੀਅਰ ਵੱਲੋਂ ਸਕੂਲ ਦੇ ਬੱਚਿਆਂ ਨੂੰ ਨਸ਼ਿਆਂ ਖਿਲਾਫ ਪ੍ਰਣ ਕਰਵਾਇਆ ਗਿਆ ਕਿ ਉਹ ਨਾ ਹੀਂ ਨਸ਼ਾ ਕਰਨਗੇ ਅਤੇ ਨਾ ਹੀ ਕਰਨ ਦੇਣਗੇ । ਸਕੂਲ ਦੇ ਸਾਰੇ ਬੱਚਿਆਂ ਨੇ ਇਸ ਵਿੱਚ ਹਿੱਸਾ ਲਿਆ । ਇਸ ਮੌਕੇ ਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ.ਮੰਗਲ ਸਿੰਘ ਕਿਸ਼ਨਪੁਰੀ ਜੀ ਨੇ ਸ਼ਹੀਦ ਦੀ ਜ਼ਿੰਦਗੀ ਤੇ ਚਾਨਣਾ ਪਾਇਆ, ਤੇ ਬੱਚਿਆਂ ਨੇ "ਇਨਕਲਾਬ ਜ਼ਿੰਦਾਬਾਦ" ਅਤੇ "ਸ਼ਹੀਦ ਭਗਤ ਸਿੰਘ ਅਮਰ ਰਹੇ" ਦੇ ਨਾਅਰਿਆਂ ਨਾਲ ਸ਼ਹੀਦ ਨੂੰ ਸ਼ਰਧਾਂਜਲੀ ਅਰਪਣ ਕੀਤੀ । ਇਸ ਮੌਕੇ ਤੇ ਪ੍ਰਿੰਸੀਪਲ ਮੈਡਮ ਅਮਰਪ੍ਰੀਤ ਕੌਰ, ਕੋਆਰਡੀਨੇਟਰ ਵਰਿਤੀ ਦੁੱਗਾ, ਸ਼ਿਲਪਾ ਸ਼ਰਮਾ, ਨਰਿੰਦਰਪਾਲ ਕੌਰ ਅਤੇ  ਸਟਾਫ ਮੈਂਬਰ ਨਵਤੇਜ ਸਿੰਘ, ਹਰਸਿਮਰਨ ਸਿੰਘ, ਨਵਲੀਨ ਕੌਰ, ਅਮਨਦੀਪ ਕੌਰ, ਸੰਤੋਖ ਸਿੰਘ ਅਤੇ ਵਿਦਿਆਰਥੀ ਸ਼ਾਮਿਲ ਹੋਏ ।

No comments:

Post Top Ad

Your Ad Spot