ਸ਼੍ਰੋਮਣੀ ਕਮੇਟੀ ਮੈਂਬਰ ਕੋਟਸ਼ਮੀਰ ਨੇ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਰੋਡੇ ਤੇ ਸੰਤ ਭਿੰਡਰਾਂਵਾਲਿਆਂ ਦੇ ਸਪੁੱਤਰ ਨਾਲ ਕੀਤੀ ਮੁਲਾਕਾਤ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Wednesday, 21 March 2018

ਸ਼੍ਰੋਮਣੀ ਕਮੇਟੀ ਮੈਂਬਰ ਕੋਟਸ਼ਮੀਰ ਨੇ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਰੋਡੇ ਤੇ ਸੰਤ ਭਿੰਡਰਾਂਵਾਲਿਆਂ ਦੇ ਸਪੁੱਤਰ ਨਾਲ ਕੀਤੀ ਮੁਲਾਕਾਤ

ਤਲਵੰਡੀ ਸਾਬੋ, 21 ਮਾਰਚ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰੀਕ ਸਿੰਘ ਕੋਟਸ਼ਮੀਰ ਨੇ ਬੀਤੇ ਦਿਨ ਇੱਕ ਸਮਾਗਮ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਵੀਰ ਸਿੰਘ ਰੋਡੇ ਅਤੇ ਸ਼ਹੀਦ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਇੰਦਰਜੀਤ ਸਿੰਘ ਨਾਲ ਮੁਲਾਕਾਤ ਕਰ ਪੰਥਕ ਵੀਚਾਰ ਵਟਾਂਦਰਾ ਕੀਤਾ।
ਭਾਈ ਅਮਰੀਕ ਸਿੰਘ ਕੋਟਸ਼ਮੀਰ ਨੇ ਇੱਥੋਂ ਜਾਰੀ ਪ੍ਰੈੱਸ ਬਿਆਨ ਤੇ ਤਸਵੀਰਾਂ ਰਾਹੀਂ ਦੱਸਿਆ ਕਿ ਉਹ ਬੀਤੇ ਦਿਨ ਲੌਂਗੋਵਾਲ ਵਿਖੇ ਇੱਕ ਸਮਾਗਮ ਵਿੱਚ ਸ਼ਿਰਕਤ ਕਰਨ ਗਏ ਸਨ ਜਿੱਥੇ ਉਨਾਂ ਨੇ ਭਾਈ ਜਸਵੀਰ ਸਿੰਘ ਰੋਡੇ ਅਤੇ ਸਿੱਖ ਕੌਮ ਦੇ ਮਹਾਨ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਇੰਦਰਜੀਤ ਸਿੰਘ ਨਾਲ ਮੁਲਾਕਾਤ ਕੀਤੀ। ਉਨਾਂ ਦੱਸਿਆ ਕਿ ਇਸ ਮੌਕੇ ਕਈ ਪੰਥਕ ਮੁੱਦਿਆਂ ਤੇ ਵੀਚਾਰ ਵਟਾਂਦਰਾ ਹੋਇਆ ਤੇ ਉਨਾਂ ਵੀ ਇਲਾਕੇ ਅੰਦਰ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਸਬੰਧੀ ਭਾਈ ਰੋਡੇ ਨੂੰ ਜਾਣੂੰ ਕਰਵਾਇਆ ਜਿਨਾਂ ਨੇ ਉਕਤ ਕਾਰਜਾਂ ਦੀ ਸ਼ਲਾਘਾ ਕੀਤੀ।

No comments:

Post Top Ad

Your Ad Spot