ਜੰਡਿਆਲਾ ਗੁਰੂ ਵਿੱਚ ਨਸਿਆ ਖਿਲਾਫ਼ ਜਾਗਰੂਕਤਾ ਕੈਂਪ ਲਗਾਇਆ ਗਿਆ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Monday, 19 March 2018

ਜੰਡਿਆਲਾ ਗੁਰੂ ਵਿੱਚ ਨਸਿਆ ਖਿਲਾਫ਼ ਜਾਗਰੂਕਤਾ ਕੈਂਪ ਲਗਾਇਆ ਗਿਆ

ਜੰਡਿਆਲਾ ਗੁਰੂ 18 ਮਾਰਚ (ਕੰਵਲਜੀਤ ਸਿੰਘ,ਪਰਗਟ ਸਿੰਘ)- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਆਪਣੀ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ। ਸਰਕਾਰੀਆਂ ਅਧਿਕਾਰੀਆਂ ਅਤੇ ਆਮ ਲੋਕਾਂ ਨੂੰ ਇਸ ਨਾਲ ਜੋੜਨ ਲਈ 23 ਮਾਰਚ ਨੂੰ ਖਟਕੜ ਕਲਾਂ ਤੋਂ ਸ਼ੁਰੂ ਕੀਤੇ ਜਾ ਰਹੇ ਬਹੁਪੱਖੀ ਪ੍ਰੋਗਰਾਮ 'ਨਸ਼ੇ ਦੀ ਦੁਰਵਰਤੋਂ ਰੋਕਣ ਲਈ ਅਫ਼ਸਰ' (ਡਰੱਗ ਅਬਿਊਜ਼ ਪ੍ਰੀਵੈਨਸ਼ਨ ਆਫਿਸਰਜ਼-ਡੇਪੋ) ਲਈ ਮੈਂਬਰਸ਼ਿੱਪ ਸ਼ੁਰੂ ਹੋ ਚੁੱਕੀ ਹੈ। ਡੇਪੋ ਵਾਲੰਟੀਅਰ ਬਣਨ ਦੇ ਚਾਹਵਾਨ ਫਾਰਮ ਸਾਂਝ ਕੇਂਦਰਾਂ ਜਾਂ ਵੈਬਸਾਈਟ ਤੋਂ ਪ੍ਰਾਪਤ ਕਰਕੇ ਭਰਨ ਉਪਰੰਤ ਆਪਣੇ ਨੇੜਲੇ ਸਾਂਝ ਕੇਂਦਰਾਂ ਵਿੱਚ ਜਮ੍ਹਾਂ ਕਰਵਾ ਸਕਦੇ ਹਨ। ਇਹ ਪ੍ਰਗਟਾਵਾ ਸ੍ਰ:ਪਰਮਪਾਲ ਸਿੰਘ ਐਸ ਐਸ ਪੀ ਦਿਹਾਤੀ ਨੇ ਅੱਜ ਨਗਰ ਕੌਂਸਲ ਜੰਡਿਆਲਾ ਗੁਰੂ ਦਫਤਰ ਵਿਖੇ ਕਰਵਾਏ ਗਏ। ਇਕ ਸੈਮੀਨਾਰ ਦੌਰਾਨ ਕੀਤਾ। ਉਹਨਾਂ ਨੇ ਪਹੁੰਚੇ ਹੋਏ ਪਤਵੰਤੇ ਸੱਜਣਾਂ ਅਤੇ ਜਨਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ 18 ਸਾਲ ਤੋਂ ਉੱਪਰ ਉਮਰ ਦਾ ਕੋਈ ਵੀ ਵਿਅਕਤੀ ਵਾਲੰਟੀਅਰ ਵਜੋਂ ਨਾਮ ਦਰਜ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵਾਲੰਟੀਅਰਾਂ ਵੱਲੋਂ ਸਵੈ-ਇੱਛਾ ਨਾਲ ਸੇਵਾ ਕੀਤੀ ਜਾਵੇਗੀ। ਅਤੇ ਇਸ ਲਈ ਕੋਈ ਮਾਣ-ਭੱਤਾ ਨਹੀਂ ਮਿਲੇਗਾ। ਉਨ੍ਹਾਂ ਕਿਹਾ ਕਿ ਹਰ ਇੱਕ ਡੇਪੋ ਵਲੰਟੀਅਰ ਦੀ ਜ਼ਿੰਮੇਵਾਰੀ ਹੋਵੇਗੀ। ਕਿ ਉਹ ਨਸ਼ਿਆ ਖਿਲਾਫ ਜਾਗਰੂਕਤਾ ਪੈਦਾ ਕਰੇ। ਨਸ਼ੇ ਚ ਫਸੇ ਲੋਕਾਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਨਸ਼ਾ ਮੁਕਤੀ ਕੇਂਦਰ ਸਬੰਧੀ ਜਾਣਕਾਰੀ ਦੇਵੇ। ਆਪਣੇ ਇਲਾਕੇ 'ਚ ਖੇਡਾਂ ਜਾਂ ਹੋਰ ਸਕਾਰਾਤਮਕ ਸਰਗਰਮੀਆਂ ਨੂੰ ਉਤਸ਼ਾਹਿਤ ਕਰੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰੇ। ਇਸ ਸਬੰਧੀ ਟ੍ਰੇਨਿੰਗ ਵੱਖਰੇ ਤੌਰ ਤੇ ਚੁਣੇ ਗਏ ਡੇਪੋਜ਼ ਦੀ ਕਰਵਾਈ ਜਾਵੇਗੀ। ਅਤੇ 23 ਮਾਰਚ ਨੂੰ ਜ਼ਿਲ੍ਹੇ ਭਰ ਵਿਚ ਨਸ਼ਾ ਮੁਕਤੀ ਲਈ ਸਹੁੰ ਚੁਕਾਈ ਜਾਵੇਗੀ। ਇਸਤੋਂ ਇਲਾਵਾ ਡੀ ਐਸ ਪੀ ਜੰਡਿਆਲਾ ਗੁਰਪ੍ਰਤਾਪ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ  ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਡੇਪੋ ਦੀ ਸ਼ੁਰੂਆਤ ਸ਼ਹੀਦ-ਏ-ਆਜ਼ਮ ਸ.ਭਗਤ ਸਿੰਘ ਦੇ ਜੱਦੀ ਪਿੰਡ ਖੱਟਕੜ ਕਲਾਂ ਤੋਂ ਰਾਜ ਪੱਧਰੀ ਸ਼ਹੀਦੀ ਦਿਵਸ ਮੌਕੇ 23 ਮਾਰਚ ਨੂੰ ਕਰਨਗੇ। ਅਤੇ ਨਾਲ ਹੀ ਸੂਬਾ ਪੱਧਰ 'ਤੇ ਡੇਪੋ ਦੇ ਸਵੈ ਇਛੁਕ ਵਾਲੰਟੀਅਰਾਂ ਅਤੇ ਆਮ ਜਨਤਾ ਨੂੰ ਵੀ ਸਹੁੰ ਚੁਕਾਈ ਜਾਵੇਗੀ। ਉਨਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਡੇਪੋ ਬਣਨ ਲਈ ਯੁਵਕਾਂ ਵਿਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ। ਅਤੇ ਅੰਮ੍ਰਿਤਸਰ ਦਿਹਾਤੀ ਜਿਲ੍ਹੇ ਦੀ ਮੈਂਬਰਸ਼ਿਪ ਪੰਜਾਬ ਪੱਧਰ ਤੇ ਸਭ ਤੋਂ ਵੱਧ ਹੈ। ਸਬ ਤਹਿਸੀਲਦਾਰ ਅਜੈ ਸ਼ਰਮਾ ਨੇ ਆਪਣੇ ਸੰਬੋਧਨ ਵਿਚ ਦੱਸਿਆ। ਕਿ ਇਸ ਪ੍ਰੋਗਰਾਮ ਨੂੰ ਜ਼ਮੀਨੀ ਪੱਧਰ ਤੇ ਸੁਚੱਜੇ ਤਰੀਕੇ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਮਿਸ਼ਨ ਟੀਮਾਂ ਵੀ ਬਣਾਈਆਂ ਗਈਆਂ ਹਨ। ਜ਼ਿਲ੍ਹੇ ਦੇ ਡੀ.ਸੀ., ਐਸ.ਐਸ.ਪੀ., ਸਿਵਲ ਸਰਜਨ ਅਤੇ ਹੋਰ ਜ਼ਿਲ੍ਹਾ ਅਫ਼ਸਰ ਇਨ੍ਹਾਂ ਜ਼ਿਲ੍ਹਾ ਪੱਧਰੀ ਟੀਮਾਂ ਚ ਸ਼ਾਮਲ ਹੋਣਗੇ। ਇਸ ਤਰ੍ਹਾਂ ਦੀ ਹੀ ਟੀਮਾਂ ਅੱਗੇ ਸਬ-ਡਵੀਜ਼ਨ ਅਤੇ ਪਿੰਡ ਪੱਧਰ ਤੇ ਵੀ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਨਸ਼ਿਆਂ ਨੂੰ ਖ਼ਤਮ ਕਰਨ ਚ ਆਪਣਾ ਵਡਮੁੱਲਾ ਯੋਗਦਾਨ ਪਾਉਣਾ ਚਾਹੁੰਦਾ ਹੈ। ਤਾਂ ਉਹ ਡੇਪੋ ਵਲੰਟੀਅਰ ਵਜੋਂ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ। ਇਸ ਸੈਮੀਨਾਰ ਦੌਰਾਨ ਸ:ਗੁਰਪ੍ਰਤਾਪ ਸਿੰਘ ਡੀ ਐਸ ਪੀ ਜੰਡਿਆਲਾ ਤੋਂ ਇਲਾਵਾ ਰਾਜਕੁਮਾਰ ਮਲਹੋਤਰਾ ਸਾਬਕਾ ਪ੍ਰਧਾਨ ਨਗਰ ਕੌਂਸਲ,ਮਨਜੀਤ ਸਿੰਘ ਗਰੋਵਰ,ਰਣਜੀਤ ਸਿੰਘ ਜੋਸਨ,ਨੇ ਜਨਤਾ ਨੂੰ ਸੰਬੋਧਨ ਕੀਤਾ। ਸਟੇਜ ਦੀ ਭੂਮਿਕਾ ਪੱਪੀ ਵਲੋਂ ਨਿਭਾਈ ਜਾ ਰਹੀ ਸੀ। ਇਸ ਮੌਕੇ ਰਾਜਕੁਮਾਰ ਮਲਹੋਤਰਾ ਸਾਬਕਾ ਪ੍ਰਧਾਨ ਦੇ ਨਾਲ ਸਮੂਹ ਕੌਂਸਲਰਾਂ ਅਤੇ ਸੰਜੀਵ ਕੁਮਾਰ ਲਵਲੀ  ਕਾਂਗਰਸੀ ਆਗੂ ਵਲੋਂ ਐਸ ਐਸ ਪੀ ਦਿਹਾਤੀ ਪਰਮਪਾਲ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਕਸਮ ਖਾਧੀ ਕਿ ਉਹ ਇਸ ਕੰਮ ਲਈ ਡੱਟਕੇ ਉਹਨਾਂ ਦਾ ਸਾਥ ਦੇਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਮਤਾ ਰਾਣੀ ਪ੍ਰਧਾਨ ਨਗਰ ਕੌਂਸਲ,ਰਣਧੀਰ ਸਿੰਘ ਮਲਹੋਤਰਾ ਕੋਂਸਲਰ,ਸ਼੍ਰੀਮਤੀ ਡਿੰਪਲ,ਭੁਪਿੰਦਰ ਸਿੰਘ ਕੋਂਸਲਰ,ਅਵਤਾਰ ਸਿੰਘ ਕੋਂਸਲਰ,ਹਰਜਿੰਦਰ ਸਿੰਘ ਕੋਂਸਲਰ,ਮਨੀ ਚੋਪੜਾ, ਕੁਲਵਿੰਦਰ ਸਿੰਘ ਕਿੰਦਾ,ਵਿਕਾਸਪਾਲ ਪਾਸੀ,ਪ੍ਰਤਾਪ ਸਿੰਘ ਮਲਹੋਤਰਾ,ਪਰਮਦੀਪ ਸਿੰਘ ਹੈਰੀ,ਚਰਨਜੀਤ ਸਿੰਘ,ਮੌਲਾ ਭੱਟੀ, ਚਾਚਾ ਦਰਸ਼ਨ ਸਿੰਘ,ਹਰਦੇਵ ਸਭਰਵਾਲ,ਕਾਰਜਸਾਧਕ ਅਫਸਰ ਜਗਤਾਰ ਸਿੰਘ,ਐਸ ਉ ਗਗਨਦੀਪ ਸਿੰਘ,ਬਲਵਿੰਦਰ ਕੁਮਾਰ,ਚਰਨਜੀਤ ਟਿਟੋ,ਮਨਜੀਤ ਸਿੰਘ ਗਰੋਵਰ,ਸੁਰਿੰਦਰ ਸੇਠ,ਅਮਿਤ ਅਰੋੜਾ ਐਡਵੋਕੈਟ,ਨਿਰਮਲ ਸਿੰਘ ਨਿੰਮਾ ਸਾਬਕਾ ਮੀਤ ਪ੍ਰਧਾਨ, ਰਾਹੁਲ ਮਲਹੋਤਰਾ, ਹੈਪੀ ਬਰਾੜ,  ਬਲਰਾਮ ਸੂਰੀ, ਸੰਜੀਵ ਕੁਮਾਰ ਚੋਪੜਾ, ਅੰਮ੍ਰਿਤ ਕੁਮਾਰ, ਸਬ ਇੰਸਪੈਕਟਰ ਲਖਬੀਰ ਸਿੰਘ ਆਦਿ ਨਗਰ ਕੌਂਸਲ ਦੇ ਮੁਲਾਜਿਮ ਅਤੇ ਪੁਲਿਸ ਕਰਮਚਾਰੀ ਮੌਜੂਦ ਸਨ।

No comments:

Post Top Ad

Your Ad Spot