ਡਾਕਟਰਾਂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ ਕੀਤਾ ਜਾਵੇਗਾ ਚੈਕਿੰਗ ਅਭਿਆਨ ਸ਼ੁਰੂ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Friday, 23 March 2018

ਡਾਕਟਰਾਂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ ਕੀਤਾ ਜਾਵੇਗਾ ਚੈਕਿੰਗ ਅਭਿਆਨ ਸ਼ੁਰੂ

ਲਿੰਗ ਅਨੁਪਾਤ 'ਚ ਸੁਧਾਰ ਕਰਨ ਤੇ ਦਿੱਤਾ ਜੋਰ-ਡਿਪਟੀ ਕਮਿਸ਼ਨਰ
ਅੰਮ੍ਰਿਤਸਰ, ਜੰਡਿਆਲਾ ਗੁ੍ਰੂ 22 ਮਾਰਚ (ਕੰਵਲਜੀਤ ਸਿੰਘ) ਅੱਜ ਸਥਾਨਕ ਜਿਲਾਂ ਪ੍ਰੀਸ਼ਦ ਹਾਲ ਵਿਖੇ ਡਿਪਟੀ ਕਮਿਸ਼ਨਰ ਸ੍ਰ ਕਮਲਦੀਪ ਸਿੰਘ ਸੰਘਾ ਵੱਲੋਂ ਸਿਹਤ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕੀਤੀ ਗਈ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਰਵਿੰਦਰ ਸਿੰਘ,ਸਿਵਲ ਸਰਜਨ ਅੰਮ੍ਰਿਤਸਰ ਸ੍ਰ ਹਰਦੀਪ ਸਿੰਘ ਘਈ,ਡਾ:ਸ਼ਰਨਜੀਤ ਕੌਰ,ਡਾ:ਮਦਨ ਮੋਹਨ,ਡਾ: ਸੁਖਪਾਲ ਸਿੰਘ ਤੋਂ ਇਲਾਵਾ ਸਾਰੇ ਮੈਡੀਕਲ ਅਫਸਰ ਹਾਜ਼ਰ ਸਨ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ। ਕਿ ਪਿੰਡਾਂ ਵਿੱਚ ਡਾਕਟਰਾਂ ਦੀ ਹਾਜਰੀ ਨੂੰ ਯਕੀਨੀ ਬਣਾਉਣ ਲਈ ਚੈਕਿੰਗ ਅਭਿਆਨ ਸ਼ੁਰੂ ਕੀਤਾ ਜਾਵੇਗਾ। ਉਨਾਂ ਨੇ ਮੀਟਿੰਗ ਵਿੱਚ ਹਾਜ਼ਰ ਸਾਰੇ ਡਾਕਟਰਾਂ ਨੂੰ ਨਿਰਦੇਸ਼ ਦਿੱਤੇ। ਕਿ ਉਹ ਆਪਣੀ ਡਿਊਟੀ ਤੇ ਸਮੇਂ ਸਿਰ ਹਾਜ਼ਰ ਹੋਣ। ਤਾਂ ਜੋ ਲੋਕਾਂ ਨੂੰ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਸ੍ਰ ਸੰਘਾ ਨੇ ਲਿੰਗ ਅਨੁਪਾਤ ਵਿੱਚ ਸੁਧਾਰ ਕਰਨ ਲਈ ਡਾਕਟਰਾਂ ਨੂੰ ਕਿਹਾ। ਕਿ ਉਹ ਇਸ ਸਬੰਧ ਵਿੱਚ ਜਾਗਰੂਕਤਾ ਕੈਂਪ ਲਗਾਉਣ। ਤਾਂ ਜੋ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ। ਸ੍ਰ ਸੰਘਾ ਨੇ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਸਕੂਲਾਂ ਵਿੱਚ ਬੱਚਿਆਂ ਦਾ ਮੈਡੀਕਲ ਚੈਕਅਪ ਕਰਨ ਲਈ ਕੈਂਪ ਲਗਾਏ ਜਾਣ। ਇਸ ਉਪਰੰਤ ਸ੍ਰ ਸੰਘਾ ਵੱਲੋਂ ਬਾਲ ਮਜਦੂਰੀ ਅਤੇ ਬੱਚਿਆਂ ਵੱਲੋਂ ਮੰਗੀ ਜਾਂਦੀ ਭੀਖ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ। ਕਿ ਇਹ ਬਹੁਤ ਗੰਭੀਰ ਮਸਲਾ ਹੈ। ਉਨਾਂ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਕਿ ਉਹ ਹਰ ਟਰੇਡ ਦੀ ਐਸੋਸੀਏਸ਼ਨ ਨਾਲ ਮਿਲ ਕੇ ਲੋਕਾਂ ਨੂੰ ਜਾਗਰੂਕ ਕਰਨ। ਅਤੇ ਉਨਾਂ ਨੂੰ ਚਿਤਾਵਨੀ ਦਿੱਤੀ ਜਾਵੇ ਕਿ ਬਾਲ ਮਜਦੂਰੀ ਕਰਨ ਵਾਲਿਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨਾਂ ਅੱਗੇ ਕਿਹਾ ਕਿ ਮੇਨ ਚੁਰਾਹਿਆਂ ਤੇ ਭੀਖ ਮੰਗਦੇ ਬੱਚਿਆਂ ਦੇ ਮਾਪਿਆਂ ਨਾਲ ਕੌਂਸਲਿੰਗ ਕੀਤੀ ਜਾਵੇ। ਅਤੇ ਉਨਾਂ ਨੂੰ ਪਰਿਵਾਰ ਨਿਯੋਜਨ ਸਬੰਧੀ ਜਾਣਕਾਰੀ ਦਿੱਤੀ ਜਾਵੇ।

No comments:

Post Top Ad

Your Ad Spot