ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵੱਲੋਂ ਮਨਾਇਆ ਐਂਟੀ ਡਰੱਗ ਡੇਅ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Friday, 23 March 2018

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵੱਲੋਂ ਮਨਾਇਆ ਐਂਟੀ ਡਰੱਗ ਡੇਅ

ਤਲਵੰਡੀ ਸਾਬੋ, 23 ਮਾਰਚ (ਗੁਰਜੰਟ ਸਿੰਘ ਨਥੇਹਾ)- ਦਫਤਰ ਉਪ-ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਦੇ ਹੁਕਮਾਂ ਅਨੁਸਾਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦਏ-ਆਜ਼ਮ ਸ. ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਐਂਟੀ ਡਰੱਗ ਡੇਅ ਤੇ ਨਸ਼ਾ ਵਿਰੋਧੀ ਨਾਟਕ 'ਹਾਲ ਪੰਜਾਬ ਦਾ' ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਨਾਟਕ ਮੰਡਲੀ 'ਸਿੰਘ ਸੂਰਮੇ' ਦੇ ਸਹਿਯੋਗ ਨਾਲ ਕਰਵਾਇਆ ਗਿਆ। ਜਿਸ ਵਿੱਚ ਕਾਲਜ਼ ਵਿਦਿਆਰਥਣਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।
ਪ੍ਰਿੰਸੀਪਲ ਡਾ. ਕਵਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਕਰਵਾਏ ਇਸ  ਸਮਾਗਮ ਦੀ ਸ਼ੁਰੂਆਤ ਵਿੱਚ ਕਾਲਜ ਦੇ ਸੀਨੀਅਰ ਮੋਸਟ ਪ੍ਰੋਫੈਸਰ ਡਾ. ਸਤਿੰਦਰ ਕੌਰ ਮਾਨ ਨੇ ਵਿਦਿਆਰਥਣਾਂ ਨੂੰ ਪ੍ਰੇਰਦਿਆਂ ਭਗਤ ਸਿੰਘ ਵਾਂਗ ਕੌਮੀ ਸੂਰਮਾ ਬਨਣ ਦੀ ਸਿੱਖਿਆ ਦਿੰਦਿਆ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੇ ਜੀਵਨ ਕਾਲ ਵਿੱਚ ਭਗਤ ਸਿੰਘ ਦੀਆਂ ਲਿਖਤਾਂ ਤੇ ਚਿੱਠੀਆਂ ਜਰੂਰ ਪੜ੍ਹਨੀਆਂ ਚਾਹੀਦੀਆਂ ਹਨ ਅਤੇ ਉਸ ਨੂੰ ਆਪਣਾ ਇੱਕ ਰੋਲ-ਮਾਡਲ ਸਮਝ ਕੇ ਆਪਣੇ ਜੀਵਨ ਨੂੰ ਸੇਧ ਦੇਣੀ ਚਾਹੀਦੀ ਹੈ। ਇਸ ਮੌਕੇ ਕਾਲਜ ਦੇ ਸੀਨੀਅਰ ਅਧਿਆਪਕ ਡਾ. ਮਨੋਰਮਾ ਸਮਾਘ, ਈ. ਸੀ. ਏ ਇੰਚਾਰਜ਼ ਪ੍ਰੋ. ਸ਼ਾਲਿਨੀ ਸਹਿਗਲ ਅਤੇ ਪ੍ਰੋ. ਹਰਲੀਨ ਕੌਰ ਅਤੇ ਹੋਰ ਸਟਾਫ ਮੈਂਬਰਜ਼ ਨੇ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਦੇ ਅੰਤ ਵਿੱਚ ਪ੍ਰੋ. ਮਲਕਿੰਦਰ ਸਿੰਘ ਨੇ ਨਾਟਕ ਮੰਡਲੀ ਦੇ ਮੁੱਖ ਸੰਚਾਲਕ ਸ. ਪਰਮਜੀਤ ਸਿੰਘ ਅਤੇ ਸ. ਅਮਰੀਕ ਸਿੰਘ ਅਤੇ ਉਹਨਾਂ ਦੀ ਸਮੂਹ ਟੀਮ ਨੂੰ ਧੰਨਵਾਦੀ ਸ਼ਬਦ ਕਹੇ।

No comments:

Post Top Ad

Your Ad Spot