ਮੈਰਿਜ ਪੈਲੇਸਾਂ 'ਚ ਹਥਿਆਰ ਲਿਜਾਣ ਅਤੇ ਫਾਇਰ ਕਰਨ 'ਤੇ ਪੂਰਨ ਮਨਾਹੀ ਦੇ ਹੁਕਮ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Friday, 16 March 2018

ਮੈਰਿਜ ਪੈਲੇਸਾਂ 'ਚ ਹਥਿਆਰ ਲਿਜਾਣ ਅਤੇ ਫਾਇਰ ਕਰਨ 'ਤੇ ਪੂਰਨ ਮਨਾਹੀ ਦੇ ਹੁਕਮ

ਅੰਮ੍ਰਿਤਸਰ, ਜੰਡਿਆਲਾ ਗੁ੍ਰੂ 16 ਮਾਰਚ (ਕੰਵਲਜੀਤ ਸਿੰਘ-ਪਰਗਟ ਸਿੰਘ)-ਜ਼ਿਲਾਂ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ 'ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਵਿਚ ਜ਼ਿਲਾਂ ਮੈਜਿਸਟਰੇਟ ਨੇ ਕਿਹਾ ਹੈ ਕਿ ਸੀਨੀਅਰ ਪੁਲਿਸ ਕਪਤਾਨ, ਅੰਮ੍ਰਿਤਸਰ (ਦਿਹਾਤੀ) ਨੇ ਉਨਾਂ ਦੇ ਧਿਆਨ ਵਿਚ ਲਿਆਂਦਾ ਹੈ। ਕਿ ਕਾਫੀ ਗਿਣਤੀ ਵਿਚ ਮੈਰਿਜ ਪੈਲੇਸ ਚੱਲ ਰਹੇ ਹਨ। ਅਤੇ ਇਨਾਂ ਪੈਲੇਸਾਂ ਵਿਚ ਹੁੰਦੇ ਸਮਾਰੋਹਾਂ ਦੌਰਾਨ ਕਈ ਲੋਕਾਂ ਵੱਲੋਂ ਹਥਿਆਰ ਨਾਲ ਲੈ ਕੇ ਜਾਣਾ। ਅਤੇ ਹਵਾਈ ਫਾਇਰ ਕਰਨਾ ਇਕ ਜਸ਼ਨ ਜਿਹਾ ਬਣ ਗਿਆ ਹੈ। ਜਿਸ ਨਾਲ ਕਈ ਵਾਰ ਅਣਸੁਖਾਵੀਆਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜ਼ਿਲਾਂ ਦਿਹਾਤੀ ਇਲਾਕੇ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਅੰਦਰ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ 'ਤੇ ਰੋਕ ਲਗਾਈ ਜਾਣੀ ਅਤਿ ਜ਼ਰੂਰੀ ਹੈ। ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 14 ਮਈ 2018 ਤੱਕ ਲਾਗੂ ਰਹੇਗਾ।

No comments:

Post Top Ad

Your Ad Spot