ਜੰਡੂ ਸਿੰਘਾ ਵਿਖੇ ਮਾਤਾ ਸਾਹਿਬ ਕੌਰ ਜੀ ਨੂੰ ਸਮਰਪਿੱਤ ਤਿੰਨ ਦਿਨਾਂ ਧਾਰਮਿਕ ਸਮਾਗਮ ਕਰਵਾਏ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Monday, 19 March 2018

ਜੰਡੂ ਸਿੰਘਾ ਵਿਖੇ ਮਾਤਾ ਸਾਹਿਬ ਕੌਰ ਜੀ ਨੂੰ ਸਮਰਪਿੱਤ ਤਿੰਨ ਦਿਨਾਂ ਧਾਰਮਿਕ ਸਮਾਗਮ ਕਰਵਾਏ

ਸਮਾਗਮਾਂ ਵਿੱਚ ਨਗਰ ਅਤੇ ਇਲਾਕੇ ਦੀਆਂ ਸੰਗਤਾਂ ਨੇ ਭਾਰੀ ਗਿਣਤੀ ਵਿੱਚ ਸ਼ਿਰਕਤ ਕੀਤੀ
ਜੰਡੂ ਸਿੰਘਾ/ਪਤਾਰਾ 19 ਮਾਰਚ (ਅਮਰਜੀਤ ਸਿੰਘ ਜੀਤ)- ਖਾਲਸੇ ਦੇ ਮਾਤਾ, ਮਾਤਾ ਸਾਹਿਬ ਕੌਰ ਜੀ ਨੂੰ ਸਮਰਪਿੱਤ ਪੰਜਵੇਂ ਸਲਾਨਾਂ ਤਿੰਨ ਦਿਨਾਂ ਧਾਰਮਿਕ ਸਮਾਗਮ ਗੁਰਦੁਆਰਾ ਸ਼ਹੀਦਾਂ ਪਾਤਸ਼ਾਹੀ ਛੇਵੀਂ ਜੰਡੂ ਸਿੰਘਾ ਜਲੰਧਰ ਵਿਖੇ ਨਗਰ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਬਹੁਤ ਹੀ ਉਤਸ਼ਾਹ ਅਤੇ ਪਿਆਰ ਸਤਿਕਾਰ ਨਾਲ ਕਰਵਾਏ ਗਏ। ਜਿਨਾਂ ਦੇ ਸਬੰਧ ਵਿੱਚ 16 ਮਾਰਚ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤੇ ਗਏ। 17 ਮਾਰਚ ਨੂੰ ਮੱਧ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿੱਚ ਰਾਗੀ ਭਾਈ ਅਮਰਜੀਤ ਸਿੰਘ ਕਪੂਰ ਪਿੰਡ ਵਾਲੇ, ਰਾਗੀ ਭਾਈ ਮਨਜਿੰਦਰ ਸਿੰਘ ਰਾਏਪੁਰ ਰਸੂਲਪੁਰ ਵਾਲਿਆਂ ਦੇ ਜਥੇ ਨੇ ਸੰਗਤਾਂ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। 18 ਮਾਰਚ ਨੂੰ ਅਰੰਭ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਢਾਡੀ ਭਾਈ ਜਗਜੀਵਨ ਸਿੰਘ ਅਰਜੁਨਵਾਲ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਇਤਿਹਾਸਕ ਵਾਰਾਂ, ਅਤੇ ਰਾਗੀ ਭਾਈ ਜਸਵਿੰਦਰ ਸਿੰਘ ਜਗਰਾਵਾ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਨਿਹਾਲ ਕੀਤਾ। ਇਨਾਂ ਸਮਾਗਮਾਂ ਦੇ ਤਿੰਨੋਂ ਦਿਨ ਸੰਗਤਾਂ ਨੂੰ ਚਾਹ ਪਕੌੜੇ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਸਮਾਗਮ ਦੋਰਾਨ ਪ੍ਰਬੰਧਕਾਂ ਵਲੋਂ ਸੇਵਾਦਾਰਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਨਗਰ ਜੰਡੂ ਸਿੰਘਾ ਦੀਆਂ ਸਮੂਹ ਸੰਗਤਾਂ ਅਤੇ ਸੇਵਾਦਾਰ ਹਾਜ਼ਰ ਸਨ।

No comments:

Post Top Ad

Your Ad Spot