ਸ਼੍ਰੋਮਣੀ ਕਮੇਟੀ ਵੱਲੋਂ ਤਖਤ ਸਾਹਿਬ ਤੇ 13ਵਾਂ ਹਫਤਾਵਾਰੀ ਧਾਰਮਿਕ ਸਮਾਗਮ ਆਯੋਜਿਤ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Sunday, 22 April 2018

ਸ਼੍ਰੋਮਣੀ ਕਮੇਟੀ ਵੱਲੋਂ ਤਖਤ ਸਾਹਿਬ ਤੇ 13ਵਾਂ ਹਫਤਾਵਾਰੀ ਧਾਰਮਿਕ ਸਮਾਗਮ ਆਯੋਜਿਤ

ਤਲਵੰਡੀ ਸਾਬੋ, 22 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਸਿੱਖ ਪੰਥ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੇ ਗੁਰੂੁ ਸ੍ਰੀ ਗੁਰੁੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਸਾਰੇ ਪੰਜਾਬ ਵਿਚਲੇ ਸਾਰੇ ਤਖਤ ਸਾਹਿਬਾਨ ਤੇ ਆਰੰਭੀ ਹਫਤਾਵਾਰੀ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ 13ਵਾਂ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ।
ਸ਼੍ਰੋਮਣੀ ਕਮੇਟੀ ਸਬ ਦਫਤਰ ਵੱਲੋਂ ਪ੍ਰੈੱਸ ਨੂੰ ਦਿੱਤੀ ਜਾਣਕਾਰੀ ਅਨੁਸਾਰ ਸਮਾਗਮਾਂ ਵਿੱਚ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ, ਭਾਈ ਗੁਰਦਿੱਤ ਸਿੰਘ ਹਜੂਰੀ ਰਾਗੀ, ਭਾਈ ਜਗਸੀਰ ਸਿੰਘ ਹਜੂਰੀ ਰਾਗੀ, ਭਾਈ ਜੀਵਨ ਸਿੰਘ ਘਰਾਚੋਂ ਕਵੀਸ਼ਰੀ ਜਥਾ, ਭਾਈ ਗੁਰਦਾਸ ਸਿੰਘ ਗੋਸਲ ਢਾਡੀ ਜਥਾ, ਭਾਈ ਗੁਰਮੇਲ ਸਿੰਘ ਮਾਖਾ ਪ੍ਰਚਾਰਕ ਅਤੇ ਭਾਈ ਗੁਰਜੀਤ ਸਿੰਘ ਪ੍ਰਚਾਰਕ ਨੇ ਸੰਗਤਾਂ ਨੂੰ ਗੁਰਇਤਿਹਾਸ ਤੋਂ ਜਾਣੂੰ ਕਰਵਾਇਆ। ਸਬ ਆਫਿਸ ਧਰਮ ਪ੍ਰਚਾਰ ਦੇ ਇੰਚਾਰਜ ਭਾਈ ਭੋਲਾ ਸਿੰਘ ਨੇ ਇਸ ਮੌਕੇ ਸੰਗਤਾਂ ਨੂੰ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਆਰੰਭੇ ਉਕਤ ਸਮਾਗਮਾਂ ਵਿੱਚ ਅੱਜ 353 ਪ੍ਰਾਣੀ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂੁ ਵਾਲੇ ਬਣੇ ਹਨ। ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ਼ਮੂਲੀਅਤ ਕਰਨ ਵਾਲੀਆਂ ਸੰਗਤਾਂ ਨੂੰ ਕੇਵਲ ਤੇ ਕੇਵਲ ਸ਼ਬਦ ਗੁਰੂੁ ਸ੍ਰੀ ਗੁਰੂੁ ਗ੍ਰੰਥ ਸਾਹਿਬ ਜੀ ਨੂੰ ਹੀ ਆਪਣਾ ਗੁਰੁੂ ਮੰਨਣ ਲਈ ਕਿਹਾ ਉਨਾਂ ਨੇ ਕਿਸੇ ਦੇਹਧਾਰੀ ਮਗਰ ਨਾ ਲੱਗਣ ਦੀ ਸੰਗਤਾਂ ਨੂੰ ਅਪੀਲ ਕੀਤੀ। ਇਸ ਮੌਕੇ ਢਾਡੀਆਂ, ਕਵੀਸ਼ਰਾਂ ਤੇ ਪ੍ਰਚਾਰਕਾਂ ਨੇ ਆਪਣੀਆਂ ਹਫਤਾਵਾਰੀ ਰਿਪੋਰਟਾਂ ਧਰਮ ਪ੍ਰਚਾਰ ਸਬ ਆਫਿਸ ਨੂੰ ਸੌਂਪੀਆਂ। ਸਮਾਗਮਾਂ ਮੌਕੇ ਤਖਤ ਸਾਹਿਬ ਦੇ ਮੈਨੇਜਰ ਭਾਈ ਕਰਨ ਸਿੰਘ, ਗੁਰਦੀਪ ਸਿੰਘ ਦੁਫੇੜਾ, ਬਲਵੀਰ ਸਿੰਘ ਰਾਏਪੁਰ, ਸਵਰਨ ਸਿੰਘ ਮੂਸਾ, ਅਮਨਦੀਪ ਸਿੰਘ ਫੱਤਾ, ਕੁਲਵਿੰਦਰ ਸਿੰਘ ਬੰਗੀ ਅਤੇ ਮਨਦੀਪ ਸਿੰਘ ਮਾਖਾ ਹਾਜਰ ਸਨ।

No comments:

Post Top Ad

Your Ad Spot