ਬਲਾਤਕਾਰ ਦਾ ਸ਼ਿਕਾਰ ਹੋਈ ਆਸਿਫ਼ਾ ਨੂੰ ਇਨਸਾਫ਼ ਦਿਵਾਉਣ ਲਈ ਕੀਤਾ ਰੋਸ ਪ੍ਰਦਰਸ਼ਨ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Monday, 23 April 2018

ਬਲਾਤਕਾਰ ਦਾ ਸ਼ਿਕਾਰ ਹੋਈ ਆਸਿਫ਼ਾ ਨੂੰ ਇਨਸਾਫ਼ ਦਿਵਾਉਣ ਲਈ ਕੀਤਾ ਰੋਸ ਪ੍ਰਦਰਸ਼ਨ

ਤਲਵੰਡੀ ਸਾਬੋ, 23 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)-ਬੀਤੇ ਦਿਨੀਂ ਜੰਮੂ-ਕਸ਼ਮੀਰ ਦੇ ਜਿਲ੍ਹਾ ਕਠੂਆ ਵਿੱਚ ਬਲਾਤਕਾਰ ਦਾ ਸ਼ਿਕਾਰ ਅਤੇ ਕਤਲ ਕੀਤੀ ਗਈ ਆਸਿਫ਼ਾ ਦੇ ਕਾਤਿਲਾਂ ਨੂੰ ਸਖਤ ਤੋਂ ਸਖਤ ਸਜਾਵਾਂ ਦਿਵਾਉਣ ਦੇ ਮਕਸਦ ਨਾਲ ਦੇਸ਼ ਭਰ ਵਿੱਚ ਕੱਢੇ ਜਾ ਰਹੇ ਰੋਸ ਮੁਜ਼ਾਰਿਆਂ ਦੀ ਅਵਾਜ਼ ਹੁਣ ਪਿੰਡਾਂ ਦੇ ਲੋਕਾਂ ਤੱਕ ਵੀ ਪਹੁੰਚ ਗਈ ਹੈ ਜਿਸਦੇ ਚਲਦਿਆਂ ਅੱਜਵ ਖੇਤਰ ਦੇ ਪਿੰਡ ਲਹਿਰੀ ਵਿਖੇ ਪਿੰਡ ਵਾਸੀਆਂ ਵੱਲੋਂ ਰੋਸ ਮਾਰਚ ਕੱਢਿਆ ਗਿਆ ਜਿਸ ਵਿੱਚ ਪਿੰਡ ਵਾਸੀਆਂ,ਗੁਰੂ ਹਰਗੋਬਿੰਦ ਪਬਲਿਕ ਸਕੂਲ ਦੇ ਬੱਚਿਆਂ, ਸਟਾਫ ਅਤੇ ਗੁਰਦੁਆਰਾ ਕਮੇਟੀ ਪ੍ਰਬੰਧਕਾਂ ਨੇ ਸ਼ਮੂਲੀਅਤ ਕੀਤੀ।
ਇਸ ਮਾਰਚ ਮੌਕੇ ਬੁਲਾਰਿਆਂ ਵਿੱਚੋਂ ਪਿ੍ਰੰਸੀਪਲ ਲਖਵਿੰਦਰ ਸਿੰਘ ਸਿੱਧੂ, ਭਾਈ ਗੁੁਰਸੇਵਕ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸਾਹਿਬਵ ਲਹਿਰੀ, ਭਾਈ ਗੁਰਮੇਲ ਸਿੰਘ ਮੈਨੂਆਣਾ, ਸੁਖਦੇਵ ਸਿੰਘ ਲੀਲਾ ਨੇ ਇਸ ਘਟਨਾ ਦੀ ਸਖ਼ਤ ਨਿੰਦਿਆ ਕਰਦਿਆਂ ਇਸ ਘਟਨਾ ਨੂੰ ਅਤਿ ਘਿਣਾਉਣੀ ਘਟਨਾ ਦੱਸਿਆ। ਉਹਨਾਂ ਕਿਹਾ ਕਿ ਅਜਿਹੇ ਅਪਰਾਧ ਅਤੇ ਅਪਰਾਧੀਆਂ ਲਈ ਇੱਕ ਵੱਖਰਾ ਅਤੇ ਸਖ਼ਤ ਕਾਨੂੰਨ ਬਣਾਉਣਾ ਚਾਹੀਦਾ ਹੈ ਤਾਂ ਕਿ ਅਜਿਹੇ ਜ਼ੁਰਮਾਂ ਨੂੰ ਠੱਲ੍ਹ ਪਾਈ ਜਾ ਸਕੇ। ਇੱਕ ਸਵਾਲ ਦੇ ਜ਼ਵਾਬ ਵਿੱਚ ਸ. ਲਖਵਿੰਦਰ ਸਿੰਘ ਨੇ ਕਿਹਾ ਕਿ ਲੋਕਾਂ ਦੀ ਅਵਾਜ਼ ਕਾਨੂੰਨ ਸਿਰਜਕ ਅਤੇ ਸਰਕਾਰਾਂ ਤੱਕ ਜ਼ਰੂਰ ਪਹੁੰਚੇਗੀ ਅਤੇ ਉਮੀਦ ਹੈ ਕਿ ਪੀੜਤ ਬੱਚੀ ਦੇ ਪਰਿਵਾਰ ਨੂੰ ਜ਼ਰੂਰ ਇਨਸਾਫ ਮਿਲੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਿਸਾਨ ਯੂਨੀਅਨ ਏਕਤਾ ਡਕੌਂਦਾ ਦਾ ਬਲਾਕ ਆਗੂ ਦਲਜੀਤ ਸਿੰਘ, ਜਸਵੀਰ ਕੌਰ, ਸੁਖਦੇਵ ਸਿੰਘ ਖਾਲਸਾ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਮੈਡਮ ਜਸਵਿੰਦਰ ਕੌਰ, ਨਸੀਬ ਕੌਰ, ਤਿੱਤਰ ਸਿੰਘ ਮੈਂਬਰ, ਬਲਦੇਵ ਸਿੰਘ ਢਿੱਲੋਂ ਅਤੇ ਸਕੂਲ ਦੇ ਸਮੁੱਚੇ ਸਟਾਫ ਨੇ ਸ਼ਿਰਕਤ ਕੀਤੀ।

No comments:

Post Top Ad

Your Ad Spot