ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਨੇ ਤਲਵੰਡੀ ਸਾਬੋ ਦੇ ਜੀਵਨ ਜੋਤੀ ਨਸ਼ਾ ਮੁਕਤੀ ਕੇਂਦਰ ਦਾ ਦੌਰਾ ਕਰਕੇ ਦਿੱਤਾ ਆਸ਼ੀਰਵਾਦ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Sunday, 1 April 2018

ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਨੇ ਤਲਵੰਡੀ ਸਾਬੋ ਦੇ ਜੀਵਨ ਜੋਤੀ ਨਸ਼ਾ ਮੁਕਤੀ ਕੇਂਦਰ ਦਾ ਦੌਰਾ ਕਰਕੇ ਦਿੱਤਾ ਆਸ਼ੀਰਵਾਦ

ਤਲਵੰਡੀ ਸਾਬੋ 1 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਗਿਆਰਾਂ ਸੌ ਅਰਬ ਰੁਪਏ ਦਾ ਬਜਟ ਪੇਸ਼ ਕਰਨ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੰਜਾਬ ਦੀ ਨਸ਼ਾ ਮਕੁਤੀ ਲਈ ਵੀ ਕੁੱਝ ਪੈਸੇ ਰੱਖਣੇ ਚਾਹੀਦੇ ਸਨ ਕਿਉਂਕਿ ਸਰਕਾਰਾਂ ਅਤੇ ਸਿਆਸੀ ਪਾਰਟੀਆਂ ਤਾਂ ਇਸ ਮੁਹਾਜ਼ 'ਤੇ ਫ਼ੇਲ੍ਹ ਸਾਬਿਤ ਹੋ ਚੁੱਕੀਆਂ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਭਾਈ ਬਲਵੰਤ ਸਿੰਘ ਨੰਦਗੜ੍ਹ ਸਾਬਕਾ ਜਥੇਦਾਰ ਤਖ਼ਤ ਸ਼੍ਰੀ ਦਮਦਮਾ ਸਾਹਿਬ ਨੇ ਅੱਜ ਇੱਥੇ ਇੱਕ ਨਿੱਜੀ ਨਸ਼ਾ ਮੁਕਤੀ ਕੇਂਦਰ ਵਿਖੇ ਪੱਤਰਕਾਰ ਵਾਰਤਾ ਦੌਰਾਨ ਕੀਤਾ।
ਸਥਾਨਕ ਲੇਲੇਵਾਲਾ ਰੋਡ 'ਤੇ ਸਥਿਤ ਜੀਵਨ ਜੋਤੀ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਦੇ ਦੌਰੇ 'ਤੇ ਆਏ ਜਥੇਦਾਰ ਨੰਦਗੜ੍ਹ ਨੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸਿਆਸੀ ਮਾਲਿਕਾਂ ਦੇ ਦਿਸ਼ਾ ਨਿਰਦੇਸ਼ਾਂ 'ਤੇ ਚੱਲਣ ਵਾਲੇ ਪ੍ਰਬੰਧਕ ਅਜਿਹਾ ਨਹੀਂ ਕਰ ਸਕਦੇ ਕਿਉਂਕਿ ਅਜਿਹਾ ਕਰਨ ਨਾਲ ਉਹਨਾਂ ਤੇ ਸਰਪ੍ਰਸਤਾਂ ਦੀ ਕਮਾਈ 'ਤੇ ਪ੍ਰਭਾਵ ਪੈਂਦਾ ਹੈ। ਨਸ਼ਾ ਮੁਕਤੀ ਕੇਂਦਰ ਦੇ ਪ੍ਰੋਜੈਕਟ ਡਾਇਰੈਕਟਰ ਸ. ਗੁਰਚਰਨ ਸਿੰਘ ਵੜੈਚ ਨੇ ਜਥੇਦਾਰ ਨੰਦਗੜ੍ਹ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਸਥਾ ਵੱਲੋਂ ਬਹੁਤ ਹੀ ਨਾ-ਮਾਤਰ ਖ਼ਰਚੇ 'ਤੇ ਨਸ਼ਾ ਕਰਨ ਵਾਲੇ ਨੌਜਵਾਨਾਂ ਦਾ ਇਲਾਜ਼ ਕਰਨ ਦੇ ਨਾਲ ਨਾਲ ਉਹਨਾਂ ਦੀ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਦਾ ਵੀ ਉਪਰਾਲਾ ਕੀਤਾ ਜਾਂਦਾ ਹੈ।
ਸ. ਗੁਰਮੀਤ ਸਿੰਘ ਵੜੈਚ ਸੰਚਾਲਕ ਜੀਵਨ ਜੋਤ ਨਸ਼ਾ ਮੁਕਤੀ ਅਤੇ ਪੁਨਰ ਵਾਸ ਕੇਂਦਰ ਨੇ ਜਥੇਦਾਰ ਨੰਦਗੜ੍ਹ ਦੀ ਇਲਾਜ਼ ਕਰਵਾ ਰਹੇ ਮਰੀਜ਼ਾਂ ਨਾਲ ਜਾਣ-ਪਛਾਣ ਕਰਵਾਈ ਅਤੇ ਸੰਸਥਾ ਦੀਆਂ ਪ੍ਰਾਪਤੀਆਂ ਤੋਂ ਜਾਣੂੰ ਕਰਵਾਇਆ। ਸੰਸਥਾ ਦੇ ਕੰਮਾਂ ਤੋਂ ਪ੍ਰਭਾਵਿਤ ਹੁੰਦਿਆਂ ਜਥੇਦਾਰ ਸਾਹਿਬ ਨੇ ਪ੍ਰਬੰਧਕਾਂ ਨੂੰ ਸਲਾਹ ਦਿੱਤੀ ਕਿ ਉਹ ਇਸ ਲੋਕ ਭਲਾਈ ਦੇ ਕੰਮ ਵਿੱਚ ਸਰਕਾਰ ਦਾ ਸਹਿਯੋਗ ਲੈਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਮੰਗ ਪੱਤਰ ਜ਼ਰੂਰ ਦੇਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਦਾਰ ਸਾਹਿਬ ਦੀ ਧਰਮ ਪਤਨੀ ਬੀਬੀ ਸੁਖਦੇਵ ਕੌਰ, ਜਵਾਈ ਪ੍ਰਗਟ ਸਿੰਘ ਭੋਡੀਪੁਰ, ਬੇਟੀ ਸਤਬੀਰ ਕੌਰ, ਦੋਹਤਰਾ ਜਬਰਜੰਗ ਸਿੰਘ, ਦੋਹਤਰੀਆਂ ਪ੍ਰਭਜੋਤ ਕੌਰ ਅਤੇ ਕਮਲਪ੍ਰੀਤ ਕੌਰ ਸਮੇਤ ਸੰਸਥਾ ਦੇ ਕੌਂਸਲਰ ਦਰਸ਼ਨ ਸਿੰਘ ਮੈਨੂੰਆਣਾ, ਜਸਵੰਤ ਸਿੰਘ, ਚੰਨਪ੍ਰੀਤ ਸਿੰਘ, ਸੁਖਪ੍ਰੀਤ ਸਿੰਘ ਅਤੇ ਨਸ਼ਾ ਮੁਕਤੀ ਕੇਂਦਰ ਵਿੱਚ ਇਲਾਜ਼ ਕਰਵਾ ਰਹੇ ਮਰੀਜ਼ ਹਾਜ਼ਰ ਸਨ।

No comments:

Post Top Ad

Your Ad Spot