ਮੁਕੰਦਪੁਰ ਕਾਲਜ ਦੇੇ ਪੀ.ਜੀ.ਡੀ.ਸੀ.ਏ. ਕੋਰਸ ਦੇ ਸ਼ਾਨਦਾਰ ਨਤੀਜੇ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Monday, 16 April 2018

ਮੁਕੰਦਪੁਰ ਕਾਲਜ ਦੇੇ ਪੀ.ਜੀ.ਡੀ.ਸੀ.ਏ. ਕੋਰਸ ਦੇ ਸ਼ਾਨਦਾਰ ਨਤੀਜੇ

ਜਲੰਧਰ 16 ਅਪ੍ਰੈਲ (ਜਸਵਿੰਦਰ ਆਜ਼ਾਦ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋ ਦਸੰਬਰ-2017 'ਚ ਲਈ ਗਈ ਪੀ.ਜੀ.ਡੀ.ਸੀ.ਏ. ਸਮੈਸਟਰ - ਪਹਿਲਾ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜਿਆਂ ਵਿੱਚ ਮੁਕੰਦਪੁਰ ਕਾਲਜ ਦੇ ਨਤੀਜੇ ਸ਼ਾਨਦਾਰ ਰਹੇ।ਕਾਲਜ ਪਿ੍ਰੰਸੀਪਲ ਡਾ. ਗੁਰਜੰਟ ਸਿੰਘ ਨੇ ਪੋਸਟ ਗਰੈਜੂਏਟ ਕੰਪਿਊਟਰ ਸਾਇੰਸ ਅਤੇ ਆਈ.ਟੀ. ਵਿਭਾਗ ਦੇ ਮੁਖੀ ਪੋ੍ਰ. ਸੁਖਮਿੰਦਰ ਬਾਵਾ ਅਤੇ ਟਰੇਨਿੰਗ ਅਤੇ ਪਲੇਸਮੈਂਟ ਸੈੱਲ  ਦੇ ਇੰਚਾਰਜ ਪ੍ਰੋ. ਸਰਬਜੀਤ ਸਿੰਘ ਅਤੇ ਸਮੂਹ ਸਟਾਫ ਨੂੰ ਮੁਬਾਰਕ ਦਿੰਦਿਆਂ ਦੱਸਿਆ ਕਿ ਤਨਵੀਰ ਕੌਰ ਸਪੁੱਤਰੀ ਸ੍ਰੀ. ਮਨਜੀਤ ਸਿੰਘ ਵਾਸੀ ਲੱਲ੍ਹੀਆਂ ਅਤੇ ਅਮਨਦੀਪ ਕੌਰ ਸਪੁੱਤਰੀ ਸ੍ਰੀ. ਰਜਿੰਦਰ ਸਿੰਘ ਵਾਸੀ ਸਾਧਪੁਰ ਨੇੇ 80.50% ਅੰਕ ਲੈ ਕੇ ਜਿਲ੍ਹੇ ਵਿਚੋ ਦੂਜਾ ਅਤੇ ਕਲਾਸ ਵਿੱਚੋਂ ਪਹਿਲਾ ਸਥਾਨ ਅਤੇ ਹਰਪ੍ਰੀਤ ਕੌਰ ਸਪੁੱਤਰੀ ਸ੍ਰੀ. ਸੋਹਣ ਸਿੰਘ ਵਾਸੀ ਸਰਹਾਲ ਮੰਡੀ ਨੇ 78.25% ਅੰਕ ਲੈ ਕੇ ਜਿਲ੍ਹੇ ਵਿਚੋ ਪੰਜਵਾਂ ਅਤੇ ਕਲਾਸ ਵਿੱਚੋਂ ਦੂਜਾ ਸਥਾਨ ਹਾਸਿਲ ਕੀਤਾ ਹੈ।ਇਨ੍ਹਾਂ ਤਂੋ ਇਲਾਵਾ ਜੀਨਤ ਕੁਮਾਰੀ ਸਪੁੱਤਰੀ ਸ੍ਰੀ. ਕੇਵਲ ਰਾਮ ਵਾਸੀ ਸਰਹਾਲ ਮੰਡੀ ਨੇ 75.75% ਅੰਕ ਲੈ ਕੇ ਕਲਾਸ ਵਿੱਚੋਂ ਤੀਜਾ ਸਥਾਨ ਹਾਸਿਲ ਕੀਤਾ ਹੈ।ਉਨ੍ਹਾ ਦੱਸਿਆ ਕਿ ਇਸ ਕਾਲਜ ਦੇ ਕੰਪਿਊਟਰ ਵਿਭਾਗ ਦੇ ਵਿਦਿਆਰਥੀ ਲਗਾਤਾਰ ਸ਼ਾਨਦਾਰ ਨਤੀਜੇ ਦੇ ਰਹੇ ਹਨ।ਇਸ ਲਈ  ਸਾਰਾ ਵਿਭਾਗ ਵਧਾਈ ਦਾ ਪਾਤਰ ਹੈ।ਸ. ਗੁਰਚਰਨ ਸਿੰਘ ਸ਼ੇਰਗਿਲ ਬਾਨੀ ਕਾਲਜ ਤੇ ਸ. ਸੁਰਿੰਦਰ ਸਿੰੰਘ ਢੀਂਡਸਾ ਵਾਈਸ ਚੇਅਰਮੈਨ ਕਾਲਜ ਪੀ.ਟੀ.ਏ ਨੇ ਵਿਭਾਗ ਦੇ ਸਮੂਹ ਸਟਾਫ ਤੇ ਵਿਦਿਆਰਥਣਾਂ ਨੂੰ ਮੁਬਾਰਕ ਦਿੰਦਿਆਂ ਵਿਦਿਆਰਥਣਾਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ।

No comments:

Post Top Ad

Your Ad Spot