ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਦਾ ਬੀ.ਕਾਮ ਸਮੈਸਟਰ ਪੰਜਵਾ ਦਾ ਨਤੀਜਾ ਸ਼ਾਨਦਾਰ ਰਿਹਾ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Friday, 13 April 2018

ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਦਾ ਬੀ.ਕਾਮ ਸਮੈਸਟਰ ਪੰਜਵਾ ਦਾ ਨਤੀਜਾ ਸ਼ਾਨਦਾਰ ਰਿਹਾ

ਜਲੰਧਰ 13 ਅਪ੍ਰੈਲ (ਜਸਵਿੰਦਰ ਆਜ਼ਾਦ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਨਤੀਜਿਆਂ ਵਿਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਦਾ ਨਤੀਜਾ 73% ਰਿਹਾ।ਐਲਾਨੇ ਗਏ ਨਤੀਜਿਆਂ ਵਿਚ ਵਿਦਿਆਰਥਣ ਹਿਮਾਨੀ ਸਪੁੱਤਰੀ ਸ਼੍ਰੀ ਨੀਰਜ ਮਹਿਤਾ ਵਾਸੀ ਲਸਾੜਾ ਨੇ 65.14% ਅੰਕ ਪ੍ਰਾਪਤ ਕਰਕੇ ਕਾਲਜ 'ਚ ਪਹਿਲਾ ਸਥਾਨ, ਸੁਖਪ੍ਰੀਤ ਕੌਰ ਸਪੁੱਤਰੀ ਸ. ਮੋਹਣ ਸਿੰਘ ਵਾਸੀ ਮੋਰੋਂ ਨੇ 64.57%ਅੰਕ ਪ੍ਰਾਪਤ ਕਰਕੇ ਕਾਲਜ 'ਚ ਦੂਜਾ ਸਥਾਨ ਅਤੇ ਹਰਪ੍ਰੀਤ ਕੌਰ ਸਪੁੱਤਰੀ ਸ. ਸੁਖਜਿੰਦਰ ਸਿੰਘ ਵਾਸੀ ਮੁਕੰਦਪੁਰ ਨੇ 64 % ਅੰਕ ਪ੍ਰਾਪਤ ਪ੍ਰਾਪਤ ਕਰਕੇ ਕਾਲਜ 'ਚ ਤੀਜਾ ਸਥਾਨ ਪ੍ਰਾਪਤ ਕੀਤਾ।ਇਸ ਸ਼ਾਨਦਾਰ ਪ੍ਰਾਪਤੀ ਤੇ ਕਾਲਜ ਪ੍ਰਿੰਸੀਪਲ ਡਾ. ਗੁਰਜੰਟ ਸਿੰਘ ਨੇ ਕਾਮਰਸ ਅਤੇ ਮੈਨੇਜਮੈਂਟ ਵਿਭਾਗ ਦੇ ਮੁਖੀ ਡਾ. ਕਰਮਜੀਤ ਕੌਰ, ਡਾ. ਮੇਘਨਾ ਅਗਰਵਾਲ ਅਤੇ ਹੋਰ ਪ੍ਰਾਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ।ਕਾਲਜ ਦੇ ਬਾਨੀ ਚੇਅਰਮੈਨ ਸ. ਗੁਰਚਰਨ ਸਿੰਘ ਸ਼ੇਰਗਿੱਲ ਅਤੇ ਸ. ਸੁਰਿੰਦਰ ਸਿੰਘ ਢੀਂਡਸਾ ਨੇ ਸਮੂਹ ਕਾਮਰਸ ਅਤੇ ਮੈਨਜਮੈਂਟ ਵਿਭਾਗ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੀ ਸ਼ਲਾਘਾ ਕੀਤੀ।

No comments:

Post Top Ad

Your Ad Spot