ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਬੀ.ਐੱਸ.ਸੀ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Saturday, 21 April 2018

ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਬੀ.ਐੱਸ.ਸੀ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ

ਜਲੰਧਰ 21 ਅਪ੍ਰੈਲ (ਜਸਵਿੰਦਰ ਆਜ਼ਾਦ)- ਪਿਛਲੇ ਦਿਨੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਲੋਂ ਬੀ.ਐੱਸ.ਸੀ. ਸਮੈਸਟਰ ਪਹਿਲਾ ਦਾ ਨਤੀਜਾ ਐਲਾਨਿਆ ਗਿਆ। ਜਿਸ ਵਿੱਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ, ਮੁਕੰਦਪੁਰ ਜਿਲ੍ਹਾ ਸ਼ਹੀਦ ਭਗਤ ਸਿੰਘ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਗੁਰਜੰਟ ਸਿੰਘ ਨੇ ਦੱਸਿਆ ਕਿ ਕਾਲਜ ਵਿਦਿਆਰਥਣ ਹਰਜੋਤ ਕੌਰ (ਨਾਨ-ਮੈਡੀਕਲ) ਸਪੁੱਤਰੀ ਸ. ਮਨਜੀਤ ਸਿੰਘ ਨੇ 81.5% ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਪਹਿਲਾ, ਵਿਦਿਆਰਥਣ ਹਰਪ੍ਰੀਤ ਕੌਰ (ਨਾਨ-ਮੈਡੀਕਲ) ਸਪੁੱਤਰੀ ਸ. ਪ੍ਰੇਮ ਪਾਲ ਨੇ 80% ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਕੁਸਮ ਕੌਸ਼ਲ (ਨਾਨ-ਮੈਡੀਕਲ) ਸਪੁੱਤਰੀ ਸ. ਜਵਾਹਰ ਲਾਲ ਕੌਸ਼ਲ ਨੇ 78% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਹੀ ਮਨਪ੍ਰੀਤ ਕੌਰ ਸਪੁੱਤਰੀ ਰਜਿੰਦਰ ਲਾਲ (ਮੈਡੀਕਲ) ਨੇ 70% ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਲਈ ਉਨ੍ਹਾਂ ਨੇ ਵਿਭਾਗ ਦੇ ਮੁਖੀ ਡਾ. ਆਸ਼ਿਮਾ ਪਾਸੀ, ਪ੍ਰੋ. ਮਨਜੀਤ ਸਿੰਘ, ਡਾ. ਸੰਗੀਤਾ ਅਤੇ ਸਮੂਹ ਪ੍ਰਾਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ। ਕਾਲਜ ਦੇ ਬਾਨੀ ਚੇਅਰਮੈਨ ਸ. ਗੁਰਚਰਨ ਸਿੰਘ ਸ਼ੇਰਗਿੱਲ ਅਤੇ ਸ. ਸੁਰਿੰਦਰ ਸਿੰਘ ਢੀਂਡਸਾ ਨੇ ਸਾਇੰਸ ਵਿਭਾਗ ਦੇ ਪ੍ਰਾਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੀ ਸ਼ਲਾਘਾ ਕੀਤੀ।

No comments:

Post Top Ad

Your Ad Spot