ਸਰਕਾਰ ਦੀਆਂ ਨਾਕਾਮੀਆਂ ਕਾਰਨ ਮੰਡੀਆਂ ਵਿੱਚ ਰੁਲ ਰਿਹਾ ਹੈ ਅੰਨ ਤੇ ਅੰਨਦਾਤਾ-ਜੀਦਾ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Sunday, 22 April 2018

ਸਰਕਾਰ ਦੀਆਂ ਨਾਕਾਮੀਆਂ ਕਾਰਨ ਮੰਡੀਆਂ ਵਿੱਚ ਰੁਲ ਰਿਹਾ ਹੈ ਅੰਨ ਤੇ ਅੰਨਦਾਤਾ-ਜੀਦਾ

ਤਲਵੰਡੀ ਸਾਬੋ, 22 ਅਪਰੈਲ (ਗੁਰਜੰਟ ਸਿੰਘ ਨਥੇਹਾ)- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਜੀਦਾ ਤੇ ਜੋਨ ਵਾਈਸ ਪ੍ਰਧਾਨ ਅੰਮ੍ਰਿਤਪਾਲ ਅਗਰਵਾਲ ਵੱਲੋਂ ਬਠਿੰਡਾ ਜ਼ਿਲ੍ਹੇ ਦੀਆਂ ਅਨੇਕਾਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ, ਮਜ਼ਦੂਰਾਂ ਅਤੇ ਆੜਤ੍ਹੀਆਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਲਈ ਤੇ ਜ਼ਾਇਜਾ ਲਿਆ ਗਿਆ। ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਰੀਆਂ ਹੀ ਮੰਡੀਆਂ ਵਿੱਚ ਕਣਕ ਦੀ ਲਿਫਟਿੰਗ ਦਾ ਸਰਕਾਰ ਵੱਲੋਂ ਕੋਈ ਮੁਕੰਮਲ ਪ੍ਰਬੰਧ ਨਜ਼ਰ ਨਹੀਂ ਆ ਰਿਹਾ। ਮੰਡੀਅਆਂ ਵਿੱਚ ਲੱਗੇ ਗੱਟਿਆਂ ਦੇ ਅੰਬਾਰ ਤੇ ਸ਼ੈੱਡਾਂ ਦੀ ਘਾਟ ਕਾਰਨ ਜ਼ਿਮੀਂਦਾਰਾਂ ਨੂੰ ਹੋਰ ਕਣਕ ਉਤਾਰਨ ਲਈ ਕੋਈ ਥਾਂ ਨਹੀਂ ਹੈ। ਇਸ ਤੋਂ ਇਲਾਵਾ ਪੀਣ ਵਾਲੇ ਸਾਫ ਪਾਣੀ ਤੇ ਬਾਥਰੂਮਾਂ ਦਾ ਵੀ ਕੋਈ ਖ਼ਾਸ ਪ੍ਰਬੰਧ ਨਹੀਂ ਹੈ। ਉਹਨਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀ ਕਿਸੇ ਕਿਸਮ ਦੀ ਦਿੱਕਤ ਨਾ ਹੋਣ ਦੀ ਗੱਲ ਕਹਿ ਰਹੇ ਹਨ ਪ੍ਰੰਤੂ ਉਹਨਾਂ ਦੇ ਦਾਅਵਿਆਂ ਅਤੇ ਮੌਜ਼ੂਦਾ ਸਥਿਤੀ 'ਚ ਜ਼ਮੀਨ ਅਸਮਾਨ ਦਾ ਫਰਕ ਹੈ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਢੁਕਵੇਂ ਪ੍ਰਬੰਧ ਨਾ ਕੀਤੇ ਜਾਣ ਕਾਰਨ ਕਿਸਾਨਾਂ ਦੇ ਨਾਲ ਵਪਾਰੀਆਂ ਨੂੰ ਵੀ ਮੁਸੀਬਤਾਂ ਦਾ ਸਾਮਹਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਉਹਨਾਂ ਨਾਲ ਬਠਿੰਡਾ ਤੋਂ ਵਾਈਸ ਪ੍ਰਧਾਨ ਮਹਿੰਦਰ ਸਿੰਘ ਫੁੱਲੋਮਿੱਠੀ, ਮੀਡੀਆ ਇੰਚਾਰਜ ਹਰਮੀਤ ਚਹਿਲ, ਸੁਖਜੀਤ ਭਾਨ, ਅਮਨ ਸ਼ਰਮਾ, ਯਾਦਵਿੰਦਰ ਸਿੰਘ ਅਤੇ ਸੰਦੀਪ ਸਿੰਘ ਆਪ ਵਲੰਟੀਅਰ ਹਾਜ਼ਰ ਸਨ।

No comments:

Post Top Ad

Your Ad Spot