ਤਖ਼ਤ ਸ੍ਰੀ ਦਮਦਮਾ ਸਾਹਿਬ ’ਚ ਵਿਸਾਖੀ ਮੇਲੇ ਦੀਆਂ ਤਿਆਰੀਆਂ ਸ਼ੁਰੂ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Wednesday, 11 April 2018

ਤਖ਼ਤ ਸ੍ਰੀ ਦਮਦਮਾ ਸਾਹਿਬ ’ਚ ਵਿਸਾਖੀ ਮੇਲੇ ਦੀਆਂ ਤਿਆਰੀਆਂ ਸ਼ੁਰੂ

ਤਲਵੰਡੀ ਸਾਬੋ, 11 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)-ਮਾਲਵੇ ਦੇ ਇਤਿਹਾਸਕ ਤੇ ਧਾਰਮਿਕ ਅਸਥਾਨ ਸਿੱਖ ਧਰਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿੱਚ 14 ਅਪਰੈਲ ਨੂੰ ਲੱਗਣ ਵਾਲੇ ਵਿਸਾਖੀ ਮੇਲੇ ਦੀਆਂ ਤਿਆਰੀਆਂ ਵੱਡੇ ਪੱਧਰ ‘ਤੇ ਕੀਤੀਆਂ ਜਾ ਰਹੀਆਂ ਹਨ। ਤਖ਼ਤ ਦਮਦਮਾ ਸਾਹਿਬ, ਧਾਰਮਿਕ ਸਥਾਨਾਂ ਮੁੱਖ ਰਸਤਿਆਂ ਅਤੇ ਚੌਕਾਂ ਨੂੰ ਰੰਗ ਰੋਗਨ ਕੀਤਾ ਜਾ ਰਿਹਾ ਹੈ ਅਤੇ ਦੀਪਮਾਲਾ ਨਾਲ ਸਜਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਲੰਗਰ ਤੇ ਠੰਢੇ ਮਿੱਠੇ ਪਾਣੀ ਦੀਆਂ ਛਬੀਲਾਂ ਲਈ ਜਗ੍ਹਾ ਅਲਾਟ ਕਰ ਦਿੱਤੀ ਗਈ ਹੈ।
ਮੇਲੇ ਦੌਰਾਨ ਆਰਜ਼ੀ ਦੁਕਾਨਾਂ ਵਾਲੇ ਦੁਕਾਨਦਾਰਾਂ ਨੇ ਢੁੱਕਵੀਂਆਂ ਥਾਵਾਂ ਲੈ ਕੇ ਆਪਣੀਆਂ ਦੁਕਾਨਾਂ ਸਜਾ ਲਿਆ ਲਈਆਂ ਹਨ। ਸਟਰੀਟ ਲਾਇਟਾਂ ਅਤੇ ਸੜਕਾਂ ਦੀ ਮੁਰੰਮਤ ਕਰਨ ਦਾ ਸਿਲਸਿਲਾ ਜਾਰੀ ਹੈ। ਮੇਲੇ ਮੌਕੇ ਚਾਹੇ ਆਪ ਕਾਨਫਰੰਸ ਨਹੀਂ ਕਰੇਗੀ ਪਰ ਸੱਤਾਧਾਰੀ ਪਾਰਟੀ ਕਾਂਗਰਸ, ਸ਼੍ਰੋਮਣੀ ਅਕਾਲੀ ਦਲ (ਬ), ਲੋਕ ਜਨ ਸ਼ਕਤੀ ਪਾਰਟੀ, ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਅ) ਵੱਲੋਂ 14 ਅਪਰੈਲ ਨੂੰ ਕੀਤੀਆਂ ਜਾਣ ਵਾਲੀਆਂ ਸਿਆਸੀ ਕਾਨਫਰੰਸਾਂ ਦੀਆਂ ਤਿਆਰੀਆਂ ਵੱਡੇ ਪੱਧਰ ‘ਤੇ ਕੀਤੀਆਂ ਜਾ ਰਹੀਆਂ ਹਨ। ਆਗੂਆਂ ਵੱਲੋਂ ਕਾਨਫਰੰਸਾਂ ਵਿੱਚ ਇੱਕ ਦੂਜੇ ਤੋਂ ਵੱਧ ਇਕੱਠ ਕਰਨ ਲਈ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਪੰਥਕ ਮਸਲਿਆਂ ਨੂੰ ਲੈ ਕੇ ਮੇਲੇ ਮੌਕੇ ਸਰਬੱਤ ਖ਼ਾਲਸਾ ਵੱਲੋਂ ਥਾਪੇ ਗਏ ਮੁਤਵਾਜ਼ੀ ਜਥੇਦਾਰ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਤਖ਼ਤ ਦਮਦਮਾ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਵੀ ਪੰਥਕ ਧਿਰਾਂ ਦਾ ਵੱਡਾ ਇਕੱਠ ਬੁਲਾਇਆ ਹੈ ਜਿਸ ਵਿੱਚ ਸ਼ਾਮਲ ਹੋਣ ਲਈ ਮੁਤਵਾਜ਼ੀ ਜਥੇਦਾਰਾਂ ਵੱਲੋਂ ਦੇਸ਼-ਵਿਦੇਸ਼ ਦੀ ਸੰਗਤ ਨੂੰ ਅਪੀਲ ਕੀਤੀ ਜਾ ਰਹੀ ਹੈ।

No comments:

Post Top Ad

Your Ad Spot