ਗੁਰੂ ਹਰਗੋਬਿੰਦ ਸਕੂਲ ਲਹਿਰੀ ਵਿਖੇ ਕਰਵਾਏ ਅੱੈੱਮ. ਆਰ. ਵੈਕਸੀਨੇਸ਼ਨ ਸਬੰਧੀ ਪੋਸਟਰ ਮੇਕਿੰਗ ਮੁਕਾਬਲੇ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Saturday, 21 April 2018

ਗੁਰੂ ਹਰਗੋਬਿੰਦ ਸਕੂਲ ਲਹਿਰੀ ਵਿਖੇ ਕਰਵਾਏ ਅੱੈੱਮ. ਆਰ. ਵੈਕਸੀਨੇਸ਼ਨ ਸਬੰਧੀ ਪੋਸਟਰ ਮੇਕਿੰਗ ਮੁਕਾਬਲੇ

ਤਲਵੰਡੀ ਸਾਬੋ, 21 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਸਿਹਤ ਵਿਭਾਗ ਵੱਲੋਂ ਦੇਸ਼ ਭਰ 'ਚੋਂ ਪੋਲੀਓ ਵਰਗੀ ਖਤਰਨਾਕ ਬਿਮਾਰੀ ਦੇ ਖਾਤਮੇ ਤੋਂ ਬਾਅਦ ਹੁਣ ਖ਼ਸਰੇ ਨੂੰ ਜੜੋਂ ਖਤਮ ਲਈ ਚਾਲੂ ਮਹੀਨੇ ਦੌਰਾਨ ਕੀਤੇ ਜਾ ਰਹੇ ਉਪਰਾਲਿਆਂ ਦੇ ਤਹਿਤ ਸਕੂਲੀ ਵਿਦਿਆਰਥੀਆਂ ਨੂੰ ਇਸ ਦੇ ਸਬੰਧ ਵਿੱਚ ਜਾਗਰੂਕ ਕਰਨ ਲਈ ਖੇਤਰ ਦੇ ਪਿੰਡ ਲਹਿਰੀ ਦੇ ਗੁਰੂ ਹਰਗੋਬਿੰਦ ਪਬਲਿਕ ਸ. ਸ. ਸਕੂਲ ਵਿਖੇ ਵਿਦਿਆਰਥੀਆਂ ਦੇ ਮੀਸ਼ਲਜ-ਰੂਬੇਲਾ ਪੋਸਟਰ ਮੇਕਿੰਗ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪੰਜਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਬੱਚਿਆਂ ਨੇ ਸ਼ਿਰਕਤ ਕੀਤੀ ਅਤੇ ਵੱਖ-ਵੱਖ ਤਰ੍ਹਾਂ ਦੇ ਪੋਸਟਰ ਤਿਆਰ ਕੀਤੇ। ਇਹਨਾਂ ਮੁਕਾਬਲਿਆਂ ਦੌਰਾਨ ਪ੍ਰਵੀਨ ਕੌਰ ਬਾਰਵੀਂ ਨੇ ਪਹਿਲਾ ਸਥਾਨ, ਹਰਪ੍ਰੀਤ ਕੌਰ ਨਥੇਹਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਜਦੋਂ ਕਿ ਤੀਜੀ ਪੁਜ਼ੀਸ਼ਨ ਮਨਜਿੰਦਰ ਕੌਰ ਗਿਆਰਵੀਂ ਅਤੇ ਦਸਵੀਂ ਜਮਾਤ ਦੇ ਅਜੈਵੀਰ ਸਿੰਘ ਮੈਨੂਆਣਾ ਨੇ ਹਾਸਲ ਕੀਤੀ। ਇਸ ਮੌਕੇ ਸਕੂਲੀ ਬੱਚਿਆਂ ਨੂੰ ਸੰਬੋਧਨ ਕਰਦਿਆਂ ਸਕੂਲ ਪ੍ਰਿੰਸੀਪਲ ਸ. ਲਖਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਮੀਸਲਜ ਅਤੇ ਰੂਬੇਲਾ ਖਤਰਨਾਕ ਬਿਮਾਰੀਆਂ ਹਨ ਜੋ ਕਿ ਬੱਚਿਆਂ ਨੂੰ ਆਪਣੀ ਲਪੇਟ ਵਿੱਚ ਲੈ ਲੈਂਦੀਆਂ ਹਨ। ਉਹਨਾਂ ਕਿਹਾ ਕਿ ਜੇਕਰ ਅਜਿਹੀਆਂ ਨਾਮੁਰਾਦ ਬਿਮਾਰੀਆਂ ਨੂੰ ਜੜ੍ਹੋਂ ਖਤਮ ਕਰਨ ਹੈ ਤਾਂ ਸਿਹਤ ਵਿਭਾਗ ਵੱਲੋਂ ਅਪ੍ਰੈਲ ਮਹੀਨੇ 'ਚ ਚਲਾਈ ਜਾਣ ਵਾਲੀ ਵੈਕਸੀਨੇਸ਼ਨ ਮੁਹਿੰਮ ਦੌਰਾਨ ਪੰਦਰਾਂ ਸਾਲ ਤੱਕ ਦੇ ਹਰ ਇੱਕ ਬੱਚੇ ਲਈ ਮੀਸਲਜ ਰੂਬੇਲਾ ਦਾ ਟੀਕਾ ਲਗਵਾਉਣਾ ਲਾਜ਼ਮੀ ਹੈ। ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਦੇ ਮੈਨੇਜਿੰਗ ਡਾਇਰੈਕਟਰ ਮੈਡਮ ਜਸਵਿੰਦਰ ਕੌਰ ਸਿੱਧੂ, ਸੈਕਟਰੀ ਪਰਮਜੀਤ ਕੌਰ ਜਗਾ, ਗੁਰਜੰਟ ਸਿੰਘ, ਜਸਪਾਲ ਕੁਮਾਰ, ਹਰਵਿੰਦਰ ਸਿੰਘ, ਪਰਸਨ ਸਿੰਘ, ਕਰਨਦੀਪ ਸੋਨੀ ਤੋਂ ਇਲਾਵਾ ਸਮੁੱਚਾ ਸਟਾਫ ਹਾਜ਼ਰ ਸੀ।

No comments:

Post Top Ad

Your Ad Spot