ਨਿਹੰਗ ਸਿੰਘ ਫੌਜਾਂ ਵੱਲੋਂ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਣ ਨਾਲ ਵਿਸਾਖੀ ਜੋੜ ਮੇਲਾ ਰਸਮੀ ਤੌਰ 'ਤੇ ਸੰਪੰਨ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Sunday, 15 April 2018

ਨਿਹੰਗ ਸਿੰਘ ਫੌਜਾਂ ਵੱਲੋਂ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਣ ਨਾਲ ਵਿਸਾਖੀ ਜੋੜ ਮੇਲਾ ਰਸਮੀ ਤੌਰ 'ਤੇ ਸੰਪੰਨ

  • ਨਿਹੰਗ ਸਿੰਘ ਜਥੇਬੰਦੀਆਂ ਨੇ ਪ੍ਰਸ਼ਾਸਨ ਦੇ ਮਾੜੇ ਪ੍ਰਬੰਧਾਂ ਦੀ ਕੀਤੀ ਨਿੰਦਾ
  • ਮੈਦਾਨ ਗਿੱਲਾ ਹੋਣ ਕਾਰਨ ਘੋੜ ਦੌੜ ਮੌਕੇ ਦੋ ਨਿਹੰਗ ਸਿੰਘ ਹੋਏ ਗੰਭੀਰ ਜ਼ਖਮੀ
ਤਲਵੰਡੀ ਸਾਬੋ, 14 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਖਾਲਸਾ ਸਾਜਨਾ ਦਿਵਸ ਨੂੰ ਲੈ ਕੇ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਵਿਸਾਖੀ ਜੋੜ ਮੇਲਾ ਅੱਜ ਗੁਰੁੂ ਕੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਵੱਲੋਂ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਣ ਦੇ ਨਾਲ ਹੀ ਰਸਮੀ ਤੌਰ 'ਤੇ ਸੰਪੰਨ ਹੋ ਗਿਆ। ਸਭ ਤੋਂ ਪਹਿਲਾਂ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਨੇ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96ਵੇਂ ਕ੍ਰੋੜੀ) ਦੇ ਮੁੱਖ ਅਸਥਾਨ ਗੁਰਦੁਆਰਾ ਦੇਗਸਰ ਬੇਰ ਸਾਹਿਬ ਵਿਖੇ ਰਖਵਾਏ ਸ੍ਰੀ ਆਖੰਡ ਸਾਹਿਬ ਦੇ ਭੋਗ ਮੌਕੇ ਸ਼ਿਰਕਤ ਕੀਤੀ ਜਿੱਥੋਂ ਅਰਦਾਸ ਉਪਰੰਤ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿੱਚ ਨਿਹੰਗਾਂ ਸਿੰਘ ਨੇ ਮੁਹੱਲਾ ਕੱਢਦਿਆਂ ਤਖਤ ਸ੍ਰੀ ਦਮਦਮਾ ਸਾਹਿਬ ਮੱਥਾ ਟੇਕ ਕੇ ਬੱਸ ਅੱਡੇ ਦੇ ਮਗਰ ਬਣੇ ਮੈਦਾਨ ਵੱਲ ਚਾਲੇ ਪਾ ਦਿੱਤੇ। ਮਹੱਲਾ ਕੱਢਣ ਵਾਲੇ ਮੈਦਾਨ ਵਿੱਚ ਮਹੱਲਾ ਦੇਖਣ ਲਈ ਹਜਾਰਾਂ ਦੀ ਗਿਣਤੀ ਵਿੱਚ ਸੰਗਤ ਸਿਖਰ ਦੁਪਹਿਰੇ ਪੁੱਜੀ ਹੋਈ ਸੀ। ਹਜਾਰਾਂ ਦੀ ਗਿਣਤੀ ਵਿੱਚ ਨਿਹੰਗ ਸਿੰਘਾਂ ਦੀ ਅਗਵਾਈ ਕਰਦਿਆਂ ਬਾਬਾ ਬਲਬੀਰ ਸਿੰਘ ਨੇ ਉਨਾਂ ਨੂੰ ਮੁਹੱਲਾ ਕੱਢੇ ਜਾਣ ਦੀ ਰਵਾਇਤ ਤੋਂ ਜਾਣੂੰ ਕਰਵਾਇਆ। ਬੱਸ ਸਟੈਂਡ ਦੇ ਪਿੱਛੇ ਬਣੇ ਮੈਦਾਨ ਵਿੱਚ ਅਤਿ ਮਾੜੀ ਹਾਲਤ ਦੇ ਬਾਵਜੂਦ ਨਿਹੰਗ ਸਿੰਘਾਂ ਨੇ ਮੁਹੱਲਾ ਕੱਢਿਆ। ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਤੇ ਸਮੁੱਚੀਆਂ ਜਥੇਬੰਦੀਆਂ ਦੇ ਆਗੂਆਂ ਨੇ ਇਸ ਗੱਲੋਂ ਪੁਲਿਸ ਪ੍ਰਸ਼ਾਸ਼ਨ ਦੀ ਨਿੰਦਾ ਕੀਤੀ ਕਿ ਸਿੱਖ ਪੰਥ ਦੇ ਇਸ ਮਹੱਤਵਪੂਰਨ ਦਿਹਾੜੇ ਦੇ ਇੰਤਜਾਮਾਂ ਲਈ ਕੋਈ ਵੀ ਪ੍ਰਬੰਧ ਨਹੀਂ ਕੀਤਾ ਗਿਆ ਜਿਸ ਕਾਰਣ ਚਿੱਕੜ ਵਾਲੇ ਮੈਦਾਨ ਵਿੱਚ ਨਿਹੰਗ ਸਿੰਘਾਂ ਨੂੰ ਆਪਣੇ ਕਰੱਤਬ ਦਿਖਾਉਣੇ ਪਏ। ਨਿਹੰਗ ਮੁਖੀ ਨੇ ਕਿਹਾ ਕਿ ਉਹ ਇਸ ਮਸਲਾ ਮੁੱਖ ਮੰਤਰੀ ਪੰਜਾਬ ਕੋਲ ਉਠਾਉਣਗੇ। ਇਸ ਮੌਕੇ ਨਿਹੰਗ ਸਿੰਘਾਂ ਨੇ ਕਿੱਲਾ ਪੁੱਟ, ਦੋ ਘੋੜਿਆਂ, ਤਿੰਨ ਘੋੜਿਆਂ ਤੇ ਚਾਰ ਘੋੜਿਆਂ ਦੀ ਸਵਾਰੀ ਕਰਕੇ ਸੰਗਤਾਂ ਨੂੰ ਉਂਗਲਾਂ ਟੁੱਕਣ ਲਾ ਦਿੱਤਾ। ਇਸ ਮੌਕੇ ਨਿਹੰਗ ਸਿੰਘਾਂ ਨੇ ਸਿੱਖ ਮਾਰਸ਼ਲ ਖੇਡ ਗੱਤਕੇ ਦੇ ਜੌਹਰ ਦਿਖਾ ਕੇ ਸੰਗਤਾਂ ਨੂੰ ਹੈਰਾਨ ਕਰ ਦਿੱਤਾ। ਵਧੀਆ ਪ੍ਰਦਰਸ਼ਨ ਕਰਨ ਵਾਲੇ ਸਿੰਘਾਂ ਨੂੰ ਬਾਬਾ ਬਲਬੀਰ ਸਿੰਘ ਨੇ ਸਨਮਾਨਿਤ ਵੀ ਕੀਤਾ। ਉੱਧਰ ਮੈਦਾਨ ਦੀ ਮਾੜੀ ਹਾਲਤ ਕਾਰਨ ਪ੍ਰਦਰਸ਼ਨ ਦੌਰਾਨ ਦੋ ਨਿਹੰਗ ਸਿੰਘ ਭੂਰਾ ਸਿੰਘ ਵਾਸੀ ਰਣੀਆ (ਮੋਗਾ) ਅਤੇ ਇੱਕ ਨਾਮਾਲੂਮ ਬਜ਼ੁਰਗ ਨਿਹੰਗ ਸਿੰਘ ਦੇ ਘੋੜਿਆਂ ਤੋਂ ਡਿੱਗ ਕੇ ਜਖਮੀ ਹੋਣ ਦੀ ਵੀ ਸੂਚਨਾ ਹੈ ਜਿਨਾਂ ਵਿੱਚੋਂ ਨਾਮਾਲੂਮ ਨਿਹੰਗ ਸਿੰਘ ਦੀ ਗੰਭੀਰ ਹਾਲਤ ਦੇਖਦਿਆਂ ਉਸਨੂੰ ਮੁਢਲੇ ਇਲਾਜ ਉਪਰੰਤ ਬਠਿੰਡਾ ਰੈਫਰ ਕਰ ਦਿੱਤਾ ਗਿਆ। ਇਸ ਮੌਕੇ ਤੇ ਬਾਬਾ ਅਵਤਾਰ ਸਿੰਘ ਦਲ ਪੰਥ ਬਿਧੀ ਚੰਚ, ਬਾਬਾ ਗੱਜਣ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ, ਬਾਬਾ ਵੱਸਣ ਸਿੰਘ ਮੜ੍ਹੀਆਂ ਵਾਲੇ, ਬਾਬਾ ਨਿਹਾਲ ਸਿੰਘ ਹਰੀਆਂਵੇਲਾਂ ਵਾਲਿਆਂ ਵੱਲੋਂ ਬਾਬਾ ਨਾਗਰ ਸਿੰਘ, ਬਾਬਾ ਤਰਸੇਮ ਸਿੰਘ ਮਹਿਤਾ ਚੌਕ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਮਾਨ ਸਿੰਘ ਮੜੀਆਂ ਵਾਲੇ, ਬਾਬਾ ਬਲਦੇਵ ਸਿੰਘ ਬੱਲਾ, ਬਾਬਾ ਚੜਤ ਸਿੰਘ ਅਰਬਾਂ ਖਰਬਾਂ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ, ਬਾਬਾ ਲਾਲ ਸਿੰਘ ਮਾਲਵਾ ਤਰਨਾ ਦਲ, ਬਾਬਾ ਸ਼ਿੰਦਾ ਸਿੰਘ ਭਿੱਖੀਵਿੰਡ, ਬਾਬਾ ਮੇਜਰ ਸਿੰਘ ਲੁਧਿਆਣੇ ਵਾਲੇ, ਬਾਬਾ ਤ੍ਰਿਲੋਕ ਸਿੰਘ ਖਿਆਲੇਵਾਲੇ, ਬਾਬਾ ਰਘੁਵੀਰ ਸਿੰਘ ਖਿਆਲੇਵਾਲੇ, ਬਾਬਾ ਪ੍ਰਤਾਪ ਸਿੰਘ ਭਾਈ ਮਨੀ ਸਿੰਘ ਦਲ, ਬਾਬਾ ਜੱਸਾ ਸਿੰਘ ਪੀ. ਏ., ਬਾਬਾ ਅਰਜੁਨਦੇਵ ਸਿੰਘ ਸ਼ਿਵਜੀ, ਭਾਈ ਮੇਜਰ ਸਿੰਘ ਮੁਖਤਿਆਰ ਏ ਆਮ, ਭਾਈ ਸੁਖਮੰਦਰ ਸਿੰਘ ਮੋਰ, ਭਾਈ ਰਣਯੋਧ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਬਲਦੇਵ ਸਿੰਘ ਢੋਡੀਵਿੰਡੀਆ, ਭਾਈ ਪਿਆਰਾ ਸਿੰਘ ਆਦਿ ਹਾਜਰ ਸਨ।

No comments:

Post Top Ad

Your Ad Spot