ਗੁਰੂ ਹਰਗੋਬਿੰਦ ਪਬਲਿਕ ਸਕੂਲ ਲਹਿਰੀ ਦੀ ਬਾਰਵੀਂ ਜਮਾਤ ਦਾ ਨਤੀਜ਼ਾ ਰਿਹਾ ਸੌ ਫੀਸਦੀ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Wednesday, 25 April 2018

ਗੁਰੂ ਹਰਗੋਬਿੰਦ ਪਬਲਿਕ ਸਕੂਲ ਲਹਿਰੀ ਦੀ ਬਾਰਵੀਂ ਜਮਾਤ ਦਾ ਨਤੀਜ਼ਾ ਰਿਹਾ ਸੌ ਫੀਸਦੀ

ਤਲਵੰਡੀ ਸਾਬੋ, 24 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵੱਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜ਼ਿਆਂ 'ਚੋਂ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਦਾ ਨਤੀਜ਼ਾ ਸੌ ਫੀਸਦੀ ਰਿਹਾ ਹੈ। ਉਕਤ ਨਤੀਜ਼ੇ ਸਬੰਧੀ ਸਕੂਲ ਪ੍ਰਿੰਸੀਪਲ ਸ. ਲਖਵਿੰਦਰ ਸਿੰਘ ਸਿੱਧੂ ਨੇ ਖੁਸ਼ੀ ਜ਼ਾਹਿਰ ਕਰਦਿਆਂ ਦੱਸਿਆ ਕਿ ਉਹਨਾਂ ਦੇ ਸਕੂਲ ਦੇ 27 ਵਿਦਿਆਰਥੀਆਂ ਨੇ ਇਮਤਿਹਾਨ ਦਿੱਤੇ ਸਨ ਜਿਨ੍ਹਾਂ ਵਿੱਚੋਂ ਰਮਨਦੀਪ ਸਿੰਘ ਪੁੱਤਰ ਸ. ਜਗਜੀਤ ਸਿੰਘ ਮਿਰਜ਼ੇਆਣਾ ਨੇ 91.11% ਅੰਕ ਲੈ ਕੇ ਪਹਲਾ ਸਥਾਨ, ਮਨਪ੍ਰੀਤ ਕੌਰ ਪੁੱਤਰੀ ਇਕਬਾਲ ਸਿੰਘ ਜਗਾ ਰਾਮ ਤੀਰਥ ਨੇ 89.33% ਅੰਕ ਲੈ ਕੇ ਦੂਜਾ ਸਥਾਨ ਹਾਸਲ ਕੀਤਾ ਹੈ ਅਤੇ ਹਰਪ੍ਰੀਤ ਕੌਰ ਪੁੱਤਰੀ ਸ. ਬੂਟਾ ਸਿੰਘ ਜਗਾ ਰਾਮ ਤੀਰਥ ਨੇ 87.78% ਅੰਕਾਂ ਨਾਲ ਤੀਜਾ ਸਥਾਨ ਲਿਆ ਜਦੋਂ ਕਿ ਬਾਕੀ ਸਾਰੇ ਵਿਦਿਆਰਥੀਆਂ ਨੇ ਪਹਿਲੇ ਦਰਜ਼ੇ ਵਿੱਚ ਬਾਰਵੀਂ ਦੀ ਪ੍ਰੀਖਿਆ ਪਾਸ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਸ. ਸਿੱਧੂ ਤੋਂ ਇਲਾਵਾ ਮੈਡਮ ਜਸਵਿੰਦਰ ਕੌਰ ਸਿੱਧੂ, ਮੈਡਮ ਪਰਮਜੀਤ ਕੌਰ ਜਗਾ ਨੇ ਜਿੱਥੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਉੱਥੇ ਬਹੁਤ ਹੀ ਵਧੀਆ ਨਤੀਜ਼ੇ ਦਾ ਸਿਹਰਾ ਮਿਹਨਤੀ ਸਟਾਫ ਦੇ ਸਿਰ ਬੰਨ੍ਹਿਆ।

No comments:

Post Top Ad

Your Ad Spot