ਪਿੰਡ ਨੰਗਲਾ ਦੀ ਅਨਾਜ ਮੰਡੀ ਵਿੱਚ ਕਿਸਾਨ, ਮਜ਼ਦੂਰ ਪੀ ਰਹੇ ਹਨ ਦੂਸ਼ਿਤ ਪਾਣੀ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Thursday, 26 April 2018

ਪਿੰਡ ਨੰਗਲਾ ਦੀ ਅਨਾਜ ਮੰਡੀ ਵਿੱਚ ਕਿਸਾਨ, ਮਜ਼ਦੂਰ ਪੀ ਰਹੇ ਹਨ ਦੂਸ਼ਿਤ ਪਾਣੀ

ਪਾਣੀ ਵਿੱਚੋਂ ਨਿੱਕਲ ਰਹੇ ਹਨ ਮਰੇ ਹੋਏ ਡੱਡੂ ਅਤੇ ਮਾਰ ਰਹੀ ਹੈ ਬੁਦਬੂ
ਤਲਵੰਡੀ ਸਾਬੋ, 26 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਸਬ ਡਵੀਜਨ ਤਲਵੰਡੀ ਸਾਬੋ ਦੇ ਪਿੰਡ ਨੰਗਲਾ ਦੀ ਅਨਾਜ ਮੰਡੀ ਵਿੱਚ ਜਿੱਥੇ ਸਫਾਈ ਦਾ ਬੁਰਾ ਹਾਲ ਅਤੇ ਛਾਂ ਦਾ ਕੋਈ ਪ੍ਰਬੰਧ ਨਹੀਂ ਹੈ ਉੱਥੇ ਮੰਡੀ ਅੰਦਰ ਕਿਸਾਨ ਅਤੇ ਮਜ਼ਦੂਰ ਦੂਸਿਤ ਪਾਣੀ ਪੀ ਕੇ ਪੀਣ ਯੋਗ ਪਾਣੀ ਦੀ ਵੱਡੀ ਸਮੱਸਿਆ ਨਾਲ ਦੋ ਚਾਰ ਹੋ ਰਹੇ ਹਨ, ਜਿਸ ਨੂੰ ਲੈ ਅੱਜ ਦੇਰ ਸ਼ਾਮ ਕਿਸਾਨ ਯੂਨੀਅਨ ਆਗੂਆਂ ਦੀ ਅਗਵਾਈ 'ਚ ਕਿਸਾਨਾਂ, ਮਜ਼ਦੂਰਾਂ ਨੇ ਪੰਜਾਬ ਸਰਕਾਰ ਅਤੇ ਮੰਡੀ ਪ੍ਰਬੰਧਕਾਂ ਖਿਲਾਫ ਰੋਸ ਪ੍ਰਗਟ ਕਰਦਿਆਂ ਜੰਮ ਕੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਜ਼ਿਲ੍ਹਾ ਸਹਾਇਕ ਸਕੱਤਰ ਯੋਧਾ ਸਿੰਘ ਨੰਗਲਾ ਨੇ ਦੱਸਿਆ ਕਿ ਪਿੰਡ ਨੰਗਲਾ ਦੀ ਅਨਾਜ ਮੰਡੀ ਵਿੱਚ ਪੀਣ ਯੋਗ ਪਾਣੀ ਦਾ ਢੁਕਵਾਂ ਪ੍ਰਬੰਧ ਨਹੀਂ ਹੈ ਅਤੇ ਕਿਸਾਨ, ਮਜ਼ਦੂਰ ਬਹੁਤ ਹੀ ਦੂਸ਼ਿਤ ਪਾਣੀ ਪੀ ਰਹੇ ਹਨ ਜਿਸ ਨਾਲ ਕਈ ਪ੍ਰਕਾਰ ਦੀਆਂ ਬਿਮਾਰੀਆਂ ਲੱਗਣ ਦਾ ਉਹਨਾਂ ਨੂੰ ਖਦਸ਼ਾ ਹੈ। ਉਹਨਾਂ ਹੋਰ ਦੱਸਿਆ ਕਿ ਮੰਡੀ ਵਿੱਚ ਕਣਕ ਲੈ ਕੇ ਆ ਰਹੇ ਕਿਸਾਨਾਂ ਅਤੇ ਕੰਮ ਕਰ ਰਹੇ ਮਜ਼ਦੂਰ ਤਾਂ ਇਹ ਦੂਸ਼ਿਤ ਪਾਣੀ ਪੀਣ ਲਈ ਮਜ਼ਬੂਰ ਹਨ। ਉਹਨਾਂ ਦੱਸਿਆ ਕਿ ਉਹ ਪਿੰਡ ਦੇ ਸਰਕਾਰੀ ਸਕੂਲ ਦੀ ਡਿੱਗੀ 'ਚੋਂ ਇਹ ਪਾਣੀ ਪੀ ਰਹੇ ਹਨ ਜਿਸਨੂੰ ਸਕੂਲ ਦੇ ਬੱਚੇ ਵੀ ਪੀਂਦੇ ਹਨ ਅਤੇ ਇਸ ਡਿੱਗੀ ਦਾ ਉਪਰਲਾ ਢੱਕਣ ਵੀ ਲਾੱਕ ਨਹੀਂ ਹੈ ਜਿਸ ਲਈ ਕੋਈ ਵੀ ਸ਼ਰਾਰਤੀ ਅਨਸਰ ਇਸ ਡਿੱਗੀ ਵਿੱਚ ਕੋਈ ਜ਼ਹਿਰੀਲੀ ਚੀਜ਼ ਪੀ ਪਾ ਸਕਦਾ ਹੈ ਜਿਸ ਨਾਲ ਕੋਈ ਵੀ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ।
ਕਿਸਾਨ ਆਗੂ ਨੇ ਆਪਣੀ ਮੰਗ ਨੂੰ ਦੁਹਰਾਉਂਦਿਆਂ ਕਿਹਾ ਕਿ ਉਹ ਕਿਸੇ ਵੀ ਪ੍ਰਸ਼ਾਸ਼ਨਿਕ ਅਫਸਰ ਨਾਲ ਗੱਲ ਕਰਦੇ ਹਾਂ ਤਾਂ ਅੱਗੋਂ ਜਵਾਬ ਮਿਲਦਾ ਹੈ ਉਹਨਾਂ ਦੀ ਗੱਲ ਡੀ ਸੀ ਸਾਹਾਬ ਤੱਕ ਪਹੁੰਚਾ ਦਿੱਤੀ ਹੈ। ਉਹਨਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਇੱਕ ਪਾਸੇ ਸਰਕਾਰ ਮੰਡੀਆਂ ਦੇ ਪ੍ਰਬੰਧਾਂ ਬਾਰੇ ਬਹੁਤ ਨਾਅਰੇ ਮਾਰਦੀ ਹੈ ਪ੍ਰੰਤੂ ਦੂਜੇ ਪਾਸੇ ਸਰਕਾਰ ਪੀਣ ਯੋਗ ਪਾਣੀ ਦਾ ਪ੍ਰਬੰਧ ਨਹੀਂ ਕਰ ਸਕਦੀ ਤਾਂ ਉਹ ਕਿਸਾਨਾਂ ਦੀਆਂ ਹੋਰ ਮੰਗਾਂ ਕਿੱਥੋਂ ਪੂਰੀਆਂ ਕਰ ਸਕੇਗੀ। ਮਜ਼ਦੂਰ ਮਹਿੰਗਾ ਸਿੰਘ ਬਹਿਣੀਵਾਲ ਨੇ ਕਿਹਾ ਉਹ ਬਹੁਤ ਜਿਆਦਾ ਗੰਦਾ ਪਾਣੀ ਪੀ ਰਹੇ ਹਨ। ਉਹਨਾਂ ਕਿਹਾ ਕਿ ਉਹ ਆਪ ਪੈਸੇ ਦੇ ਕੇ ਪਾਣੀ ਮੰਗਵਾ ਰਹੇ ਹਨ ਪ੍ਰੰਤੂ ਫਿਰ ਵੀ ਸ਼ੁੱਧ ਪਾਣੀ ਨਹੀਂ ਮਿਲ ਰਿਹਾ। ਉਹਨਾਂ ਮੰਗ ਕੀਤੀ ਕਿ ਉਹਨਾਂ ਨੂੰ ਸ਼ੁੱਧ ਪੀਣ ਯੋਗ ਪਾਣੀ ਦਿੱਤਾ ਜਾਵੇ ਤਾਂ ਕਿ ਉਹਨਾਂ ਦੀ ਸਿਹਤ ਨਾਲ ਕੋਈ ਖਿਲਵਾੜ ਨਾ ਹੋਵੇ। ਇਸ ਸਮੱਸਿਆ ਸਬੰਧੀ ਜਦੋਂ ਐੱਸ. ਡੀ. ਐੱਮ. ਤਲਵੰਡੀ ਸਾਬੋ ਨੂੰ ਜਾਣੂੰ ਕਰਵਾਇਆ ਗਿਆਂ ਤਾਂ ਉਹਨਾਂ ਕਿਹਾ ਕਿ ਉਹ ਹੁਣੇ ਹੀ ਇਸ ਬਾਰੇ ਸੈਕਟਰੀ ਮਾਰਕੀਟ ਕਮੇਟੀ ਨੂੰ ਕਹਿ ਦਿੰਦੇ ਹਨ।

No comments:

Post Top Ad

Your Ad Spot