ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਦਾ ਪੀ.ਜੀ.ਡੀ.ਬੀ.ਐੱਮ. ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Thursday, 26 April 2018

ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਦਾ ਪੀ.ਜੀ.ਡੀ.ਬੀ.ਐੱਮ. ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ

ਜਲੰਧਰ 26 ਅਪ੍ਰੈਲ (ਜਸਵਿੰਦਰ ਆਜ਼ਾਦ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਪੋਸਟ ਗਰੈਜੂਏਟ ਡਿਪਲੋਮਾ ਇਨ ਬਿਜ਼ਨੈੱਸ ਮੈਨੇਜਮੈਂਟ ਸਮੈਸਟਰ ਪਹਿਲਾ ਦੇ ਨਤੀਜਿਆਂ ਵਿੱਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਜੋ ਕਿ ਜਿਲ੍ਹੇ ਭਰ ਵਿੱਚ ਉੱਤਮ ਰਿਹਾ। ਐਲਾਨੇ ਗਏ ਨਤੀਜਿਆਂ ਵਿੱਚ ਵਿਦਿਆਰਥਣ ਸਤਿੰਦਰਜੀਤ ਕੌਰ ਸਪੁੱਤਰੀ ਸ. ਸੁਖਵਿੰਦਰ ਸਿੰਘ ਵਾਸੀ ਕੰਗ ਜਗੀਰ ਨੇ 64.6 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਜਸਪ੍ਰੀਤ ਕੌਰ ਸਪੁੱਤਰੀ ਸ. ਜਸਵਿੰਦਰ ਸਿੰਘ ਵਾਸੀ ਸਰਹਾਲ ਕਾਜੀਆਂ ਨੇ 62.3 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਦੂਸਰਾ ਸਥਾਨ ਹਾਸਲ ਕੀਤਾ ਅਤੇ ਰਾਜਦੀਪ ਸਿੰਘ ਸਪੁੱਤਰ ਸ. ਤੀਰਥ ਸਿੰਘ ਵਾਸੀ ਬਾਂਸੀਆਂ ਢੱਕ ਨੇ 59.6 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਤੇ ਕਾਲਜ ਪ੍ਰਿੰਸੀਪਲ ਡਾ. ਗੁਰਜੰਟ ਸਿੰਘ ਨੇ ਕਾਮਰਸ ਅਤੇ ਮੈਨੇਜ਼ਮੈਂਟ ਵਿਭਾਗ ਦੇ ਮੁਖੀ ਡਾ. ਕਰਮਜੀਤ ਕੌਰ ਅਤੇ ਸਾਰੇ ਪ੍ਰਾਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ। ਕਾਲਜ ਦੇ ਬਾਨੀ ਚੇਅਰਮੈਨ ਸ. ਗੁਰਚਰਨ ਸਿੰਘ ਸ਼ੇਰਗਿੱਲ ਅਤੇ ਸ. ਸੁਰਿੰਦਰ ਸਿੰਘ ਢੀਂਡਸਾ ਨੇ ਸਮੂਹ ਕਾਮਰਸ ਅਤੇ ਮੈਨੇਜ਼ਮੈਂਟ ਵਿਭਾਗ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੀ ਸ਼ਲਾਘਾ ਕੀਤੀ।

No comments:

Post Top Ad

Your Ad Spot