ਅਮਰਦੀਪ ਸਿੰਘ ਸ਼ੇਰਗਿੱਲ ਕਾਲਜ ਦਾ ਐੱਮ.ਬੀ.ਏ ਪਹਿਲਾ ਅਤੇ ਸਮੈਸਟਰ ਤੀਜਾ ਦੇ ਨਤੀਜੇ ਉੱਤਮ ਰਹੇ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Friday, 6 April 2018

ਅਮਰਦੀਪ ਸਿੰਘ ਸ਼ੇਰਗਿੱਲ ਕਾਲਜ ਦਾ ਐੱਮ.ਬੀ.ਏ ਪਹਿਲਾ ਅਤੇ ਸਮੈਸਟਰ ਤੀਜਾ ਦੇ ਨਤੀਜੇ ਉੱਤਮ ਰਹੇ

ਜਲੰਧਰ 6 ਅਪ੍ਰੈਲ (ਜਸਵਿੰਦਰ ਆਜ਼ਾਦ)- ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਲੋਂ ਐਲਾਨੇ ਗਏ ਐੱਮ.ਬੀ.ਏ.ਸਮੈਸਟਰ ਪਹਿਲਾ ਅਤੇ ਸਮੈਸਟਰ ਤੀਜਾ ਦੇ ਨਤੀਜਿਆਂ ਵਿਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਦਾ ਨਤੀਜਾ 100% ਰਿਹਾ।ਐਲਾਨੇ ਗਏ ਨਤੀਜਿਆਂ ਵਿਚ ਐੱਮ.ਬੀ.ਏ ਸਮੈਸਟਰ ਪਹਿਲਾ ਦੀ ਵਿਦਿਆਰਥਣ ਰਮਨਦੀਪ ਕੌਰ ਸਪੁੱਤਰੀ ਸ੍ਰੀ ਸੁਰਿੰਦਰ ਸਿੰਘ ਵਾਸੀ ਮਾਹਲ ਖੁਰਦ ਨੇ 9.50 ਸੀ.ਜੀ.ਪੀ.ਏ ਪ੍ਰਾਪਤ ਕਰਕੇ ਯੂਨੀਵਰਸਿਟੀ ਅਤੇ ਕਾਲਜ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ ਜਸਦੀਪ ਕੌਰ ਸਪੁੱਤਰੀ ਸ੍ਰੀ ਸੁਰਿੰਦਰ ਸਿੰਘ ਵਾਸੀ ਨਵਾਂ ਸ਼ਹਿਰ ਨੇ 9.17 ਸੀ.ਜੀ.ਪੀ.ਏ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚੋਂ ਤੀਜਾ ਅਤੇ ਕਾਲਜ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਅਮਨਦੀਪ ਕੌਰ ਸਪੁੱਤਰੀ ਸ੍ਰੀ ਭੀਮ ਲਾਲ ਵਾਸੀ ਸਕੋਹਪੁਰ ਨੇ 8.50 ਸੀ.ਜੀ.ਪੀ.ਏ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚੋਂ ਸੱਤਵਾਂ ਅਤੇ ਕਾਲਜ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ ਐੱਮ.ਬੀ.ਏ ਸਮੈਸਟਰ ਤੀਜਾ ਦੀ ਵਿਦਿਆਰਥਣ ਤਰਨਪ੍ਰੀਤ ਕੌਰ ਸਪੁਤਰੀ  ਸ. ਵਰਿੰਦਰ ਪਾਲ ਸਿੰਘ ਵਾਸੀ ਔੜ ਨੇ 8.26 ਸੀ.ਜੀ.ਪੀ.ਏ ਪ੍ਰਾਪਤ ਕਰਕੇ ਕਾਲਜ ਵਿਚ ਪਹਿਲਾ ਸਥਾਨ, ਨਿਸ਼ਾ ਰਾਣੀ ਸਪੁੱਤਰੀ ਸ੍ਰੀ ਸੁਰਿੰਦਰ ਕੁਮਾਰ ਵਾਸੀ ਜਲੰਧਰ ਨੇ 8.15 ਸੀ.ਜੀ.ਪੀ.ਏ ਪ੍ਰਾਪਤ ਕਰਕੇ ਕਾਲਜ 'ਚ ਦੂਜਾ ਸਥਾਨ ਅਤੇ ਰਿੰਪਲ ਸਪੁੱਤਰੀ ਸ੍ਰੀ ਦਲਜੀਤ ਕੁਮਾਰ ਵਾਸੀ ਸੂਰਾਪੁਰ ਨੇ 8.08 ਸੀ.ਜੀ.ਪੀ.ਏ ਪ੍ਰਾਪਤ  ਕਰਕੇ ਕਾਲਜ 'ਚ ਤੀਜਾ ਸਥਾਨ ਪ੍ਰਾਪਤ ਕੀਤਾ।ਇਸ ਸ਼ਾਨਦਾਰ ਪ੍ਰਾਪਤੀ ਤੇ ਕਾਲਜ ਪ੍ਰਿੰਸੀਪਲ ਡਾ. ਗੁਰਜੰਟ ਸਿੰਘ ਨੇ ਕਾਮਰਸ ਅਤੇ ਮੈਨੇਜਮੈਂਟ ਵਿਭਾਗ ਦੇ ਮੁਖੀ ਡਾ. ਕਰਮਜੀਤ ਕੌਰ, ਡਾ. ਮੇਘਨਾ ਅਗਰਵਾਲ ਅਤੇ ਵਿਭਾਗ ਦੇ ਸਾਰੇ ਪ੍ਰਾਧਿਆਪਕਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ।ਕਾਲਜ ਦੇ ਬਾਨੀ ਚੇਅਰਮੈਨ ਸ. ਗੁਰਚਰਨ ਸਿੰਘ ਸ਼ੇਰਗਿੱਲ ਅਤੇ ਸ. ਸੁਰਿੰਦਰ ਸਿੰਘ ਢੀਂਡਸਾ ਨੇ ਸਮੂਹ ਕਾਮਰਸ ਅਤੇ ਮੈਨੇਜਮੈਂਟ ਵਿਭਾਗ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੀ ਸ਼ਲਾਘਾ ਕੀਤੀ।

No comments:

Post Top Ad

Your Ad Spot