ਪੰਚਾਇਤ ਸਕੱਤਰਾਂ ਦੀ ਕਲਮ ਛੋੜ ਹੜਤਾਲ ਅੱਠਵੇਂ ਦਿਨ ਵੀ ਜਾਰੀ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Tuesday, 3 April 2018

ਪੰਚਾਇਤ ਸਕੱਤਰਾਂ ਦੀ ਕਲਮ ਛੋੜ ਹੜਤਾਲ ਅੱਠਵੇਂ ਦਿਨ ਵੀ ਜਾਰੀ

ਤਲਵੰਡੀ ਸਾਬੋ, 3 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਆਪਣੀਆਂ ਹੱਕੀ ਮੰਗਾਂ ਲਾਗੂ ਕਰਵਾਉਣ ਦੇ ਮਕਸਦ ਨਾਲ ਪੰਚਾਇਤ ਸਕੱਤਰਾਂ ਅਤੇ ਦਫਤਰੀ ਸਟਾਫ ਦੀ ਕਲਮ ਛੋੜ ਹੜਤਾਲ ਜਾਰੀ ਹੈ। ਇਸ ਸਬੰਧੀ ਪੰਚਾਇਤ ਸਕੱਤਰਾਂ ਵੱਲੋਂ ਜਾਰੀ ਪ੍ਰੈੱਸ ਬਿਆਨ ਵਿੱਚ ਦੱਸਿਆ ਕਿ ਪਿਛਲੇ ਪੰਜ ਮਹੀਨਿਆਂ ਤੋਂ ਲਗਾਤਾਰ ਤਨਖਾਹ ਨਾ ਮਿਲਣ ਕਰਕੇ ਮੁਲਾਜਮਾਂ ਨੂੰ ਹੋਮ ਲੋਨ ਦੀਆਂ ਕਿਸ਼ਤਾਂ ਅਤੇ ਹਰ ਰੋਜ਼ ਦੀਆਂ ਜ਼ਰੂਰਤਾਂ ਨੂੰ ਪੂਰੀਆਂ ਕਰਨ ਲਈ ਕਾਫੀ ਦਿੱਕਤ ਪੇਸ਼ ਆ ਰਹੀ ਹੈ ਜਿਸ ਕਾਰਨ ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਉਕਤ ਮੁਲਾਜਮਾਂ ਦੀ ਤਨਖਾਹ ਜਲਦੀ ਤੋਂ ਜਲਦੀ ਰਿਲੀਜ ਕੀਤੀ ਜਾਵੇ ਤਾਂ ਜੋ ਉਹ ਆਪਣੇ ਪਰਿਵਾਰ ਨੂੰ ਪਾਲਣ ਦੇ ਨਾਲ ਨਾਲ ਆਪਣੇ ਹੋਰ ਕੰਮ ਵੀ ਕਰ ਸਕਣ। ਇਸ ਮੌਕੇ ਬਲਾਕ ਪ੍ਰਧਾਨ ਹਰਿੰਦਰ ਸਿੰਘ ਚਾਹਲ ਨੇ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਤਨਖਾਹਾਂ ਨਹੀਂ ਜਾਰੀ ਕਰਦੀ ਤਾਂ ਉਨ੍ਹਾਂ ਦੀ ਕਲਮ ਛੋੜ ਹੜਤਾਲ ਇਸੇ ਤਰ੍ਹਾਂ ਹੀ ਜਾਰੀ ਰਹੇਗੀ। ਇਸ ਮੌਕੇ ਬਲਜਿੰਦਰ ਸਿੰਘ ਪੰਚਾਇਤ ਅਫਸਰ, ਜਸਵੰਤ ਸਿੰਘ, ਜਸਵਿੰਦਰ ਸਿੰਘ, ਹਰਦੀਪ ਸਿੰਘ, ਜਗਤਾਰ ਸਿੰਘ ਸੈਕਟਰੀ, ਹਰਭਜਨ ਸਿੰਘ, ਕੁਲਦੀਪ ਸਿੰਘ, ਹਰਜੀਤ ਸਿੰਘ, ਰਾਮ ਪਾਲ ਸ਼ਰਮਾਂ, ਗੁਰਕੀਰਤ ਸਿੰਘ, ਕੁਲਦੀਪ ਸਿੰਘ, ਤਪਿੰਦਰਪਾਲ ਸਿੰਘ, ਜਗਦੇਵ ਸਿੰਘ ਆਦਿ ਮੌਜ਼ੂਦ ਸਨ।

No comments:

Post Top Ad

Your Ad Spot