ਵਿਆਹੁਤਾ ਨਾਲ ਘਰ ਵਿੱਚ ਵੜ ਕੇ ਬਲਾਤਕਾਰ ਕਰਨ ਦੇ ਦੋਸ਼ਾਂ ਤਹਿਤ ਇੱਕ 'ਤੇ ਮਾਮਲਾ ਦਰਜ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Sunday, 22 April 2018

ਵਿਆਹੁਤਾ ਨਾਲ ਘਰ ਵਿੱਚ ਵੜ ਕੇ ਬਲਾਤਕਾਰ ਕਰਨ ਦੇ ਦੋਸ਼ਾਂ ਤਹਿਤ ਇੱਕ 'ਤੇ ਮਾਮਲਾ ਦਰਜ

ਤਲਵੰਡੀ ਸਾਬੋ, 22 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਸਬ ਡਵੀਜਨ ਤਲਵੰਡੀ ਸਾਬੋ ਦੇ ਪਿੰਡ ਸ਼ੇਖਪੁਰਾ ਵਿਖੇ ਇੱਕ ਵਿਆਹੁਤਾ ਔਰਤ ਨਾਲ ਇੱਕ ਨੌਜਵਾਨ ਵੱਲੋਂ ਉਸ ਦੇ ਘਰ ਵਿੱਚ ਦਾਖਲ ਹੋ ਕੇ ਉਸ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਪੁਲਸ ਨੇ ਪੀੜਿਤ ਔਰਤ ਦੇ ਬਿਆਨਾਂ 'ਤੇ ਮਾਮਲਾ ਦਰਜ ਕਰਕੇ ਜਾਂਚ ਆਰੰਭ ਦਿੱਤੀ ਹੈ।
ਇਕੱਤਰ ਜਾਣਕਾਰੀ ਅਤੇ ਦਰਜ ਮਾਮਲੇ ਅਨੁਸਾਰ ਪਿੰਡ ਸ਼ੇਖਪੁਰਾ ਦੀ ਵਿਆਹੁਤਾ ਔਰਤ ਰਾਣੀ ਕੌਰ (ਕਾਲਪਨਿਕ ਨਾਮ) ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਕਿਹਾ ਕਿ ਦੁਪਿਹਰ ਸਮੇਂ ਉਹ ਘਰ ਵਿੱਚ ਇਕੱਲੀ ਸੀ ਕਿ ਉਸ ਦੇ ਪਿੰਡ ਦਾ ਮੁੰਡਾ ਉਸ ਦੇ ਘਰ ਵਿੱਚ ਦਾਖਲ ਹੋ ਗਿਆ ਤੇ ਉਸ ਨਾਲ ਬਲਾਤਕਾਰ ਕੀਤਾ। ਪੀੜਿਤਾ ਬਠਿੰਡਾ ਵਿਖੇ ਹਸਪਤਾਲ ਵਿੱਚ ਦਾਖਲ ਹੋ ਗਈ ਜਿਥੇ ਤਲਵੰਡੀ ਸਾਬੋ ਪੁਲਸ ਨੇ ਪੀੜਤਾ ਦੇ ਬਿਆਨ ਦਰਜ ਕਰਕੇ ਮਲਕੀਤ ਸਿੰਘ ਵਾਸੀ ਸ਼ੇਖਪੁਰਾ ਖਿਲਾਫ ਧਾਰਾ 376, 452,506 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਜਸਵਿੰਦਰ ਸਿੰਘ ਨੇ ਕਿਹਾ ਕਿ ਕਥਿਤ ਦੋਸ਼ੀ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।

No comments:

Post Top Ad

Your Ad Spot