ਤਲਵੰਡੀ ਸਾਬੋ ਪੁਲਿਸ ਨੇ ਤਿੰਨ ਲੋਕਾਂ ਨੂੰ ਸ਼ਰਾਬ ਸਮੇਤ ਕੀਤਾ ਕਾਬੂ, ਮਾਮਲਾ ਦਰਜ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Thursday, 26 April 2018

ਤਲਵੰਡੀ ਸਾਬੋ ਪੁਲਿਸ ਨੇ ਤਿੰਨ ਲੋਕਾਂ ਨੂੰ ਸ਼ਰਾਬ ਸਮੇਤ ਕੀਤਾ ਕਾਬੂ, ਮਾਮਲਾ ਦਰਜ

ਤਲਵੰਡੀ ਸਾਬੋ, 26 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਸਥਾਨਕ ਪੁਲਿਸ ਨੇ ਨਸ਼ੇ ਖਿਲਾਫ ਚਲਾਈ ਮੁਹਿੰਮ ਦੇ ਤਹਿਤ ਦੋ ਮਾਮਲਿਆਂ ਵਿੱਚ ਸ਼ਰਾਬ ਸਮੇਤ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਥਾਣਾ ਤਲਵੰਡੀ ਸਾਬੋ ਦੇ ਏ.ਐਸ.ਆਈ ਸੁਖਪਾਲ ਸਿੰਘ ਪੁਲਿਸ ਪਾਰਟੀ ਸਮੇਤ ਜਗਾ ਰਾਮ ਤੀਰਥ ਤੋਂ ਪਿੰਡ ਬਹਿਮਣ ਨੂੰ ਗਸ਼ਤ ਕਰ ਰਹੇ ਸਨ ਤਾਂ ਅੱਗੇ ਤੋਂ ਮੋਟਰਸਾਈਕਲ ਸਪਲੈਂਡਰ (ਪੀ ਬੀ 03 ਏ ਕੇ 8116) 'ਤੇ ਦੋ ਵਿਅਕਤੀ ਆ ਰਹੇ ਸਨ ਜਦੋਂ ਸ਼ੱਕ ਦੇ ਅਧਾਰ 'ਤੇ ਰੋਕ ਕੇ ਉੇਹਨਾਂ ਦੀ ਤਲਾਸ਼ੀ ਲਈ ਗਈ ਤਾਂ ਉਹਨਾਂ ਕੋਲੋਂ 48 ਬੋਤਲਾਂ ਸ਼ਰਾਬ ਠੇਕਾ ਦੇਸੀ ਹਰਿਆਣਾ ਬਰਾਮਦ ਕੀਤੀਆਂ ਗਈਆਂ। ਪੁਲਿਸ ਨੇ ਮੋਟਰਸਾਈਕਲ ਅਤੇ ਸ਼ਰਾਬ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਕਥਿਤ ਦੋਸ਼ੀਆਂ ਦੀ ਪਛਾਣ ਗੁਰਪਿਆਰ ਸਿੰਘ ਅਤੇ ਅਜੈ ਸਿੰਘ ਵਾਸੀ ਮੌੜ ਖੁਰਦ ਤੋਂ ਕੀਤੀ ਹੈ। ਏ.ਐਸ.ਆਈ ਸੁਖਪਾਲ ਸਿੰਘ ਨੇ ਦੱਸਿਆ ਕਿ ਦੋਵਾਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਦੂਜੇ ਮਾਮਲੇ ਵਿੱਚ ਥਾਣਾ ਤਲਵੰਡੀ ਸਾਬੋ ਦੇ ਹੌਲਦਾਰ ਰਣਧੀਰ ਸਿੰਘ ਪੁਲਿਸ ਪਾਰਟੀ ਸਮੇਤ ਪਿੰਡ ਗੁਰੂੈਸਰ ਜਗਾ ਤੋਂ ਬਹਿਮਣ ਵੱਲ ਜਾ ਰਹੇ ਸਨ ਤਾਂ ਸਾਹਮਣੇ ਤੋਂ ਇੱਕ ਵਿਅਕਤੀ ਬਿਨ੍ਹਾਂ ਨੰਬਰੀ ਮੋਟਰਸਾਈਕਲ ਪਲਟੀਨਾ 'ਤੇ ਆ ਰਿਹਾ ਸੀ ਜਦੋਂ ਉਸ ਦੀ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਤੋ 12 ਬੋਤਲਾਂ ਸ਼ਰਾਬ ਠੇਕਾ ਦੇਸੀ ਹਰਿਆਣਾ ਬਰਾਮਦ ਕੀਤੀਆਂ ਗਈਆਂ। ਪੁਲਿਸ ਨੇ ਮੋਟਰਸਾਈਕਲ ਅਤੇ ਸ਼ਰਾਬ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਕਥਿਤ ਦੋਸ਼ੀ ਦੀ ਪਛਾਣ ਜਸਵੀਰ ਸਿੰਘ ਵਾਸੀ ਮਾਨਸਾ ਤੋਂ ਕੀਤੀ ਹੈ। ਹੌਲਦਾਰ ਰਣਧੀਰ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸੁਰੂ ਕਰ ਦਿੱਤੀ ਗਈ ਹੈ।

No comments:

Post Top Ad

Your Ad Spot