ਡੀ.ਸੀ. ਤੇ ਪੁਲਿਸ ਕਮਿਸ਼ਨਰ ਵਲੋਂ ਰਾਜ ਪੱਧਰੀ ਸਮਾਗਮ ਸਬੰਧੀ ਸੰਸਦ ਮੈਂਬਰ ਅਤੇ ਵਿਧਾਇਕਾਂ ਨਾਲ ਵਿਚਾਰ ਵਟਾਂਦਰਾ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Wednesday, 11 April 2018

ਡੀ.ਸੀ. ਤੇ ਪੁਲਿਸ ਕਮਿਸ਼ਨਰ ਵਲੋਂ ਰਾਜ ਪੱਧਰੀ ਸਮਾਗਮ ਸਬੰਧੀ ਸੰਸਦ ਮੈਂਬਰ ਅਤੇ ਵਿਧਾਇਕਾਂ ਨਾਲ ਵਿਚਾਰ ਵਟਾਂਦਰਾ

ਜਲੰਧਰ 11 ਅਪ੍ਰੈਲ (ਜਸਵਿੰਦਰ ਆਜ਼ਾਦ)- ਭਾਰਤ ਰਤਨ ਡਾ.ਬੀ.ਆਰ.ਅੰਬੇਦਕਰ ਦੇ ਜਨਮ ਦਿਹਾੜੇ ਸਬੰਧੀ ਹੋਣ ਵਾਲੇ ਰਾਜ ਪੱਧਰੀ ਸਮਾਗਮ ਬਾਰੇ ਜ਼ਿਲਾ ਪ੍ਰਸ਼ਾਸਨ ਜਲੰਧਰ ਵਲੋਂ ਅੱਜ ਸੰਸਦ ਮੈਂਬਰ ਅਤੇ ਵਿਧਾਇਕਾਂ ਨਾਲ ਮੀਟਿੰਗ ਕਰਕੇ ਸਮਾਗਮ ਦੀਆਂ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਸਥਾਨਕ ਸਰਕਟ ਹਾਊਸ ਵਿਖੇ ਹੋਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਪਰਵੀਨ ਕੁਮਾਰ ਸਿਨਹਾ ਵਲੋਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ, ਵਿਧਾਇਕ ਪਰਗਟ ਸਿੰਘ, ਬਾਵਾ ਹੈਨਰੀ,ਸ਼ੁਸੀਲ ਕੁਮਾਰ ਰਿੰਕੂ, ਚੌਧਰੀ ਸੁਰਿੰਦਰ ਸਿੰਘ , ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਅਤੇ ਕਾਂਗਰਸੀ ਆਗੂ ਹਰਦੇਵ ਸਿੰਘ ਲਾਡੀ ਸੇਰੋਵਾਲੀਆ ਨੂੰ ਸਮਾਗਮ ਦੀਆਂ ਤਿਆਰੀਆਂ ਬਾਰੇ ਜਾਣੂ ਕਰਵਾਇਆ ਗਿਆ। ਉਨਾਂ ਦੱਸਿਆ ਕਿ ਇਸ ਸਮਾਗਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਕੈਬਨਿਟ ਮੰਤਰੀਆਂ ਅਤੇ ਹੋਰ ਪ੍ਰਮੁੱਖ ਆਗੂਆਂ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਨੂੰ ਸਰਧਾਂਜ਼ਲੀ ਭੇਟ ਕੀਤੀ ਜਾਵੇਗੀ। ਉਨਾਂ ਕਿਹਾ ਕਿ ਸਮਾਗਮ ਦੌਰਾਨ ਲੋਕਾਂ ਦੇ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਨ ਦੀ ਉਮੀਦ ਹੈ ਜਿਸ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਉਨਾਂ ਕਿਹਾ ਕਿ ਸਮਾਗਮ ਦੀ ਰੂਪ-ਰੇਖਾ ਇਸ ਲਿਹਾਜ ਨਾਲ ਤਿਆਰ ਕੀਤੀ ਗਈ ਹੈ ਕਿ ਇਹ ਸਮਾਗਮ ਡਾ.ਅੰਬੇਦਕਰ ਦੀਆਂ ਸਿੱਖਿਆਵਾਂ ਅਤੇ ਉਨਾਂ ਦੇ ਸੰਦੇਸ਼ ਨੂੰ ਨੌਜਵਾਨ ਪੀੜੀ ਤੱਕ ਪੁੱਜਦਾ ਕਰ ਸਕੇ।
ਮੀਟਿੰਗ ਦੌਰਾਨ ਹਾਜ਼ਰ ਸੰਸਦ ਮੈਂਬਰ ਅਤੇ ਵਿਧਾਇਕਾਂ ਨੇ ਪ੍ਰਸ਼ਾਸਨ ਵਲੋਂ ਕੀਤੇ ਪ੍ਰਬੰਧਾਂ 'ਤੇ ਤਸੱਲੀ ਪ੍ਰਗਟਾਈ ਅਤੇ ਕਿਹਾ ਕਿ ਉਨਾਂ ਵਲੋਂ ਸਮਾਗਮ ਦੀ ਸਫ਼ਲਤਾ ਨੂੰ ਮੁਕੰਮਲ ਸਹਿਯੋਗ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਵੱਖ-ਵੱਖ ਲੋਕ ਸਭਾ ਅਤੇ ਵਿਧਾਨ ਸਭਾ ਹਲਕਿਆਂ ਤੋਂ ਵੱਡੀ ਗਿਣਤੀ ਵਿੱਚ ਲੋਕ ਸਮਾਗਮ ਵਿੱਚ ਸ਼ਾਮਿਲ ਹੋਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਮਨਦੀਪ ਸਿੰਘ, ਸਬ ਡਵੀਜ਼ਨਲ ਮੈਜਿਸਟਰੇਟ ਰਾਜੀਵ ਵਰਮਾ, ਸਹਾਇਕ ਕਮਿਸ਼ਨਰ ਪੁਲਿਸ ਐਨ.ਐਸ. ਮਾਹਲ, ਮਾਲ ਅਫ਼ਸਰ ਗੁਰਪ੍ਰੀਤ ਸਿੰਘ ਅਤੇ ਹੋਰ ਹਾਜ਼ਰ ਸਨ।

No comments:

Post Top Ad

Your Ad Spot