ਬਿਜਲੀ ਦੇ ਸ਼ਾਰਟ ਸਰਕਟ ਹੋਣ ਕਾਰਨ ਖੇਤਾਂ 'ਚ ਖੜੀ ਕਣਕ ਨੂੰ ਲੱਗੀ ਅੱਗ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Friday, 20 April 2018

ਬਿਜਲੀ ਦੇ ਸ਼ਾਰਟ ਸਰਕਟ ਹੋਣ ਕਾਰਨ ਖੇਤਾਂ 'ਚ ਖੜੀ ਕਣਕ ਨੂੰ ਲੱਗੀ ਅੱਗ

ਕਿਸਾਨ ਦੀ ਚਾਰ ਏਕੜ ਦੇ ਕਰੀਬ ਫਸਲ ਸੜ ਕੇ ਸੁਆਹ
 
ਤਲਵੰਡੀ ਸਾਬੋ, 20 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਅੱਜ ਸਥਾਨਕ ਨਗਰ ਵਿਖੇ ਉਸ ਸਮੇਂ ਹਾਹਾਕਰ ਮੱਚ ਗਈ ਜਦੋਂ ਇੱਕ ਕਿਸਾਨ ਦੀ ਲੱਗਭਗ ਚਾਰ ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ। ਪਿੰਡ ਗੁਰੂਸਰ ਰੋਡ 'ਤੇ ਬਣੇ ਮੁੱਖ ਬਿਜਲੀ ਦਫਤਰ ਦੇ ਲਾਗਲੇ ਗਰਿੱਡ ਦੀ ਕਿਸੇ ਸਪਲਾਈ ਦੇ ਸ਼ਾਰਟ ਸਰਕਟ ਹੋਣ ਕਾਰਨ ਨਾਲ ਲਗਦੇ ਖੇਤਾਂ ਵਿੱਚ ਅੱਗ ਲੱਗ ਗਈ ਤਾਂ ਖੇਤਾਂ ਦੇ ਕਿਸਾਨਾਂ ਨੂੰ ਹੱਥਾਂ ਪੈਰਾਂ ਦੀ ਪੈ ਗਈ। ਰਾਜਨੀਤਿਕ ਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਵੱਲੋਂ ਭਾਂਵੇਂ ਫਾਇਰ ਬਿਗ੍ਰੇਡ ਨੂੰ ਵੀ ਬੁਲਾ ਲਿਆ ਗਿਆ ਸੀ ਪਰ ਫਾਇਰ ਬਿਗ੍ਰੇਡ ਦੇ ਆਉਣ ਤੋਂ ਪਹਿਲਾਂ ਹੀ ਨਾਲ ਲਗਦੇ ਤਿੰਨ ਪਿੰਡਾਂ ਦੇ ਕਿਸਾਨਾਂ ਅਤੇ ਆਸ ਪਾਸ ਦੇ ਲੋਕਾਂ ਵੱਲੋਂ ਅੱਗ 'ਤੇ ਕਾਬੂ ਪਾ ਲਿਆ ਗਿਆ ਸੀ।
ਸਥਾਨਕ ਸ਼ਹਿਰ ਦੇ ਪੀੜਿਤ ਕਿਸਾਨ ਨਿਰਭੈ ਸਿੰਘ ਭਰੇ ਮਨ ਨਾਲ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹਨਾਂ ਨੇ ਪਹਿਲਾਂ ਹੀ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਸੀ ਕਿ ਤਾਰਾਂ ਦੇ ਸ਼ਾਰਟ ਸਰਕਟ ਕਾਰਨ ਉਹਨਾਂ ਦੀ ਫਸਲ ਦਾ ਕੋਈ ਨੁਕਸਾਨ ਹੋ ਸਕਦਾ ਹੈ ਪ੍ਰੰਤੂ ਵਿਭਾਗ ਦੀ ਅਣਗਹਿਲੀ ਕਾਰਨ ਇਹ ਘਟਨਾ ਵਾਪਰੀ ਹੈ ਜਿਸ ਨਾਲ ਉਸਦੀ ਲੱਗਭਗ ਚਾਰ ਏਕੜ ਕਣਕ ਨੂੰ ਅਗਨੀ ਨੇ ਆਪਣੀ ਲਪੇਟ ਵਿੱਚ ਲੈ ਲਿਆ।
ਅੱਗ 'ਤੇ ਕਾਬੂ ਪਾ ਲੈਣ ਤੋਂ ਬਾਅਦ ਪੀੜਤ ਕਿਸਾਨ ਅਤੇ ਆਸ-ਪਾਸ ਦੇ ਪਿੰਡਾਂ ਦੇ ਕਿਸਾਨਾਂ ਨੇ ਵਿਭਾਗ ਅਤੇ ਸਰਕਾਰ ਖਿਲਾਫ ਗਰਿੱਡ ਦਫਤਰ ਦੇ ਗੇਟ ਅੱਗੇ ਧਰਨਾ ਦੇ ਦਿੱਤਾ ਤੇ ਨਾਅਰੇਬਾਜੀ ਵੀ ਕੀਤੀ। ਪੱਤਰਕਾਰਾਂ ਵੱਲੋਂ ਪੁੱਛਣ 'ਤੇ ਉਨ੍ਹਾਂ ਦੱਸਿਆ ਕਿ ਜਦੋਂ ਤੱਕ ਉਨ੍ਹਾਂ ਨੂੰ ਅਧਿਕਾਰੀਆਂ ਵੱਲੋਂ ਕੋਈ ਇਨਸਾਫ ਦਾ ਭਰੋਸਾ ਨਹੀਂ ਦਿੱਤਾ ਜਾਂਦਾ ਓਦੋਂ ਤੱਕ ਰੋਸ ਧਰਨਾ ਜਾਰੀ ਰਹੇਗਾ। ਇਕੱਤਰ ਕਿਸਾਨਾਂ ਅਤੇ ਮੋਹਤਬਰ ਆਗੂਆਂ ਨੇ ਮੰਗ ਕੀਤੀ ਕਿ ਉਕਤ ਪੀੜਤ ਕਿਸਾਨ ਨੂੰ ਸਰਕਾਰ ਬਣਦਾ ਪੂਰਾ ਮੁਆਵਜਾ ਦੇਵੇ। ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਵਿਭਾਗ ਦੇ ਐਡੀਸ਼ਨਲ ਐਸ. ਡੀ. ਓ ਮਲਕੀਤ ਸਿੰਘ ਦੁਆਰਾ ਧਰਨਾਕਾਰੀਆਂ ਨੂੰ ਇਨਸਾਫ ਦਾ ਭਰੋਸਾ ਦਿਵਾਉਣ ਉਪਰੰਤ ਧਰਨਾ ਚੁੱਕ ਦਿੱਤਾ ਗਿਆ ਹੈ।

No comments:

Post Top Ad

Your Ad Spot