ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਬੀ.ਏ. ਸਮੈਸਟਰ ਤੀਸਰਾ ਦਾ ਨਤੀਜਾ ਸ਼ਾਨਦਾਰ ਰਿਹਾ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Wednesday, 25 April 2018

ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਬੀ.ਏ. ਸਮੈਸਟਰ ਤੀਸਰਾ ਦਾ ਨਤੀਜਾ ਸ਼ਾਨਦਾਰ ਰਿਹਾ

ਜਲੰਧਰ 24 ਅਪ੍ਰੈਲ (ਜਸਵਿੰਦਰ ਆਜ਼ਾਦ)- ਪਿਛਲੇ ਦਿਨੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਲੋਂ ਬੀ.ਏ. ਸਮੈਸਟਰ ਤੀਸਰਾ ਦਾ ਨਤੀਜਾ ਐਲਾਨਿਆ ਗਿਆ।ਜਿਸ ਵਿੱਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ, ਮੁਕੰਦਪੁਰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਤੀਜਾ ਸ਼ਾਨਦਾਰ ਰਿਹਾ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਗੁਰਜੰਟ ਸਿੰਘ ਨੇ ਦੱਸਿਆ ਕਿ ਕਾਲਜ ਵਿਦਿਆਰਥਣ ਪੂਜਾ ਰਾਣੀ ਸਪੁੱਤਰੀ ਸ. ਜਸਵਿੰਦਰ ਸਿੰਘ ਨੇ 67.25 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਪਹਿਲਾ, ਵਿਦਿਆਰਥਣ ਹਰਪ੍ਰੀਤ ਕੌਰ ਸਪੁੱਤਰੀ ਸ. ਅਵਤਾਰ ਚੰਦ ਨੇ 67 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਦੂਜਾ ਅਤੇ ਕਾਜਮ ਸਪੁੱਤਰੀ ਸ. ਮਸਤਾਕ ਨੇ 66.25 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਲਈ ਉਨ੍ਹਾਂ ਨੇ ਵਿਭਾਗ ਦੇ ਮੁਖੀ ਪੋ੍ਰ. ਸ਼ਮਸ਼ਾਦ ਅਲੀ, ਡਾ. ਚਰਨਜੀਤ ਕੌਰ, ਪ੍ਰੋ. ਜਗਵਿੰਦਰ ਸਿੰਘ, ਪ੍ਰੋ. ਰੁਪਿੰਦਰ ਸਿੰਘ ਅਤੇ ਸਮੂਹ ਪ੍ਰਾਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ।ਕਾਲਜ ਦੇ ਬਾਨੀ ਚੇਅਰਮੈਨ ਸ. ਗੁਰਚਰਨ ਸਿੰਘ ਸ਼ੇਰਗਿੱਲ ਅਤੇ ਸ. ਸੁਰਿੰਦਰ ਸਿੰਘ ਢੀਂਡਸਾ ਨੇ ਆਰਟਸ ਵਿਭਾਗ ਦੇ ਪ੍ਰਾਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੀ ਸ਼ਲਾਘਾ ਕੀਤੀ।

No comments:

Post Top Ad

Your Ad Spot