ਮਾਰੂਤੀ ਕਾਰ 'ਚ ਸਵਾਰ ਚਾਰ ਵਿਅਕਤੀਆਂ ਕੋਲੋਂ ਕਿਲੋ ਚੂਰਾ ਪੋਸਤ ਬਰਾਮਦ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Thursday, 26 April 2018

ਮਾਰੂਤੀ ਕਾਰ 'ਚ ਸਵਾਰ ਚਾਰ ਵਿਅਕਤੀਆਂ ਕੋਲੋਂ ਕਿਲੋ ਚੂਰਾ ਪੋਸਤ ਬਰਾਮਦ

ਤਲਵੰਡੀ ਸਾਬੋ, 26 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਪੰਜਾਬ ਪੁਲਿਸ ਵੱਲੋ ਨਸ਼ੇ ਖਿਲਾਫ ਚਲਾਈ ਮੁਹਿੰਮ ਤਹਿਤ ਸੀ ਆਈ ਏ 02 ਦੀ ਟੀਮ ਨੇ ਚਾਰ ਲੋਕਾਂ ਨੂੰ ਵੱਡੀ ਮਾਤਰਾ ਵਿੱਚ ਭੁੱਕੀ ਚੂਰਾ ਪੋਸਤ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ, ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਸੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸੀ ਆਈ ਏ 02 ਦੇ ਏ ਐਸ ਆਈ ਗੁਰਿੰਦਰ ਸਿੰਘ ਨੇ  ਪੁਲਿਸ ਪਾਰਟੀ ਸਮੇਤ ਪਿੰਡ ਮਿਰਜੇਆਣਾ ਤੋਂ ਕੋਰੇਆਣਾ ਰੋਡ 'ਤੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਅੱਗੇ ਤੋਂ ਇੱਕ ਮਰੂਤੀ ਕਾਰ ਪੀ ਬੀ 13 ਐਚ 0922 ਆ ਰਹੀ ਸੀ ਜਦੋਂ ਉਹਨਾਂ ਪੁਲਿਸ ਦਾ ਨਾਕਾ ਦੇਖ ਕੇ ਗੱਡੀ ਪਿੱਛੇ ਲਿਜਾ ਕੇ ਭਜਾਉਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਪਾਰਟੀ ਨੇ ਉਹਨਾਂ ਨੂੰ ਕਾਬੂ ਕਰ ਲਿਆ। ਪੁਲਿਸ ਨੇ ਜਦੋ ਗੱਡੀ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ 40 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ। ਪੁਲਿਸ ਨੇ ਗੱਡੀ ਅਤੇ ਚੂਰਾ ਪੋਸਤ ਆਪਣੇ ਕਬਜੇ ਵਿੱਚ ਲੈ ਕੇ ਗੱਡੀ ਚ' ਸਵਾਰ ਚਾਰੇ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ। ਏ ਐਸ ਆਈ ਗੁਰਿੰਦਰ ਸਿੰਘ ਨੇ ਦੱਸਿਆ ਕਿ ਫੜੇ ਗਏ ਕਥਿਤ ਦੋਸ਼ੀਆਂ ਵਿੱਚ ਅੰਗਰੇਜ ਸਿੰਘ, ਬਲਰਾਜ ਸਿੰਘ, ਫਕੀਰ ਸਿੰਘ ਅਤੇ ਹਰਮਿੰਦਰ ਸਿੰਘ ਵਾਸੀ ਗੁਰੂਸਰ ਜਗਾ ਸ਼ਾਮਿਲ ਸਨ। ਸੀ ਆਈ ਏ ਸਟਾਫ 02 ਦੀ ਟੀਮ ਨੇ ਚਾਰੇ ਲੋਕਾਂ ਨੂੰ ਥਾਣਾ ਤਲਵੰਡੀ ਸਾਬੋ ਵਿਖੇ ਮਾਮਲਾ ਦਰਜ ਕਰਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

No comments:

Post Top Ad

Your Ad Spot