ਬੇਰੁਜ਼ਗਾਰ ਅਧਿਆਪਕਾਂ ਨੂੰ ਜਲਦੀ ਨਿਯੁਕਤੀ ਪੱਤਰ ਦੇਣ ਦੀ ਮੰਗ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Sunday, 1 April 2018

ਬੇਰੁਜ਼ਗਾਰ ਅਧਿਆਪਕਾਂ ਨੂੰ ਜਲਦੀ ਨਿਯੁਕਤੀ ਪੱਤਰ ਦੇਣ ਦੀ ਮੰਗ

ਨਹੀਂ ਤਾਂ ਕੀਤਾ ਜਾਵੇਗਾ ਸੰਘਰਸ਼ ਦਾ ਐਲਾਨ- ਸਮੂਹ ਬੇਰੁਜ਼ਗਾਰ ਅਧਿਆਪਕ
 
ਤਲਵੰਡੀ ਸਾਬੋ, 1 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਬੀ. ਐਡ ਅਧਿਆਪਕ ਯੋਗਤਾ ਪ੍ਰੀਖਿਆ  ਅਤੇ  ਸਬਜੈਕਟ ਟੈਸਟ ਪਾਸ  3582 ਮਾਸਟਰ ਕਾਡਰ ਬੇਰੁਜ਼ਗਾਰ ਅਧਿਆਪਕ ਪੰਜਾਬ ਦੀ ਮੀਟਿੰਗ ਟੀਚਰਜ਼ ਹੋਮ ਬਠਿੰਡਾ ਵਿਖੇ ਹੋਈ। ਇਸ ਮੀਟਿੰਗ ਵਿੱਚ ਅਧਿਆਪਕ ਭਰਤੀ ਵਿਚ ਚੁਣੇ ਗਏ ਵੱਖ-ਵੱਖ ਵਿਸ਼ਿਆਂ ਦੇ ਬਠਿੰਡਾ, ਮਾਨਸਾ, ਫਰੀਦਕੋਟ, ਮੋਗਾ ਆਦਿ ਜ਼ਿਲ੍ਹਿਆਂ ਤੋਂ  ਯੋਗ ਉਮੀਦਵਾਰ ਸ਼ਾਮਿਲ ਹੋਏ। ਇਸ ਮੀਟਿੰਗ ਵਿੱਚ ਪਹੁੰਚੇ ਸਮੂਹ 3582 ਬੇਰੁਜ਼ਗਾਰ ਅਧਿਆਪਕਾਂ ਨੇ ਚੱਲ ਰਹੀ ਮਾਸਟਰ ਕਾਡਰ ਦੀ ਭਰਤੀ ਨਾਲ ਸਬੰਧਿਤ ਵੱਖ-ਵੱਖ ਪਹਿਲੂਆਂ ‘ਤੇ ਵਿਚਾਰ ਚਰਚਾ ਕੀਤੀ। ਇਨ੍ਹਾਂ ਪਹਿਲੂਆਂ ਵਿੱਚ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵਿੱਚ ਹੋ ਰਹੀ ਦੇਰੀ, ਹਿੰਦੀ ਅਤੇ ਅੰਗਰੇਜ਼ੀ ਵਿਸ਼ੇ ਦੀ ਸਟੇਅ  ਲੱਗਣ ਕਾਰਨ ਨਤੀਜਾ ਨਾ ਐਲਾਨੇ ਜਾਣਾ, ਸਬ-ਕੈਟਾਗਿਰੀਆਂ ਵਿੱਚ ਖਾਲੀ ਰਹਿ ਗਈਆਂ ਸੀਟਾਂ ਦੀ ਨਿਯਮਾਂ ਅਨੁਸਾਰ  ਡੀ-ਰਿਜ਼ਰਵੇਸ਼ਨ ਸਬੰਧੀ ਆਦਿ ਸ਼ਾਮਿਲ ਸਨ ।
ਇਸ ਮੌਕੇ ਮੀਡੀਆ ਨੂੰ ਦਿੱਤੇ ਪ੍ਰੈੱਸ ਨੋਟ ਵਿਚ ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਨੇ ਦੱਸਿਆ ਕਿ ਇਹ ਅਧਿਆਪਕਾਂ ਦੀ ਭਰਤੀ ਸਤੰਬਰ 2017 ਵਿੱਚ  ਵਿਗਿਆਪਤ ਹੋਈ ਸੀ ਜਿਸ ਦੇ ਵਿਸ਼ਾਵਾਰ ਟੈਸਟ 8, 9, 10 ਦਸੰਬਰ ਨੂੰ ਹੋਏ ਸਨl ਇਨ੍ਹਾਂ ਵਿਸ਼ਾਵਾਰਾਂ ਟੈਸਟਾਂ ਉਪਰੰਤ ਇਸ ਦੇ ਨਤੀਜੇ ਐਲਾਨੇ ਗਏ ਅਤੇ ਯੋਗ ਉਮੀਦਵਾਰਾਂ ਦੀ ਸਕਰੂਟਨੀ ਜਨਵਰੀ ਵਿੱਚ ਹੋ ਚੁੱਕੀ ਹੈ ਅਤੇ ਨਿਯੁਕਤੀ ਪੱਤਰ ਦੇਣ ਵਿੱਚ ਵਿਭਾਗ ਵੱਲੋਂ ਦੇਰੀ ਕੀਤੀ ਜਾ ਰਹੀ ਹੈl ਇਸ ਸਬੰਧੀ ਉਹ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਇਸ ਤੋਂ ਪਹਿਲਾਂ ਲਿਖਤੀ ਰੂਪ ਵਿਚ ਮੰਗ ਪੱਤਰ ਵੀ ਸੌਂਪ ਚੁੱਕੇ ਹਨ l ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਨੇ ਦੱਸਿਆ ਕਿ ਇਹ ਅਧਿਆਪਕ ਪ੍ਰਾਈਵੇਟ ਕਾਲਜਾਂ ਸਕੂਲਾਂ ਵਿੱਚ ਨੌਕਰੀ ਕਰ ਰਹੇ ਹਨ ਅਤੇ ਸਰਕਾਰੀ ਨੌਕਰੀ ਵਿੱਚ ਚੁਣੇ ਜਾਣ ਤੋਂ ਬਾਅਦ ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਨੂੰ ਸਬੰਧਿਤ ਸੰਸਥਾਵਾਂ ਅੱਗੇ ਰੱਖਣ ਤੋਂ ਮਨ੍ਹਾ ਕਰ ਰਹੀਆਂ ਹਨl ਜਿਸ ਨਾਲ ਇਨ੍ਹਾਂ ਅਧਿਆਪਕਾਂ ਨੂੰ ਪੜ੍ਹ ਲਿਖ ਕੇ ਵੀ ਬੇਰੁਜ਼ਗਾਰੀ ਦਾ ਸੰਤਾਪ ਹੰਢਾਉਣਾ ਪੈ ਰਿਹਾ ਹੈl ਦੂਜੇ ਪਾਸੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵੀ ਅਪਰੈਲ ਤੋਂ ਨਵਾਂ ਵਿੱਦਿਅਕ ਸੈਸ਼ਨ ਸ਼ੁਰੂ ਹੋ ਰਿਹਾ ਹੈ ਜਿੱਥੇ ਕਿ ਅਧਿਆਪਕਾਂ ਦੀ ਬਹੁਤ ਜ਼ਿਆਦਾ ਜ਼ਰੂਰਤ ਹੈl ਇਸ ਨੂੰ ਮੁੱਖ ਰੱਖਕੇ ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਨਵੇਂ ਸੈਸ਼ਨ ਵਿੱਚ ਨਿਯੁਕਤੀ ਪੱਤਰ ਦੇ ਕੇ ਸਕੂਲਾਂ ਵਿੱਚ ਭੇਜਿਆ ਜਾਵੇ ਤਾਂ ਜੋ ਸਰਕਾਰੀ ਸਕੂਲ ਵਿੱਚ ਪੜ੍ਹ ਰਹੇ ਗ਼ਰੀਬਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਕੋਈ ਨੁਕਸਾਨ ਨਾ ਹੋ ਸਕੇ ਅਤੇ ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਮਿਲ ਸਕੇ l ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਇਨ੍ਹਾਂ ਅਧਿਆਪਕਾਂ ਨੂੰ ਸਮੇਂ ਸਿਰ ਨਿਯੁਕਤੀ ਪੱਤਰ ਨਾ ਦਿੱਤੇ ਗਏ ਤਾਂ ਇਨ੍ਹਾਂ ਵੱਲੋਂ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾl
ਇਸ ਮੌਕੇ ਸ਼ੁਭਦੀਪ ਸਿੰਘ, ਕੁਲਵਿੰਦਰ ਸਿੰਘ, ਜਗਜੀਤ ਸਿੰਘ, ਹਰਜੀਤ ਸਿੰਘ, ਰਵਿੰਦਰ ਸਿੰਘ, ਵੀਰਪਾਲ ਕੌਰ, ਹਰਪ੍ਰੀਤ ਕੌਰ, ਹਰਪਾਲ ਕੌਰ, ਰੇਖਾ ਰਾਣੀ, ਰਮਨਦੀਪ ਕੌਰ, ਅਮਨਦੀਪ ਕੌਰ, ਕਰਮਜੀਤ ਕੌਰ, ਸੁਖਜੀਤ ਕੌਰ ਅਤੇ ਰਾਜਵੀਰ ਸਿੰਘ ਆਦਿ ਮੌਜੂਦ ਸਨ।

No comments:

Post Top Ad

Your Ad Spot