ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਬੀ.ਏ. ਸਮੈਸਟਰ ਪੰਜਵਾ ਦਾ ਨਤੀਜਾ ਸ਼ਾਨਦਾਰ ਰਿਹਾ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Friday, 27 April 2018

ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਬੀ.ਏ. ਸਮੈਸਟਰ ਪੰਜਵਾ ਦਾ ਨਤੀਜਾ ਸ਼ਾਨਦਾਰ ਰਿਹਾ

ਜਲੰਧਰ 27 ਅਪ੍ਰੈਲ (ਜਸਵਿੰਦਰ ਆਜ਼ਾਦ)- ਪਿਛਲੇ ਦਿਨੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਲੋਂ ਬੀ.ਏ. ਸਮੈਸਟਰ ਪੰਜਵਾ ਦਾ ਨਤੀਜਾ ਐਲਾਨਿਆ ਗਿਆ।ਜਿਸ ਵਿੱਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ, ਮੁਕੰਦਪੁਰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਤੀਜਾ ਸ਼ਾਨਦਾਰ ਰਿਹਾ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਗੁਰਜੰਟ ਸਿੰਘ ਨੇ ਦੱਸਿਆ ਕਿ ਕਾਲਜ ਵਿਦਿਆਰਥੀ ਮੁਹੰਮਦ ਆਰਿਫ਼ ਸਪੁੱਤਰ ਪ੍ਰੋ. ਸ਼ਮਸ਼ਾਦ ਅਲੀ ਨੇ 67.5 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਪਹਿਲਾ, ਵਿਦਿਆਰਥਣ ਹਰਜੋਤ ਕੌਰ ਸਪੁੱਤਰੀ ਸ. ਦੀਦਾਰ ਸਿੰਘ ਨੇ 64.75 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਕਿਰਨਜੀਤ ਕੌਰ ਸਪੁੱਤਰੀ ਸ. ਗੁਰਕਮਲਜੀਤ ਸਿੰਘ ਨੇ 63.25 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਲਈ ਉਨ੍ਹਾਂ ਨੇ ਵਿਭਾਗ ਦੇ ਮੁਖੀ ਪੋz. ਸ਼ਮਸ਼ਾਦ ਅਲੀ, ਡਾ. ਚਰਨਜੀਤ ਕੌਰ, ਪ੍ਰੋ. ਜਗਵਿੰਦਰ ਸਿੰਘ, ਪ੍ਰੋ. ਰੁਪਿੰਦਰ ਸਿੰਘ ਅਤੇ ਸਮੂਹ ਪ੍ਰਾਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ।ਕਾਲਜ ਦੇ ਬਾਨੀ ਚੇਅਰਮੈਨ ਸ. ਗੁਰਚਰਨ ਸਿੰਘ ਸ਼ੇਰਗਿੱਲ ਅਤੇ ਸ. ਸੁਰਿੰਦਰ ਸਿੰਘ ਢੀਂਡਸਾ ਨੇ ਆਰਟਸ ਵਿਭਾਗ ਦੇ ਪ੍ਰਾਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੀ ਸ਼ਲਾਘਾ ਕੀਤੀ।

No comments:

Post Top Ad

Your Ad Spot