ਵਿਸਾਖੀ ਜੋੜ ਮੇਲੇ ਦੀਆਂ ਸਾਰੀਆਂ ਤਿਆਰੀਆਂ ਹੋਈਆਂ ਮੁਕੰਮਲ-ਸ਼੍ਰੋਮਣੀ ਕਮੇਟੀ ਮੈਂਬਰ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Tuesday, 10 April 2018

ਵਿਸਾਖੀ ਜੋੜ ਮੇਲੇ ਦੀਆਂ ਸਾਰੀਆਂ ਤਿਆਰੀਆਂ ਹੋਈਆਂ ਮੁਕੰਮਲ-ਸ਼੍ਰੋਮਣੀ ਕਮੇਟੀ ਮੈਂਬਰ

ਤਲਵੰਡੀ ਸਾਬੋ, 10 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਮਨਾਏ ਜਾ ਰਹੇ ਜੋੜਮੇਲੇ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸੰਗਤਾਂ ਨੂੰ ਕਿਸੇ ਕਿਸਮ ਦੀ ਵੀ ਦਿੱਕਤ ਪੇਸ਼ ਨਹੀ ਆਉਣ ਦਿੱਤੀ ਜਾਵੇਗੀ।ਉਕਤ ਜਾਣਕਾਰੀ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਇਕੱਤਰਤਾ ਉਪਰੰਤ ਇੱਥੇ ਡਿਊਟੀ ਵਿੱਚ ਲੱਗੇ ਹਲਕਾ ਜੋਗਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਝੱਬਰ ਨੇ ਦਿੱਤੀ।
ਉਨਾਂ ਕਿਹਾ ਕਿ ਦੇਸ਼ ਵਿਦੇਸ਼ ਤੋਂ ਪੁੱਜਣ ਵਾਲੀ ਸੰਗਤ ਲਈ ਰਹਿਣ ਤੋਂ ਲੈ ਕੇ ਲੰਗਰ ਆਦਿ ਦੇ ਪ੍ਰਬੰਧ ਕੀਤੇ ਗਏ ਹਨ।ਉਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਮੌਕੇ ਧਾਰਮਿਕ ਦੀਵਾਨ ਸਜਾਏ ਜਾਣਗੇ ਤੇ ਉਕਤ ਪ੍ਰਬੰਧਾਂ ਦੀ ਅਗਵਾਈ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਰਨਗੇ।ਉਨਾਂ ਕਿਹਾ ਕਿ ਜੋੜ ਮੇਲੇ ਮੌਕੇ ਪਿੰਡਾਂ ਵਿੱਚੋਂ ਪਹੁੰਚ ਕੇ ਲੰਗਰ ਅਤੇ ਪਾਣੀ ਦੀਆਂ ਛਬੀਲਾਂ ਲਾਉਣ ਦੀਆਂ ਚਾਹਵਾਨ ਸੰਗਤਾਂ ਨੂੰ ਥਾਵਾਂ ਅਲਾਟ ਕਰ ਦਿੱਤੀਆਂ ਗਈਆਂ ਹਨ ਤੇ ਸਾਰੇ ਜੋੜ ਮੇਲੇ ਦੇ ਫਾਈਨਲ ਪ੍ਰਬੰਧਾਂ ਦਾ ਨਿਰੀਖਣ ਸ਼ੋ੍ਰੋਮਣੀ ਕਮੇਟੀ ਮੈਂਬਰ ਤੇ ਅਧਿਕਾਰੀ ਕਰ ਰਹੇ ਹਨ ਤਾਂ ਕਿ ਕੋਈ ਕਮੀ ਪੇਸ਼ੀ ਨਾ ਰਹਿ ਜਾਵੇ। ਇਸ ਮੌਕੇ ਉਨਾਂ ਨਾਲ ਭਾਈ ਅਮਰੀਕ ਸਿੰਘ ਕੋਟਸ਼ਮੀਰ, ਭਾਈ ਸੁਰਜੀਤ ਸਿੰਘ ਰਾਏਪੁਰ ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ, ਭਾਈ ਕਰਨ ਸਿੰਘ ਮੈਨੇਜਰ ਤਖਤ ਸਾਹਿਬ, ਭਾਈ ਸਤਨਾਮ ਸਿੰਘ ਝੱਬਰ ਆਦਿ ਹਾਜਿਰ ਸਨ।

No comments:

Post Top Ad

Your Ad Spot