ਇਰਾਕ ਵਿਚ ਮਾਰੇ ਗਏ ਕੁਲਵੰਤ ਰਾਏ ਦਾ ਅੰਤਿਮ ਸਸਕਾਰ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Tuesday, 3 April 2018

ਇਰਾਕ ਵਿਚ ਮਾਰੇ ਗਏ ਕੁਲਵੰਤ ਰਾਏ ਦਾ ਅੰਤਿਮ ਸਸਕਾਰ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ.ਨੇ ਪੰਜਾਬ ਸਰਕਾਰ ਦੀ ਤਰਫ਼ੋਂ ਦਿੱਤੀ ਸਰਧਾਂਜ਼ਲੀ
ਢੱਡਾ (ਜਲੰਧਰ) 03 ਅਪ੍ਰੈਲ (ਜਸਵਿੰਦਰ ਆਜ਼ਾਦ)- ਇਰਾਕ ਵਿਚ ਮਾਰੇ ਗਏ ਜਲੰਧਰ ਦੇ ਪਿੰਡ ਢੱਡਾ ਦੇ ਵਾਸੀ ਸ੍ਰੀ ਕੁਲਵੰਤ ਰਾਏ ਦਾ ਅੱਜ ਉਨਾਂ ਦੇ ਜੱਦੀ ਪਿੰਡ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਦੀ ਤਰਫ਼ੋਂ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਜਲੰਧਰ ਦਿਹਾਤੀ ਦੇ ਐਸ.ਐਸ.ਪੀ.ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਇਸ ਔਖੀ ਘੜੀ ਵਿੱਚ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਉਨਾਂ ਕਿਹਾ ਕਿ ਆਪਣੇ ਚਹੇਤਿਆਂ ਦਾ ਵਿਦੇਸ਼ੀ ਧਰਤੀ 'ਤੇ ਮਾਰੇ ਜਾਣਾ ਬਹੁਤ ਅਸਹਿ ਤੇ ਅਕਹਿ ਹੈ । ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਇਸ ਦੁੱਖ ਦੀ ਘੜੀ ਵਿਚ ਪੀੜਤ ਪਰਿਵਾਰ ਦੇ ਨਾਲ ਹੈ ਅਤੇ ਪੰਜਾਬ ਸਰਕਾਰ ਦੀ ਤਰਫ਼ੋਂ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।
ਉਨਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਇਰਾਕ ਵਿੱਚ ਮਾਰੇ ਗਏ ਭਾਰਤੀਆਂ ਦੀਆਂ ਅਸਥੀਆਂ ਦੇਸ਼ ਲਿਆਉਣ ਲਈ ਵਡੇਰੇ ਯਤਨ ਕੀਤੇ ਗਏ ਤਾਂ ਜੋ ਪੀੜਤ ਪਰਿਵਾਰ ਉਨਾਂ ਦੀ ਅੰਤਿਮ ਰਸਮਾਂ ਪੂਰੀਆਂ ਕਰ ਸਕਣ। ਉਨਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਤੇ ਪਿਛੇ ਪਰਿਵਾਰ ਨੂੰ ਭਾਨਾ ਮੰਨਣ ਦਾ ਬਲ ਬਖਸ਼ੇ। ਇਸ ਮੌਕੇ 'ਤੇ ਡਿਪਟੀ ਕਮਿਸ਼ਨਰ ਵਲੋਂ ਸ੍ਰੀ ਕੁਲਵੰਤ ਰਾਏ ਦਾ ਮੌਤ ਦਾ ਸਰਟੀਫਿਕੇਟ ਵੀ ਪਰਿਵਾਰ ਨੂੰ ਸੌਂਪਿਆ ਗਿਆ। ਇਸ ਮੌਕੇ ਮੁੱਖ ਤੌਰ 'ਤੇ ਡੀ.ਐਸ.ਪੀ.ਗੁਰਵਿੰਦਰ ਸਿੰਘ, ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਕੁਲਵੰਤ ਰਾਏ ਦੀ ਅੰਤਿਮ ਯਾਤਰਾ ਵਿਚ ਸ਼ਾਮਿਲ ਹੋਏ।

No comments:

Post Top Ad

Your Ad Spot