ਤਲਵੰਡੀ ਸਾਬੋ ਦੇ ਕਾਂਗਰਸ ਬਲਾਕ ਪ੍ਰਧਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਕੀਤੀ ਪਸ਼ੂ ਪਾਲਣ ਮੰਤਰੀ ਸ. ਬਲਵੀਰ ਸਿੰਘ ਸਿੱਧੂ ਨਾਲ ਮੁਲਾਕਾਤ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Sunday, 22 April 2018

ਤਲਵੰਡੀ ਸਾਬੋ ਦੇ ਕਾਂਗਰਸ ਬਲਾਕ ਪ੍ਰਧਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਕੀਤੀ ਪਸ਼ੂ ਪਾਲਣ ਮੰਤਰੀ ਸ. ਬਲਵੀਰ ਸਿੰਘ ਸਿੱਧੂ ਨਾਲ ਮੁਲਾਕਾਤ

ਤਲਵੰਡੀ ਸਾਬੋ, 22 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਪੰਜਾਬ ਸਰਕਾਰ ਵੱਲੋਂ ਮੰਤਰੀ ਮੰਡਲ ਵਿੱਚ ਵਿਸਥਾਰ ਦੌਰਾਨ ਐੱਸ. ਏ. ਐੱਸ ਨਗਰ ਮੁਹਾਲੀ ਤੋਂ ਐੱਮ. ਐੱਲ. ਏ. ਸ. ਬਲਵੀਰ ਸਿੰਘ ਸਿੱਧੂ ਨੂੰ ਪਸ਼ੂ ਪਾਲਣ ਵਿਭਾਗ ਦਾ ਮੰਤਰੀ ਬਣਾਏ ਜਾਣ 'ਤੇ ਹਲਕੇ ਦੇ ਕਾਂਗਰਸੀਆਂ ਅੰਦਰ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ।ਇਸ ਦੇ ਸਬੰਧ ਵਿੱਚ ਤਲਵੰਡੀ ਸਾਬੋ ਤੋਂ ਬਲਾਕ ਪ੍ਰਧਾਨ ਸ. ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਉਹਨਾਂ ਦੇ ਨਿਵਾਸ ਸਥਾਨ 'ਤੇ ਪਹੁੰਚ ਕੇ ਸ. ਬਲਵੀਰ ਸਿੰਘ ਸਿੱਧੂ ਨੂੰ ਪਸ਼ੂ ਪਾਲਣ ਮੰਤਰੀ ਬਣਨ 'ਤੇ ਵਧਾਈ ਦਿੰਦਿਆਂ ਫੁੱਲਾਂ ਦਾ ਗੁਲਦਸਤਾ ਭੇਂਟ ਕੀਤਾ।
ਆਪਣੀ ਸਮੁੱਚੀ ਟੀਮ ਨਾਲ ਨਵੇਂ ਪਸ਼ੂ ਪਾਲਣ ਮੰਤਰੀ ਕੋਲ ਪਹੁੰਚੇ ਸ. ਕ੍ਰਿਸ਼ਨ ਸਿੰਘ ਭਾਗੀਵਾਂਦਰ ਅਤੇ ਅੰਮ੍ਰਿਤਪਾਲ ਕਾਕਾ ਨੇ ਸ. ਸਿੱਧੂ ਨਾਲ ਹਲਕਾ ਤਲਵੰਡੀ ਸਾਬੋ ਦੀਆਂ ਕੁੱਝ ਸਮੱਸਿਆਵਾਂ ਬਾਰੇ ਵੀ ਚਰਚਾ ਕੀਤੀ ਜਿਸ ਦੌਰਾਨ ਸ. ਸਿੱਧੂ ਨੇ ਬਲਾਕ ਪ੍ਰਧਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੂੰ ਹਲਕੇ ਦੀਆਂ ਸਮੱਸਿਆਵਾਂ ਦੂਰ ਕਰਨ ਸਬੰਧੀ ਸਰਕਾਰ ਤੱਕ ਉਹਨਾਂ ਦੀ ਅਵਾਜ਼ ਪਹੁੰਚਾਉਣ ਦਾ ਵਾਅਦਾ ਕੀਤਾ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ. ਸਿੱਧੂ ਬਹੁਤ ਹੀ ਵਧੀਆ ਸੁਭਾਅ ਦੇ ਵਿਅਕਤੀ ਹਨ ਅਤੇ ਉਹਨਾਂ ਨੇ ਹਲਕੇ ਦੀਆਂ ਸਮੱਸਿਆਵਾਂ ਨੂੰ ਪੂਰੀ ਗ਼ੌਰ ਨਾਲ ਸੁਣ ਕੇ ਸਮੱਸਿਆਵਾਂ ਦੂਰ ਕਰਵਾਉਣ ਦਾ ਭਰੋਸਾ ਦਿੱਤਾ ਹੈ।

No comments:

Post Top Ad

Your Ad Spot