ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਨੇ ਪ੍ਰੀ ਪ੍ਰਾਇਮਰੀ ਕਲਾਸਾਂ ਲਈ ਸਮੱਗਰੀ ਕੀਤੀ ਜਾਰੀ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Friday, 27 April 2018

ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਨੇ ਪ੍ਰੀ ਪ੍ਰਾਇਮਰੀ ਕਲਾਸਾਂ ਲਈ ਸਮੱਗਰੀ ਕੀਤੀ ਜਾਰੀ

ਤਲਵੰਡੀ ਸਾਬੋ, 27 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਬਲਾਕ ਰਿਸੋਰਸ ਸੈਂਟਰ ਤਲਵੰਡੀ ਸਾਬੋ ਵਿਖੇ ਅੱਜ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ  ਸ. ਜਗਜੀਤ ਸਿੰਘ ਚੀਮਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਦੀ ਪ੍ਰਿੰਸੀਪਲ ਕੁਲਵਿੰਦਰਜੀਤ ਕੌਰ ਅਤੇ 'ਪੜ੍ਹੋ ਪੰਜਾਬ, ਪੜਾਓ ਪੰਜਾਬ' ਟੀਮ ਵੱਲੋਂ ਪ੍ਰੀ ਪ੍ਰਾਇਮਰੀ ਜਮਾਤਾਂ ਲਈ ਸਮੱਗਰੀ ਜਾਰੀ ਕੀਤੀ ਗਈ। ਜਾਣਕਾਰੀ ਦਿੰਦਿਆਂ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਜਗਜੀਤ ਸਿੰਘ ਚੀਮਾ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਸਿੱਖਿਆ ਸੁਧਾਰਾਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਪ੍ਰੀ ਪ੍ਰਾਇਮਰੀ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਹਨ। ਜਿਨਾਂ ਲਈ ਪੜ੍ਹਨ ਪੜਾਉਣ ਸਮੱਗਰੀ ਬਲਾਕ ਵਿੱਚ ਪੁੱਜ ਚੁੱਕੀ ਹੈ ਜੋ ਜਲਦੀ ਸਕੂਲਾਂ ਵਿੱਚ ਪੁੱਜਦੀ ਕਰ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਇਸ ਸਮੱਗਰੀ ਦੀ ਸਹਾਇਤਾ ਨਾਲ ਖੇਡ ਵਿਧੀ ਰਾਹੀਂ ਬੱਚਿਆਂ ਨੂੰ ਸਕੂਲੀ ਸਿੱਖਿਆ ਨਾਲ ਜੋੜਿਆ ਜਾਵੇਗਾ। ਇਸ ਮੌਕੇ 'ਪੜ੍ਹੋ ਪੰਜਾਬ, ਪੜਾਓ ਪੰਜਾਬ' ਦੀ ਟੀਮ ਵਿੱਚੋਂ ਸੁਖਪਾਲ ਸਿੰਘ, ਕੁਲਦੀਪ ਕੁਮਾਰ, ਰਤਨਜੀਤ ਸਿੰਘ, ਪ੍ਰਦੀਪ ਸਿੰਘ, ਮੇਜਰ ਸਿੰਘ, ਜਸਵਿੰਦਰ ਸਿੰਘ ਹੈੱਡ ਟੀਚਰ, ਗੋਬਿੰਦ ਰਾਮ ਲਹਿਰੀ, ਸੀ. ਐੱਚ. ਟੀ ਗੁਰਵਿੰਦਰ ਸਿੰਘ, ਐੱਚ. ਟੀ ਰਣਬੀਰ ਸਿੰਘ, ਅਜੈ ਕੁਮਾਰ, ਕੁਲਦੀਪ ਕੁਮਾਰ, ਪ੍ਰਦੀਪ ਕੁਮਾਰ ਅਤੇ ਹੋਰ ਅਧਿਆਪਕ ਹਾਜਰ ਸਨ।

No comments:

Post Top Ad

Your Ad Spot