ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਅਧੀਨ ਚੱਲ ਰਹੀਆਂ ਸਕੀਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Friday, 13 April 2018

ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਅਧੀਨ ਚੱਲ ਰਹੀਆਂ ਸਕੀਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ

  • ਸਮੂਹ ਬੀ:ਪੀ:ਡੀ:ਓਜ਼ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਦੇ ਫਾਰਮਾਂ ਨੂੰ ਤੁਰੰਤ ਕਰਨ ਆਨ ਲਾਈਨ-ਡਿਪਟੀ ਕਮਿਸ਼ਨਰ
ਜੰਡਿਆਲਾ ਗੁਰੂ 13 ਅਪ੍ਰੈਲ (ਕੰਵਲਜੀਤ ਸਿੰਘ, ਪ੍ਰਗਟ ਸਿੰਘ)- ਸ੍ਰ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਅੱਜ ਜਿਲਾ ਪ੍ਰੀਸ਼ਦ ਹਾਲ ਵਿਖੇ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਅਧੀਨ ਚੱਲ ਰਹੀਆਂ ਵੱਖ ਵੱਖ ਸਕੀਮਾਂ ਜਿਵੇਂ ਪੀਣ ਵਾਲਾ ਪਾਣੀ, ਬਿਜਲੀ ਕੁਨੈਕਸ਼ਨ, ਉਜਵਲਾ ਯੋਜਨਾ, ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ, ਤੇਜਾਬੀ ਹਮਲੇ ਨਾਲ ਪੀੜਤ ਪਰਿਵਾਰਾਂ ਨੂੰ ਮੁਆਵਜਾ ਦੇਣ ਸਬੰਧੀ, ਆਟਾ ਦਾਲ ਸਕੀਮ, ਅਸ਼ੀਰਵਾਦ ਸਕੀਮ, ਪੈਨਸ਼ਨ ਸਕੀਮ, ਗਰੀਬਾਂ ਨੂੰ 5-5 ਮਰਲੇ ਦੇ ਪਲਾਟ ਆਦਿ ਦਾ ਜਾਇਜਾ ਲਿਆ ਗਿਆ। ਇਸ ਮੌਕੇ ਸ੍ਰ ਸੰਘਾ ਨੇ ਕਿਹਾ ਕਿ ਸਰਕਾਰ ਵੱਲੋਂ ਬਣਾਏ ਗਏ ਮਹਾਤਮਾ ਗਾਂਧੀ ਸਰਬੱਤ ਵਿਕਾਸ ਪੋਰਟਲ ਤੇ ਲਾਭਪਾਤਰੀਆਂ ਦੇ ਫਾਰਮਾਂ ਨੂੰ ਤੁਰੰਤ ਆਨ ਲਾਈਨ ਕਰਨ ਲਈ ਆਖਿਆ। ਉਨਾ ਨੇ ਮੀਟਿੰਗ ਵਿੱਚ ਹਾਜ਼ਰ ਸਾਰੇ ਬੀ:ਡੀ:ਪੀ:ਓਜ਼ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਵੱਖ ਵੱਖ ਭਲਾਈ ਸਕੀਮਾਂ ਦੇ ਫਾਰਮ ਤੁਰੰਤ ਆਨ ਲਾਈਨ ਕਰਨ ਤਾਂ ਜੋ ਵੱਖ ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾਂਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਲਾਭਪਾਤਰੀਆਂ ਤੱਕ ਪੁੱਜ ਸਕੇ। ਉਨਾ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ। ਕਿ ਇਕ ਹਫਤੇ ਦੇ ਅੰਦਰ ਅੰਦਰ ਯੋਗ ਲਾਭਪਾਤਰੀਆਂ ਨੂੰ ਭਲਾਈ ਸਕੀਮਾਂ ਦਾ ਲਾਭ ਪੁੱਜ ਜਾਣਾ ਚਾਹੀਦਾ ਹੈ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਵਿੰਦਰ ਸਿੰਘ, ਸਹਾਇਕ ਕਮਿਸ਼ਨਰ ਜਨਰਲ ਮੈਡਮ ਅਲਕਾ ਕਾਲੀਆ, ਸ੍ਰੀ ਨਿਤਿਸ਼ ਸਿੰਗਲਾ, ਸ੍ਰੀ ਵਿਕਸ ਹੀਰਾ, ਸ੍ਰੀ ਰਵਿੰਦਰ ਸਿੰਘ ਅਰੋੜਾ, ਸਾਰੇ ਐਸ:ਡੀ:ਐਮਜ਼, ਸ੍ਰ ਹਰਦੀਪ ਸਿੰਘ ਘਈ ਸਿਵਲ ਸਰਜਨ ਅੰਮ੍ਰਿਤਸਰ, ਸ੍ਰ ਗੁਰਪ੍ਰੀਤ ਸਿੰਘ ਗਿੱਲ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ, ਸ੍ਰ ਨਰਿੰਦਰ ਸਿੰਘ ਪਨੂੰ ਸਮਾਜ ਭਲਾਈ ਅਫਸਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

No comments:

Post Top Ad

Your Ad Spot