ਆਂਗਣਵਾੜੀ ਮੁਲਾਜ਼ਮਾਂ ਵੱਲੋਂ ਹੱਕੀ ਮੰਗਾਂ ਨੂੰ ਲੈ ਕੇ ਮਜ਼ਦੂਰ ਦਿਵਸ ਮੌਕੇ ਕਾਲ਼ੀਆਂ ਝੰਡੀਆਂ ਲੈ ਕੇ ਕੀਤਾ ਜਾਵੇਗਾ ਰੋਸ ਮਾਰਚ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Friday, 27 April 2018

ਆਂਗਣਵਾੜੀ ਮੁਲਾਜ਼ਮਾਂ ਵੱਲੋਂ ਹੱਕੀ ਮੰਗਾਂ ਨੂੰ ਲੈ ਕੇ ਮਜ਼ਦੂਰ ਦਿਵਸ ਮੌਕੇ ਕਾਲ਼ੀਆਂ ਝੰਡੀਆਂ ਲੈ ਕੇ ਕੀਤਾ ਜਾਵੇਗਾ ਰੋਸ ਮਾਰਚ

ਤਲਵੰਡੀ ਸਾਬੋ, 27 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਆਂਗਣਵਾੜੀ ਮੁਲਾਜਮਾਂ ਦੀਆਂ ਆਪਣੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਬਲਾਕ ਪ੍ਰਧਾਨ ਸਤਵੰਤ ਕੌਰ ਵੱਲੋਂ ਖੇਤਰ ਦੀਆਂ ਆਂਗਣਵਾੜੀ ਮੁਲਾਜਮਾਂ ਨੂੰ ਆਪਣੇ ਸਘੰਰਸ਼ ਨੂੰ ਹੋਰ ਤੇਜ਼ ਕਰਨ ਲਈ ਲਾਮਬੰਦ ਕੀਤਾ ਗਿਆ। ਇਸ ਮੌਕੇ ਬਲਾਕ ਪ੍ਰਧਾਨ ਸਤਵੰਤ ਕੌਰ ਨੇ ਵਰਕਰਾਂ ਤੇ ਹੈਲਪਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 1 ਮਈ ਨੂੰ ਮਜਦੂਰ ਦਿਵਸ 'ਤੇ ਹੱਥਾਂ ਵਿੱਚ ਕਾਲੇ ਝੰਡੇ ਤੇ ਕਾਲੀਆਂ ਚੁੰਨੀਆਂ ਲੈ ਕੇ ਬਲਾਕ ਪੱਧਰ 'ਤੇ ਰੋਸ ਮਾਰਚ ਕੱਢ ਕੇ ਭੁੱਖ ਹੜਤਾਲ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ 6 ਮਈ ਨੂੰ ਕਾਂਗਰਸੀ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਕੇ ਕਾਂਗਰਸੀ ਆਗੂਆਂ ਦੇ ਘਰਾਂ ਅੱਗੇ ਭੁੱਖ ਹੜਤਾਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਪੰਜਾਬ ਸਰਕਾਰ ਟੱਸ ਤੋਂ ਮੱਸ ਨਾ ਹੋਈ ਤਾਂ 14 ਮਈ ਤੋਂ 19 ਮਈ ਤੱਕ ਕਾਂਗਰਸੀ ਮੰਤਰੀਆਂ ਦੇ ਘਰਾਂ ਅੱਗੇ ਭੁੱਖ ਹੜਤਾਲ ਅਤੇ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਗੁਆਂਢੀ ਸੂਬੇ ਹਰਿਆਣੇ ਦੀ ਤਰਜ 'ਤੇ ਮਾਣ ਭੱਤਾ ਦਿੱਤੇ ਜਾਣ ਦੇ ਨਾਲ ਸਿੱਖਿਆ ਵਿਭਾਗ ਨੇ ਆਂਗਣਵਾੜੀ ਸੈਂਟਰਾਂ ਦੇ ਜਿੰਨਾਂ ਬੱਚਿਆਂ ਨੂੰ ਪ੍ਰੀ-ਪ੍ਰਾਇਮਰੀ ਵਿੱਚ ਦਾਖਲ ਕੀਤਾ ਹੈ ਉਨ੍ਹਾਂ ਦੇ ਬੱਚੇ ਆਂਗਣਵਾੜੀ ਸੈਂਟਰ ਵਿੱਚ ਵਾਪਸ ਕੀਤੇ ਜਾਣ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕੀਤਾ ਤਾਂ ਸਘੰਰਸ਼ ਨੂੰ ਹੋਰ ਤੇਜ਼ ਕਰਨ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ। ਇਸ ਮੌਕੇ ਬਲਵੀਰ ਕੌਰ ਲਹਿਰੀ, ਜਸਵਿੰਦਰ ਕੌਰ ਤਲਵੰਡੀ, ਪਰਮਜੀਤ ਕੌਰ ਤਲਵੰਡੀ, ਸੁਰਜੀਤ ਕੌਰ ਬੰਗੀ, ਬਲਜੀਤ ਕੌਰ ਜੱਜਲ, ਬਲਵਿੰਦਰ ਕੌਰ ਜੱਜਲ, ਇੰਦਰਜੀਤ ਕੌਰ ਰਿੰਪੀ ਰਾਮਾਂ, ਕਰਮਜੀਤ ਕੌਰ ਮਾਹੀਨੰਗਲ, ਮਨਜੀਤ ਕੌਰ ਲਾਲੇਆਣਾ, ਸਵਰਨਜੀਤ ਕੌਰ ਸੇਖਪੁਰਾ ਸਮੇਤ ਵੱਡੀ ਗਿਣਤੀ ਵਿੱਚ ਵਰਕਰਾਂ ਤੇ ਹੈਲਪਰਾਂ ਮੌਜੂਦ ਸਨ।

No comments:

Post Top Ad

Your Ad Spot