ਜ਼ਿਲਾ ਬਠਿੰਡਾ 'ਚ ਕਰਜ਼ਾ ਮੁਆਫ਼ੀ ਦੇ ਦੂਜੇ ਪੜਾਅ ਹੇਠ 7213 ਕਿਸਾਨਾਂ ਦਾ 29.17 ਕਰੋੜ ਦਾ ਕਰਜ਼ਾ ਮੁਆਫ਼ ਕੀਤਾ ਗਿਆ-ਵਿੱਤ ਮੰਤਰੀ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Wednesday, 2 May 2018

ਜ਼ਿਲਾ ਬਠਿੰਡਾ 'ਚ ਕਰਜ਼ਾ ਮੁਆਫ਼ੀ ਦੇ ਦੂਜੇ ਪੜਾਅ ਹੇਠ 7213 ਕਿਸਾਨਾਂ ਦਾ 29.17 ਕਰੋੜ ਦਾ ਕਰਜ਼ਾ ਮੁਆਫ਼ ਕੀਤਾ ਗਿਆ-ਵਿੱਤ ਮੰਤਰੀ

  • ਸਤੰਬਰ -18 ਤੱਕ 10.45 ਲੱਖ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰ ਦਿੱਤੇ ਜਾਣਗੇ
  • ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤ ਨੂੰ ਸਮਰਪਿਤ ਹੈ
ਤਲਵੰਡੀ ਸਾਬੋ, 2 ਮਈ (ਗੁਰਜੰਟ ਸਿੰਘ ਨਥੇਹਾ)- ਪੰਜਾਬ ਸਰਕਾਰ ਵਲੋਂ ਸੂਬੇ ਭਰ ਦੇ ਕਿਸਾਨਾਂ ਨੂੰ ਖੁਸ਼ਹਾਲੀ ਦੇਣ ਲਈ ਕਰਜ਼ਾ ਮੁਆਫ਼ੀ ਸਕੀਮ ਤਹਿਤ ਦੂਜੇ ਪੜਾਅ ਹੇਠ ਜ਼ਿਲਾ ਬਠਿੰਡਾ ਦੇ ਅੱਜ 7213 ਕਿਸਾਨਾਂ ਨੂੰ ਰੁਪਏ 29.17 ਕਰੋੜ ਦੀ ਕਰਜ਼ਾ ਮੁਆਫ਼ੀ ਦਿੱਤੀ ਗਈ। ਜਿੱਥੇ ਪਿਛਲੀ ਸਰਕਾਰ ਕਿਸਾਨਾਂ ਨੂੰ ਕਰਜ਼ੇ ਤੋਂ ਕੋਈ ਵੀ ਰਾਹਤ ਨਾ ਦੇ ਸਕੀ ਉੱਥੇ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਨੇ ਕਿਸਾਨਾਂ ਦਾ ਕਰਜ਼ਾ ਆਪਣੇ ਸਿਰ ਲੈ ਕੇ ਉਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸਤੰਬਰ-18 ਤੱਕ ਸੂਬੇ ਦੇ ਸਾਰੇ 10.45 ਲੱਖ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰ ਦਿੱਤਾ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਵਿੱਤ ਮੰਤਰੀ ਪੰਜਾਬ ਸ਼੍ਰੀ ਮਨਪ੍ਰੀਤ ਬਾਦਲ ਨੇ ਜ਼ਿਲਾ ਪੱਧਰੀ ਕਰਜ਼ਾ ਮੁਆਫ਼ੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਉਨਾਂ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਸੀਮਾਂਤ ਕਿਸਾਨ ਜਿਨਾਂ ਨੇ ਸਹਿਕਾਰੀ ਬੈਂਕਾਂ ਤੋਂ 2 ਲੱਖ ਰੁਪਏ ਤੱਕ ਦੇ ਕਰਜ਼ੇ ਲਏ ਸਨ, ਉਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਪਹਿਲੇ ਪੜਾਅ ਹੇਠ ਜ਼ਿਲਾ ਬਠਿੰਡਾ ਦੀਆਂ 194 ਸਹਿਕਾਰੀ ਸੁਸਾਇਟੀਆਂ ਅਧੀਨ ਆਉਂਦੇ 12560 ਕਿਸਾਨਾਂ ਦਾ ਰੁਪਏ 38 ਕਰੋੜ 34 ਲੱਖ ਦਾ ਕਰਜ਼ਾ ਮੁਆਫ਼ ਕੀਤਾ ਗਿਆ ਸੀ। ਉਨਾਂ ਸਹਿਕਾਰੀ ਬੈਂਕਾਂ ਦੀ ਸਲਾਘਾ ਕਰਦਿਆਂ ਕਿਹਾ ਕਿ ਦੂਜੇ ਪੜਾਅ ਤਹਿਤ ਆਉਂਦੇ 7213 ਕਿਸਾਨਾਂ ਦੀ ਕਰਜ਼ਾ ਮੁਆਫ਼ੀ ਉਨਾਂ ਦੇ ਬੈਂਕ ਖਾਤਿਆਂ 'ਚ ਤਬਦੀਲ ਕਰ ਦਿੱਤੀ ਗਈ ਹੈ। ਸ਼੍ਰੀ ਬਾਦਲ ਨੇ ਕਿਹਾ ਕਿ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਲਈ ਪੰਜਾਬ ਸਰਕਾਰ ਨੇ ਵੱਖ-ਵੱਖ ਬੈਂਕਾਂ ਤੋਂ 10 ਹਜ਼ਾਰ ਕਰੋੜ ਦਾ ਕਰਜ਼ਾ ਲਿਆ ਹੈ ਤਾਂ ਜੋ ਕਿਸਾਨ ਭਰਾਵਾਂ ਦੀ ਮਦਦ ਕੀਤੀ ਜਾ ਸਕੇ। ਉਨਾਂ ਕਿਹਾ ਕਿ ਸੂਬੇ ਦੇ 10.45 ਲੱਖ ਕਿਸਾਨਾਂ ‘ਤੇ 10 ਹਜ਼ਾਰ ਕਰੋੜ ਦਾ ਕਰਜ਼ਾ ਹੈ ਇਸ 'ਚੋ ਰੁਪਏ 4 ਹਜ਼ਾਰ ਕਰੋੜ ਦਾ ਕਰਜ਼ਾ ਸਹਿਕਾਰੀ ਬੈਂਕਾਂ ਦਾ ਹੈ ਅਤੇ 6 ਹਜ਼ਾਰ ਕਰੋੜ ਦਾ ਕਰਜ਼ਾ ਹੋਰ ਸਰਕਾਰੀ ਅਤੇ ਗ਼ੈਰ ਸਰਕਾਰੀ ਬੈਂਕਾਂ ਦਾ ਹੈ।  ਸ਼੍ਰੀ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਸਿਰਫ਼ ਕਰਜ਼ੇ ਹੀ ਮੁਆਫ਼ ਨਹੀਂ ਕਰ ਰਹੇ ਬਲਕਿ ਕਿਸਾਨਾਂ ਦੇ ਬੱਚਿਆਂ ਨੂੰ ਵੱਖ-ਵੱਖ ਸਕੀਮਾਂ ਅਧੀਨ ਚੰਗੇਰੀ ਸਿੱਖਿਆ ਅਤੇ ਹੁਨਰ ਦੇ ਕੇ ਉਨਾਂ ਨੂੰ ਨੌਕਰੀ ਦਿਵਾਉਣ ਵੱਲ ਵੀ ਕੰਮ ਕਰ ਰਹੀ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਪੜਾਉਣ-ਲਿਖਾਉਣ ਅਤੇ ਇਸ ਕਾਬਲ ਬਣਾਉਣ ਕਿ ਜੇਕਰ ਉਹ ਖੇਤੀ ਕਰਨ ਤਾਂ ਉਸ 'ਚੋਂ ਵੱਧ ਤੋਂ ਵੱਧ ਮੁਨਾਫਾ ਕਰਨ ਜੇਕਰ ਉਹ ਨੌਕਰੀ ਕਰਨ ਤਾਂ ਉਸ 'ਚ ਵੀ ਉਚਾਈਆਂ 'ਤੇ ਜਾਣ।
ਉਨਾਂ ਪੱਤਰਕਾਰਾਂ ਦੇ ਇੱਕ ਸਵਾਲ ਦੇ ਜਵਾਬ ਦਿੰਦਿਆਂ ਕਿਹਾ ਕਿ 200 ਰੁਪਏ ਪ੍ਰਤੀ ਮਹੀਨਾ ਪ੍ਰੋਫੈਸ਼ਨਲ ਟੈਕਸ ਉਨਾਂ ਲੋਕਾਂ 'ਤੇ ਲਗਾਇਆ ਗਿਆ ਹੈ ਜਿਨਾਂ ਦੀ ਆਮਦਨ 33 ਹਜ਼ਾਰ ਰੁਪਏ ਪ੍ਰਤੀ ਮਹੀਨੇ ਤੋਂ ਵੱਧ ਹੈ। ਆਂਗਣਵਾੜੀ ਵਰਕਰਾਂ ਸਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਉਨਾਂ ਕਿਹਾ ਕਿ ਇਹ ਸਕੀਮ ਭਾਰਤ ਸਰਕਾਰ ਦੀ ਹੈ ਅਤੇ ਵਰਕਰਾਂ ਨੂੰ ਦਿੱਤੇ ਜਾਣ ਵਾਲੇ ਮਾਣਭੱਤੇ 'ਚ ਪੰਜਾਬ ਸਰਕਾਰ ਦਾ ਵੀ ਹਿੱਸਾ ਹੁੰਦਾ ਹੈ। ਪੰਜਾਬ ਸਰਕਾਰ ਦੁਆਰਾ ਆਪਣਾ ਹਿੱਸਾ ਵਧਾ ਕੇ ਆਂਗਣਵਾੜੀ ਵਰਕਰਾਂ ਨੂੰ ਕੁੱਲ ਰੁਪਏ 5000 ਮਾਣਭੱਤਾ ਦਿੱਤਾ ਜਾ ਰਿਹਾ ਹੈ। ਜੇਕਰ ਹੋਰ ਵਾਧਾ ਕੀਤਾ ਜਾਣਾ ਹੈ ਤਾਂ ਉਹ ਕੇਂਦਰ ਸਰਕਾਰ ਦੁਆਰਾ ਕੀਤਾ ਜਾਵੇਗਾ। ਸ਼੍ਰੀ ਬਾਦਲ ਨੇ ਕਿਹਾ ਕਿ ਪਾਣੀਆਂ ਦੇ ਰਾਖੇ ਕੈਪਟਨ ਅਮਰਿੰਦਰ ਸਿੰਘ ਨੇ ਐਸ. ਵਾਈ. ਐੱਲ. ਮੁੱਦੇ 'ਤੇ ਅੜਦੇ ਹੋਏ ਪੰਜਾਬ ਦੇ ਪਾਣੀ ਦੂਜੇ ਸੂਬਿਆਂ ਨਾਲ ਨਹੀਂ ਵੰਡੇ ਤਾਂ ਜੋ ਪੰਜਾਬ ਦੇ ਕਿਸਾਨਾਂ ਨੂੰ ਪੂਰਾ ਪਾਣੀ ਮਿਲ ਸਕੇ। ਉਨਾਂ ਕਿਹਾ ਕਿ ਹੁਣ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਕੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਉਸ ਤੋਂ ਵੱਡਾ ਕਿਸਾਨਾਂ ਦਾ ਹਿਤੈਸੀ ਕੋਈ ਨਹੀਂ।
ਇਸ ਮੌਕੇ ਸ਼੍ਰੀ ਬਾਦਲ ਨੇ 8 ਕਿਸਾਨਾਂ ਬੁਲਾਢੇਵਾਲੇ ਤੋਂ ਹਰਮੰਦਰ ਸਿੰਘ ਅਤੇ ਉਤਾਰ ਸਿੰਘ, ਸੀਵੀਆਂ ਤੋਂ ਗੁਰਲਾਲ ਸਿੰਘ, ਕੋਠਾ ਗੁਰੂ ਤੋਂ ਜਸਵੀਰ ਸਿੰਘ, ਬਾਲਿਆਂਵਾਲੀ ਦੇ ਨਿੱਕੂ ਸਿੰਘ, ਸਵੈਚ ਕਮਾਲੂ ਤੋਂ ਸਾਧੂ ਸਿੰਘ, ਤਿਊਣਾ ਪੁਜਾਰੀਆਂ ਦਾ ਰਜਿੰਦਰ ਸਿੰਘ ਅਤੇ ਮਲੂਕਾ ਪਿੰਡ ਦਾ ਜਗਸੀਰ ਸਿੰਘ ਨੂੰ ਕਰਜ਼ਾ ਮੁਆਫ਼ੀ ਚੈੱਕ ਵੰਡੇ। ਇਸ ਮੌਕੇ ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਦੀਪਰਵਾ ਲਾਕਰਾ, ਕਾਂਗਰਸ ਸ਼ਹਿਰੀ ਪ੍ਰਧਾਨ ਸ਼੍ਰੀ ਮੋਹਨ ਲਾਲ ਝੂੰਬਾ, ਕਾਂਗਰਸ ਨੇਤਾ ਸ਼੍ਰੀ ਰਾਜਨ ਗਰਗ, ਸ਼੍ਰੀ ਹਰਵਿੰਦਰ ਸਿੰਘ ਲਾਡੀ, ਸ਼੍ਰੀ ਟਹਿਲ ਸਿੰਘ ਸੰਧੂ, ਸ਼੍ਰੀ ਕੇ.ਕੇ. ਅਗਰਵਾਲ, ਸ਼੍ਰੀ ਪਵਨ ਮਾਨੀ, ਵਿੱਤ ਮੰਤਰੀ ਦੇ ਮੀਡੀਆ ਸਲਾਹਕਾਰ ਸ਼੍ਰੀ ਹਰਜੋਤ ਸਿੰਘ ਸਿੱਧੂ, ਸ਼੍ਰੀ ਰਾਜ ਨੰਬਰਦਾਰ ਤੋਂ ਇਲਾਵਾ ਸਹਿਕਾਰੀ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਜਗਦੀਪ ਸਿੰਘ ਸਿੱਧੂ, ਡਿਪਟੀ ਰਜਿਸਟਰਾਰ ਸ਼੍ਰੀ ਬਲਵਿੰਦਰ ਸਿੰਘ, ਸਹਾਇਕ ਰਜਿਸਟਰਾਰ ਕੈਪਟਨ ਗੁਰਵੀਰ ਸਿੰਘ ਢਿੱਲੋਂ, ਸਹਾਇਕ ਰਜਿਸਟਰਾਰ ਸਹਿਕਾਰੀ ਸਭਾ ਫੂਲ ਸ਼੍ਰੀ ਮੇਜਰ ਸਿੰਘ, ਸੀਨੀਅਰ ਮੈਨੇਜਰ ਓ. ਪੀ. ਰੋਮਾਣਾ, ਸੀਨੀਅਰ ਮੈਨੇਜਰ ਸ਼੍ਰੀ ਬਲਜਿੰਦਰ ਸਿੰਘ ਬਰਾੜ, ਸੀਨੀਅਰ ਮੈਨੇਜਰ ਸ਼੍ਰੀ ਲਾਭ ਸਿੰਘ ਬਰਾੜ ਅਤੇ ਆਦਿ ਹਾਜ਼ਰ ਸਨ।

No comments:

Post Top Ad

Your Ad Spot