ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ 'ਤੇ ਜਾਂਦੀਆਂ ਆਂਗਣਵਾੜੀ ਵਰਕਰਾਂ ਨੂੰ ਪੁਲਿਸ ਨੇ ਚੁੱਕਿਆ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Thursday, 3 May 2018

ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ 'ਤੇ ਜਾਂਦੀਆਂ ਆਂਗਣਵਾੜੀ ਵਰਕਰਾਂ ਨੂੰ ਪੁਲਿਸ ਨੇ ਚੁੱਕਿਆ

ਪ੍ਰਦਰਸ਼ਨਕਾਰੀਆਂ ਨੇ ਜਾਮ ਲਗਾ ਕੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ ਜੰਮ ਕੇ ਕੀਤੀ ਨਾਅਰੇਬਾਜੀ
ਤਲਵੰਡੀ ਸਾਬੋ, 3 ਮਈ (ਗੁਰਜੰਟ ਸਿੰਘ ਨਥੇਹਾ)- ਆਪਣੀਆਂ ਹੱਕਾਂ ਮੰਗਾਂ ਨੂੰ ਲੈ ਕੇ ਬਠਿੰਡਾ ਵਿਖੇ ਧਰਨੇ ਵਿੱਚ ਸ਼ਾਮਿਲ ਹੋਣ ਜਾ ਰਹੀਆਂ ਜ਼ਿਲ੍ਹਾ ਮਾਨਸਾ ਦੀਆਂ ਆਂਗਨਵਾੜੀ ਮੁਲਾਜਮਾਂ ਨੂੰ ਤਲਵੰਡੀ ਸਾਬੋ ਵੱਲੋਂ ਰੋਕੇ ਜਾਣ 'ਤੇ ਰੋਸ ਵਿੱਚ ਮੁਲਾਜਮਾਂ ਨੇ ਤਲਵੰਡੀ ਸਾਬੋ ਦੇ ਥਾਣਾ ਚੌਂਕ ਵਿੱਚ ਜਾਮ ਲਗਾ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਜਾਮ ਲਗਾ ਕੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ ਜੰਮ ਕੇ ਨਾਅਰੇਬਾਜੀ ਸ਼ੁਰੂ ਕਰ ਦਿੱਤੀ।
ਦੱਸਣਾ ਬਣਦਾ ਹੈ ਕਿ ਬੀਤੇ ਤਿੰਨ ਮਹੀਨੇ ਤੋਂ ਆਂਗਣਵਾੜੀ ਮੁਲਾਜਮਾਂ ਬਠਿੰਡਾ ਵਿਖੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫਤਰ ਅੱਗੇ ਧਰਨਾ ਦੇ ਰਹੀਆਂ ਸਨ। ਬੀਤੇ ਦਿਨ ਵਿੱਤ ਮੰਤਰੀ ਦੇ ਪ੍ਰੋਗਰਾਮ ਵਿੱਚ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਜਾ ਰਿਹਾ ਸੀ ਤਾਂ 100 ਆਂਗਣਵਾੜੀ ਮੁਲਾਜਮਾਂ ਨੂੰ ਗ੍ਰਿਫਤਾਰ ਕਰ ਲਿਆ ਸੀ। ਅੱਜ ਪੰਜਾਬ ਭਰ ਦੇ ਆਂਗਣਵਾੜੀ ਵਰਕਰ ਬਠਿੰਡਾ ਵਿਖੇ ਧਰਨੇ ਵਿੱਚ ਸ਼ਾਮਿਲ ਹੋਣ ਲਈ ਪੁੱਜ ਰਹੇ ਹਨ ਅੱਜ ਜਦੋਂ ਸਵੇਰੇ ਬਲਬੀਰ ਕੌਰ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਵਿੱਚ ਮਾਨਸਾ ਜ਼ਿਲ੍ਹੇ ਦੇ ਆਂਗਣਵਾੜੀ ਮੁਲਾਜਮਾਂ ਆਪਣੀ ਬੱਸ ਤੇ ਬਠਿੰਡਾ ਵਿਖੇ ਧਰਨੇ ਵਿੱਚ ਸ਼ਾਮਿਲ ਹੋਣ ਜਾ ਰਹੇ ਸਨ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਦਿਹਾਤੀ ਮਜ਼ਦੂਰ ਸਭਾ ਬਠਿੰਡਾ ਆਗੂ ਕਾਮਰੇਡ ਮੱਖਣ ਸਿੰਘ ਵੀ ਉਹਨਾਂ ਦੇ ਨਾਲ ਸੀ ਤਾਂ ਤਲਵੰਡੀ ਸਾਬੋ ਪੁਲਿਸ ਨੇ ਉਹਨਾਂ ਦੀ ਬੱਸ ਨੂੰ ਆਪਣੇ ਕਬਜੇ ਵਿੱਚ ਲੈ ਲਿਆ ਤਾਂ ਆਂਗਣਵਾੜੀ ਮੁਲਾਜਮਾਂ ਨੇ ਥਾਣਾ ਚੌਂਕ ਵਿੱਚ ਜਾਮ ਲਗਾ ਕੇ ਬਠਿੰਡਾ-ਦਿੱਲੀ ਹਾਈਵੇ ਅਤੇ ਰਿਫਾਈਨਰੀ ਨੂੰ ਜਾਣ ਵਾਲਾ ਰਸਤੇ ਜਾਮ ਕਰ ਦਿੱਤਾ।
ਬਲਬੀਰ ਕੌਰ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਲਈ ਸਰਕਾਰ ਖਿਲਾਫ ਸੰਘਰਸ਼ ਕਰ ਰਹੀਆਂ ਹਨ ਭਾਵੇਂ ਕਿ ਸਰਕਾਰ ਉਹਨਾਂ ਤੇ ਕਿੰਨਾ ਵੀ ਜੁਲਮ ਕਿਉਂ ਨਾ ਕਰੇ ਉਹ ਆਪਣਾ ਸੰਘਰਸ਼ ਉਸ ਸਮੇਂ ਤੱਕ ਜਾਰੀ ਰੱਖਿਆ ਜਦੋਂ ਤੱਕ ਉਹਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਦੀਆਂ। ਬਾਅਦ ਵਿੱਚ ਪੁਲਿਸ ਨੇ ਆਂਗਣਵਾੜੀ ਮੁਲਾਜਮਾਂ ਨੂੰ ਗ੍ਰਿਫਤਾਰ ਕਰ ਲਿਆ ਅਤੇ ਮਾਮਲਾ ਉਸ ਵੇਲੇ ਭਖ ਗਿਆ ਜਦੋਂ ਡੀ ਐੱਸ ਪੀ ਤਲਵੰਡੀ ਸਾਬੋ ਵਰਿੰਦਰ ਸਿੰਘ ਗਿੱਲ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਚੌਂਕ ਰੋਕੀ ਬੈਠੀਆਂ ਆਂਗਣਵਾੜੀ ਵਰਕਰਾਂ ਦੇ ਨਾਲ ਨਾਲ ਉਹਨਾਂ ਦੀ ਹਮਾਇਤ 'ਤੇ ਪਹੁੰਚੇ ਦਿਹਾਤੀ ਮਜ਼ਦੂਰ ਸਭਾ ਜ਼ਿਲ੍ਹਾ ਬਠਿੰਡਾ ਦੇ ਮੀਤ ਪ੍ਰਧਾਨ ਕਾਮਰੇਡ ਮੱਖਣ ਸਿੰਘ ਨੂੰ ਵੀ ਉਹਨਾਂ ਦਾ ਝੋਲਾ ਖੋਹ ਕੇ ਧੱਕਾ ਮੁੱਕੀ ਕਰਦਿਆਂ ਥਾਣੇ ਵਿੱਚ ਬੰਦ ਕਰ ਦਿੱਤਾ ਪ੍ਰੰਤੂ ਪਰ ਕਰੀਬ ਪੌਣੇਂ ਘੰਟੇ ਬਾਅਦ ਆਂਗਣਵਾੜੀ ਵਰਕਰ ਯੂਨੀਆਨ ਮਾਨਸਾ ਦੀ ਪ੍ਰਧਾਨ ਬਲਬੀਰ ਕੌਰ ਨਾਲ ਹੋਈ ਗੱਲਬਾਤ ਤੋਂ ਬਾਅਦ ਜਦੋਂ ਥਾਣੇ ਵਿੱਚ ਡੱਕੀਆਂ ਆਂਗਣਵਾੜੀ ਵਰਕਰਾਂ ਨੂੰ ਜਾਣ ਦੀ ਆਗਿਆ ਦੇਣ ਅਤੇ ਉਹਨਾਂ ਦੇ ਹਮਾਇਤੀ ਕਾ. ਮੱਖਣ ਸਿੰੰਘ ਨੂੰ ਜਾਣ ਦੀ ਆਗਿਆ ਨਾ ਮਿਲੀ ਤਾਂ ਤੈਸ਼ ਵਿੱਚ ਆਈਆਂ ਥਾਂਣੇ ਅੰਦਰ ਬੈਠੀਆਂ ਆਂਗਣਾਵਾੜੀ ਮੁਲਾਜਮਾਂ ਨੇ ਇੱਕ ਵਾਰੀ ਫਿਰ ਪੰਜਾਬ ਸਰਕਾਰ ਅਤੇ ਪੰਜਾਬ ਪੁੁਲਿਸ ਮੁਰਦਾਬਾਦ ਦੇ ਨਾਅਰੇ ਲਾਉਂਦਿਆਂ ਕਾ. ਮੱਖਣ ਸਿੰਘ ਨੂੰ ਵੀ ਪੁਲਿਸ ਹਿਰਾਸਤ ਵਿੱਚੋਂ ਛੱਡਣ ਦੀ ਮੰਗ ਕੀਤੀ ਤਾਂ ਦਬਾਅ ਹੇਠ ਆਈ ਪੁਲਿਸ ਵੱਲੋਂ ਕਾ. ਮੱਖਣ ਸਿੰਘ ਨੂੰ ਵੀ ਰਿਹਾਅ ਕਰਨਾ ਹੀ ਪਿਆ।

No comments:

Post Top Ad

Your Ad Spot