ਆਂਗਣਵਾੜੀ ਮੁਲਜਮਾਂ ਨੇ ਕਾਲੀਆਂ ਝੰਡੀਆਂ ਲੈ ਕੇ ਕੀਤਾ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Tuesday, 1 May 2018

ਆਂਗਣਵਾੜੀ ਮੁਲਜਮਾਂ ਨੇ ਕਾਲੀਆਂ ਝੰਡੀਆਂ ਲੈ ਕੇ ਕੀਤਾ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ

  • ਹਰਿਆਣਾ ਪੈਟਰਨ 'ਤੇ ਦਿੱਤਾ ਜਾਵੇ ਵਰਕਰਾਂ ਤੇ ਹੈਲਪਰਾਂ ਨੂੰ ਮਾਣਭੱਤਾ
  • ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਅੱਜ
ਤਲਵੰਡੀ ਸਾਬੋ, 1 ਮਈ (ਗੁਰਜੰਟ ਸਿੰਘ ਨਥੇਹਾ)- ਬਲਾਕ ਪ੍ਰਧਾਨ ਤਲਵੰਡੀ ਸਾਬੋ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਸਥਾਨਕ ਸ਼ਹਿਰ ਵਿੱਚ ਭੁੱਖ ਹੜਤਾਲ ਤੋਂ ਬਾਅਦ ਪੰਜਾਬ ਸਰਕਾਰ ਖਿਲਾਫ ਧਰਨਾ ਲਾਉਣ ਤੋਂ ਬਾਅਦ ਸ਼ਹਿਰ ਵਿੱਚ ਰੋਸ ਮਾਰਚ ਕਰਨ ਉਪਰੰਤ ਆਪਣੀਆਂ ਮੰਗਾਂ ਵਾਲਾ ਮੰਗ ਪੱਤਰ ਨਾਇਬ ਤਹਿਸੀਲਦਾਰ ਓਮ ਪ੍ਰਕਾਸ਼ ਨੂੰ ਦਿੱਤਾ ਗਿਆ ਤੇ ਇਸ ਮੌਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਬਲਾਕ ਪ੍ਰਧਾਨ ਸਤਵੰਤ ਕੌਰ ਤੇ ਜਿਲ੍ਹਾ ਮੀਤ ਪ੍ਰਧਾਨ ਬਲਵੀਰ ਕੌਰ ਲਹਿਰੀ ਨੇ ਕਿਹਾ ਕਿ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਜਥੇਬੰਦੀ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸ਼ੰਘਰਸ਼ ਕੀਤਾ ਜਾ ਰਿਹਾ ਬੰਠਿਡਾ ਵਿਖੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫਤਰ ਅੱਗੇ ਲਗਾਏ ਗਏ ਦਿਨ ਰਾਤ ਦੇ ਰੋਸ ਧਰਨੇ ਨੂੰ ਅੱਜ 93 ਦਿਨ ਬੀਤ ਗਏ ਹਨ। ਪ੍ਰੰਤੂ ਸਰਕਾਰ ਨੇ ਕੋਈ ਗੱਲ ਨਹੀਂ ਸੁਣੀ।ਜਿਸ ਕਰਕੇ ਵਰਕਰਾਂ ਤੇ ਹੈਲਪਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 1975ਤੋ ਕੰਮ ਕਰਦੀਆਂ ਆਂ ਰਹੀਆਂ ਵਰਕਰਾਂ ਤੇ ਹੈਲਪਰਾਂ ਦੀ ਸਮੇਂ ਦੀਆਂ ਸਰਕਾਰਾਂ ਨੇ ਨਾ ਗੱਲ ਸੁਣੀ ਤੇ ਨਾ ਹੀ ਮਾਣਭੱਤੇ ਵਿੱਚ ਵਾਧਾ ਕੀਤਾ। ਉਨ੍ਹਾਂ ਮੰਗ ਕੀਤੀ ਕਿ ਕੇਦਰ ਸਰਕਾਰ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਦਾ ਦਰਜਾ ਦੇਵੇ ਅਤੇ ਜਦ ਤੱਕ ਅਜਿਹਾ ਨਹੀਂ ਹੁੰਦਾ ਉਦੋਂ ਤੱਕ ਪੰਜਾਬ ਸਰਕਾਰ ਸੂਬੇ ਦੀਆਂ 54 ਹਜਾਰ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ 'ਤੇ ਮਾਣਭੱਤਾ ਦੇਵੇ। ਮਹਲਿਾਂ ਆਗੂਆਂ ਨੇ ਇਹ ਮੰਗ ਕੀਤੀ ਕਿ ਪ੍ਰੀ ਨਰਸਰੀ ਜਮਾਤਾਂ ਵਿਚ ਦਾਖਲ ਕੀਤੇ ਬੱਚੇ 3 ਤੋਂ 6 ਸਾਲ ਦੇ ਬੱਚੇ ਵਾਪਸ ਆਂਗਣਵਾੜੀ ਵਰਕਰਾਂ ਨੂੰ ਦਿੱਤੇ ਜਾਣ ਅਤੇ ਐਨ. ਜੀ. ਓ ਅਧੀਨ ਚੱਲਦੇ ਬਲਾਕਾਂ ਨੂੰ ਵਾਪਸ ਵਿਭਾਗ ਅਧੀਨ ਲਿਆਂਦਾ ਜਾਵੇ। ਉਨ੍ਹਾਂ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਜੇਕਰ ਪੰਜਾਬ ਸਰਕਾਰ ਸਾਡੀਆਂ ਹੱਕੀ ਮੰਗਾਂ ਨਹੀ ਮੰਨਦੀ ਤਾਂ ਅਸੀ ਸ਼ਾਹਕੋਟ ਜਿਮਨੀ ਚੋਣ ਵਿੱਚ ਕੈਪਟਨ ਸਰਕਾਰ ਦਾ ਵਿਰੋਧ ਕਰਾਂਗੀਆਂ ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਖਿਲਾਫ ਸਘੰਰਸ਼ ਹੋਰ ਤੇਜ ਕਰਾਂਗੀਆਂ।
ਇਸ ਮੌਕੇ ਸੁਰਜੀਤ ਕੌਰ ਬੰਗੀ, ਅੰਮਿਤ ਪਾਲ ਕੌਰ ਬੰਗੀ, ਪਰਮਜੀਤ ਕੌਰ ਤਲਵੰਡੀ ਸਾਬੋ, ਜਸਵਿੰਦਰ ਕੌਰ ਤਲਵੰਡੀ ਸਾਬੋ, ਇੰਦਰਜੀਤ ਕੌਰ ਰਾਮਾ, ਮਨਜੀਤ ਕੌਰ ਲਾਲੇਆਣਾਂ, ਸਵਰਨਜੀਤ ਸ਼ੇਖਪੁਰਾ, ਸੁਖਜੀਤ ਸ਼ੇਖਪੁਰਾ, ਬਲਵੀਰ ਕੌਰ ਲਹਿਰੀ, ਬੇਅੰਤ ਕੌਰ ਲਹਿਰੀ, ਬਲਜੀਤ ਕੌਰ ਜੱਜਲ, ਬਲਵਿੰਦਰ ਕੌਰ ਜੱਜਲ, ਪ੍ਰੈਸ ਸਕੱਤਰ ਗੁਰਬਿੰਦਰ ਕੌਰ, ਕਰਮਜੀਤ ਕੌਰ ਲਾਲੇਆਣਾ, ਸੁਖਜੀਤ ਕੌਰ ਲਾਲੇਆਣਾ, ਰਾਜਿੰਦਰ ਕੌਰ ਨੰਗਲਾ ਸਮੇਤ ਵੱੱਡੀ ਤਦਾਦ ਵਿੱਚ ਵਰਕਰਾਂ ਤੇ ਹੈਲਪਰਜ਼ ਹਾਜਰ ਸਨ।

No comments:

Post Top Ad

Your Ad Spot