ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Tuesday, 1 May 2018

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਤਲਵੰਡੀ ਸਾਬੋ, 1 ਮਈ (ਗੁਰਜੰਟ ਸਿੰਘ ਨਥੇਹਾ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਨਤੀਜੇ ਅਨੁਸਾਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ਼ ਤਲਵੰਡੀ ਸਾਬੋ ਦੇ ਐਮ. ਐਸ. ਸੀ (ਆਈ. ਟੀ) ਸਮੈਸਟਰ ਦੂਜਾ ਦੀਆਂ ਵਿਦਿਆਰਥਣਾਂ ਨੇ ਕਾਲਜ ਦੀ ਮੈਰਿਟ ਸੂਚੀ ਵਿਚ ਮਹੱਤਵਪੂਰਨ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।
ਕੰਪਿਊਟਰ ਵਿਭਾਗ ਦੇ ਮੁਖੀ ਇੰਦਰਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਗਗਨਦੀਪ ਕੌਰ ਨੇ 80 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਪਹਿਲਾ ਸਥਾਨ, ਲਖਵੀਰ ਕੌਰ ਨੇ 79 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਅਮਨਦੀਪ ਕੌਰ ਨੇ 78 ਪ੍ਰਤੀਸ਼ਤ ਅੰਕ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ. ਕਵਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਇਸ ਸ਼ਾਨਦਾਰ ਪ੍ਰਾਪਤੀ ਦਾ ਸਿਹਰਾ ਕਾਲਜ ਦੇ ਕੰਪਿਊਟਰ ਵਿਭਾਗ ਦੇ ਸਮੂਹ ਮਿਹਨਤੀ ਅਧਿਆਪਕਾਂ ਨੂੰ ਦਿੱਤਾ, ਜਿਨ੍ਹਾਂ ਨੇ ਵਿਦਿਆਰਥਣਾਂ ਨੂੰ ਸਹੀ ਸੇਧ ਦਿੱਤੀ।
ਅਖੀਰ 'ਚ ਕਾਲਜ ਪ੍ਰਿੰਸੀਪਲ ਨੇ ਮੈਰਿਟ 'ਚ ਆਈਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਹਨਾਂ ਦੇ ਉਜਵਲ ਭਵਿੱਖ ਲਈ ਸ਼ੁਭ ਇੱਛਾਵਾਂ ਭੇਂਟ ਕੀਤੀਆਂ। ਇਸ ਮੌਕੇ ਵਿਭਾਗ ਮੁਖੀ ਪ੍ਰੋ. ਇੰਦਰਪ੍ਰੀਤ ਕੌਰ, ਪ੍ਰੋ. ਸਪਨਜੀਤ ਕੌਰ, ਪ੍ਰੋ. ਕਿਰਨ ਬਾਲਾ ਆਦਿ ਹਾਜ਼ਰ ਸਨ।

No comments:

Post Top Ad

Your Ad Spot