ਗੁਰੂ ਕਾਸ਼ੀ ਸਕੂਲ ਮਲਕਾਣਾ ਵਿਖੇ ਬੱਚਿਆਂ ਦਾ ਜਨਮ ਦਿਨ ਗੁਰ ਇਤਿਹਾਸ ਦੀਆਂ ਪੁਸਤਕਾਂ ਭੇਂਟ ਕਰਕੇ ਮਨਾਇਆ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Tuesday, 15 May 2018

ਗੁਰੂ ਕਾਸ਼ੀ ਸਕੂਲ ਮਲਕਾਣਾ ਵਿਖੇ ਬੱਚਿਆਂ ਦਾ ਜਨਮ ਦਿਨ ਗੁਰ ਇਤਿਹਾਸ ਦੀਆਂ ਪੁਸਤਕਾਂ ਭੇਂਟ ਕਰਕੇ ਮਨਾਇਆ

ਤਲਵੰਡੀ ਸਾਬੋ, 14 ਮਈ (ਗੁਰਜੰਟ ਸਿੰਘ ਨਥੇਹਾ)- ਨਜ਼ਦੀਕੀ ਪਿੰਡ ਮਲਕਾਣਾ ਵਿਖੇ ਬੀਤੇ ਲੰਬੇ ਸਮੇਂ ਤੋਂ ਵਿੱਦਿਆ ਦੇ ਖੇਤਰ 'ਚ ਨਾਮਣਾ ਖੱਟ ਚੁੱਕੇ ਗੁਰੂ ਕਾਸ਼ੀ ਪਬਲਿਕ ਸਕੂਲ ਵਿਖੇ ਬੱਚਿਆਂ ਦੇ ਜਨਮ ਦਿਨ ਗੁਰ ਇਤਿਹਾਸ ਨਾਲ ਸਬੰਧਿਤ ਕਿਤਾਬਾਂ ਭੇਂਟ ਕਰਕੇ ਮਨਾਉਣ ਦੀ ਪਿਰਤ ਪਾਈ ਜਾ ਰਹੀ ਹੈ। ਜਿਸ ਦੇ ਤਹਿਤ ਰਮਨਦੀਪ ਕੌਰ ਤੇ ਸਮਰ ਕੁਮਾਰ ਦਾ ਜਨਮ ਦਿਨ ਸਿੱਖ ਇਤਿਹਾਸ ਨਾਲ ਸਬੰਧਿਤ ਨਿੱਕੀਆਂ ਜਿੰਦਾਂ ਵੱਡਾ ਸਾਕਾ ਦੀ ਪੁਸਤਕ ਦੇ ਕੇ ਮਨਾਇਆ ਗਿਆ। ਇਸ ਮੌਕੇ ਜਿੱਥੇ ਸਕੂਲ ਪ੍ਰਿੰਸੀਪਲ ਸ. ਜਗਜੀਵਨ ਸਿੰਘ ਸਿਧੂ ਨੇ ਉਕਤ ਦੋਵਾਂ ਬੱਚਿਆਂ ਨੂੰ ਉਹਨਾਂ ਦੇ ਜਨਮ ਦਿਨ ਦੀ ਵਧਾਈ ਦਿੱਤੀ ਉੱਥੇ ਬੱਚਿਆਂ ਨੂੰ ਆਪਣੇ ਇਤਿਹਾਸਿਕ ਵਿਰਸੇ ਨਾਲ ਜੁੜਨ ਦੀ ਅਪੀਲ ਕਰਦਿਆਂ ਵਾਤਾਵਰਨ ਨੂੰ ਬਚਾਉਣ ਲਈ ਵੱਧ ਤੋਂ ਵਧ ਪੌਦੇ ਲਗਾ ਕੇ ਆਲਾ-ਦੁਆਲਾ ਹਰਿਆ ਭਰਿਆ ਰੱਖਣ ਦੀ ਤਾਕੀਦ ਵੀ ਕੀਤੀ। ਇਸ ਮੌਕੇ ਪ੍ਰਿੰਸੀਪਲ ਜਗਜੀਵਨ ਸਿੰਘ ਸਿੱਧੂ ਤੋਂ ਇਲਾਵਾ ਅੰਮ੍ਰਿਤ ਮਲਕਾਣਾ, ਮੈਡਮ ਰਜੀਨਾ ਤੇ ਮੈਡਮ ਰਮਨਜੀਤ ਕੌਰ ਅਤੇ ਬੱਚੇ ਹਾਜ਼ਰ ਸਨ।

No comments:

Post Top Ad

Your Ad Spot